28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਅਟਾਰੀ ਸਰਹੱਦ, ਅੰਮ੍ਰਿਤਸਰ-(ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਪਾਕਿਸਤਾਨ ਜਾਣ ਲਈ ਭਾਰਤੀ ਅਟਾਰੀ ਸਰਹੱਦ ’ਤੇ ਪਹੁੰਚੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂ....

Ad Position 21
No active advertisement
ਅਜੀਤ ਡੈਸਕ 10-06-2026

ਅਟਾਰੀ ਸਰਹੱਦ, ਅੰਮ੍ਰਿਤਸਰ-(ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਪਾਕਿਸਤਾਨ ਜਾਣ ਲਈ ਭਾਰਤੀ ਅਟਾਰੀ ਸਰਹੱਦ ’ਤੇ ਪਹੁੰਚੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਥੇ ਨੂੰ ਭਾਰਤ ਸਰਕਾਰ ਵਲੋਂ ਪਾਕਿਸਤਾਨ ਜਾਣ ਦੀ ਆਗਿਆ ਨਾ ਦਿੱਤੇ ਜਾਣ ਤੇ ਸੰਗਤਾਂ ਵਿਚ ਵੱਡਾ ਰੋਸ ਪਾਇਆ ਗਿਆ ਹੈ। ਦੱਸਣ ਯੋਗ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਪਿਛਲੇ ਕਈ ਸਾਲਾਂ ਤੋਂ ਲਾਹੌਰ ਵਿਖੇ ਮਨਾਉਣ ਲਈ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਕਰੀਬ 13 ਸਾਲ ਬਾਅਦ ਭਾਰਤ ਤੋਂ ਪਾਕਿਸਤਾਨ ਜਾਣਾ ਸੀ। ਮਗਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਸ਼ਰਧਾਲੂਆਂ ਦੇ ਜਥੇ ਦੇ 99 ਮੈਂਬਰਾਂ ਵਿਚੋਂ 60 ਦੇ ਕਰੀਬ ਹਰਿਆਣਾ ਸੂਬੇ ਦੇ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਦਿੱਤਾ ਗਿਆ ਮਗਰ ਹਰਿਆਣਾ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਭਾਰਤੀ ਗ੍ਰਹਿ ਵਿਭਾਗ ਨੂੰ ਇਸ ਦੀ ਜਾਂਚ ਇਨਕੁਆਇਰੀ ਨਾ ਕੀਤੇ ਜਾਣ ਦੇ ਕਰਕੇ ਅਤੇ ਭਾਰਤੀ ਇਮੀਗ੍ਰੇਸ਼ਨ ਦੇ ਲਿਸਟ ਵਿਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇ ਦੇ ਸ਼ਰਧਾਲੂਆਂ ਦੇ ਨਾਮ ਸ਼ਾਮਿਲ ਨਾ ਹੋਣ ਕਰਕੇ ਇਹਨਾਂ ਸ਼ਰਧਾਲੂਆਂ ਨੂੰ ਭਾਰਤੀ ਇਮੀਗਰੇਸ਼ਨ ਵਲੋਂ ਅਟਾਰੀ ਸਰਹੱਦ ਤੋਂ ਵਾਪਸ ਹਰਿਆਣਾ ਪਰਤਣ ਲਈ ਕਿਹਾ ਗਿਆ ਹੈ, ਜਿੱਥੋਂ ਇਹ ਭਾਰਤੀ ਸਿੱਖ ਸ਼ਬਦੂ ਜਥਾ ਲੀਡਰ ਸੁਖਪਾਲ ਸਿੰਘ ਪੁਟਰ ਦੀ ਅਗਵਾਈ ਵਿਚ ਵਾਪਸ ਰਾਤ ਰੁਕੇ ਅਸਥਾਨ ਗੁਰਦੁਆਰਾ ਬਾਬਾ ਦਰਸ਼ਨ ਸਿੰਘ ਜੀ ਕੁੱਲੀ ਵਾਲੇ ਘਨੂਪੁਰ ਅੰਮ੍ਰਿਤਸਰ ਵਿਖੇ ਪੁੱਜ ਗਏ ਹਨ ਤੇ ਇਥੋਂ ਇਕੱਤਰ ਹੋ ਕੇ ਵਾਪਸ ਹਰਿਆਣਾ ਲਈ ਰਵਾਨਾ ਹੋਣਗੇ I ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਥੇ ਨੂੰ ਅਟਾਰੀ ਸਰਹੱਦ ਤੋਂ ਭਾਰਤੀ ਇਮੀਗ੍ਰੇਸ਼ਨ ਵਲੋਂ ਵਾਪਸ ਕੀਤੇ ਜਾਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥਾ ਲੀਡਰ ਭਾਈ ਭੁਪਿੰਦਰ ਸਿੰਘ ਭਲਵਾਨ ਸੰਗਰੂਰ ਵਲੋਂ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਨਾ ਜਾਣ ਦੀ ਕਰੜੇ ਸ਼ਬਦਾਂ ਵਿਚ ਨਿਖੇਦੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਦੇ ਪਾਕਿਸਤਾਨ ਹਾਈ ਕਮਿਸ਼ਨ ਦਿੱਲੀ ਵਲੋਂ ਵੀਜ਼ੇ ਦਿੱਤੇ ਗਏ ਹਨ, ਉਨ੍ਹਾਂ ਨੂੰ ਭਾਰਤ ਸਰਕਾਰ ਵਲੋਂ ਪਾਕਿਸਤਾਨ ਸਿੱਖ ਗੁਰਧਾਮਾਂ ਦੀ ਯਾਤਰਾ ਕਰਨ ਦੀ ਇਜਾਜ਼ਤ ਦੇਣੀ ਚਾਹੀਦੀ ਹੈ ਤੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਲਾਹੌਰ ਵਿਖੇ ਮਨਾਉਣ ਲਈ ਜਾਣ ਦੇਣਾ ਚਾਹੀਦਾ ਹੈ।

Ad Position 22
No active advertisement
ਪਿਛਲੀ ਖ਼ਬਰ ਜ਼ੀਰਕਪੁਰ 'ਚ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਚੰਡੀਗੜ੍ਹ ਲਈ ਮਨਜ਼ੂਰ 20 ਪੇਟੀਆਂ ਸ਼ਰਾਬ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਉੜੀ ਦੇ ਕਮਲਕੋਟ ਵਿਚ ਕੰਟਰੋਲ ਰੇਖਾ ਨੇੜੇ ਧਮਾਕਾ, ਦੋ ਫੌਜੀ ਜਵਾਨ ਸ਼ਹੀਦ
Ad Position 24