27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਡਰੋਨ ਰਾਹੀਂ ਭੇਜੀ ਗਈ 2 ਕਿਲੋ 40 ਗ੍ਰਾਮ ਹੈਰੋਇਨ ਬਰਾਮਦ, ਬੀਐਸਐਫ ਅਤੇ ਪੁਲਿਸ ਦੀ ਸਾਂਝੀ ਕਾਰਵਾਈ

ਗੁਰੂ ਹਰਸਹਾਏ (ਫ਼ਿਰੋਜ਼ਪੁਰ), 10 ਜੂਨ (ਕਪਿਲ ਕੰਧਾਰੀ) - ਸਰਹੱਦੀ ਖੇਤਰ ਵਿਚ ਡਰੋਨ ਗਤੀਵਿਧੀ ਸੰਬੰਧੀ ਮਿਲੀ ਸੂਚਨਾ ਦੇ ਆਧਾਰ 'ਤੇ ਥਾਣਾ ਮੁਖੀ ਇੰਸਪੈਕਟਰ ਜਗਦੀਪ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ...

Ad Position 21
No active advertisement
ਅਜੀਤ ਡੈਸਕ 10-06-2026

 ਗੁਰੂ ਹਰਸਹਾਏ (ਫ਼ਿਰੋਜ਼ਪੁਰ), 10 ਜੂਨ (ਕਪਿਲ ਕੰਧਾਰੀ) - ਸਰਹੱਦੀ ਖੇਤਰ ਵਿਚ ਡਰੋਨ ਗਤੀਵਿਧੀ ਸੰਬੰਧੀ ਮਿਲੀ ਸੂਚਨਾ ਦੇ ਆਧਾਰ 'ਤੇ ਥਾਣਾ ਮੁਖੀ ਇੰਸਪੈਕਟਰ ਜਗਦੀਪ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਵਲੋਂ ਪਿੰਡ ਚੱਕ ਮਾਦੀ ਕੇ ਦੇ ਖੇਤਾਂ ਵਿਚ ਸਾਂਝਾ ਸਰਚ ਅਭਿਆਨ ਚਲਾਇਆ ਗਿਆ।ਸਰਚ ਅਭਿਆਨ ਦੌਰਾਨ ਗੁਰਦੀਪ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਚੱਕ ਮਾਦੀ ਕੇ ਦੇ ਖੇਤਾਂ ਵਿਚੋਂ ਇਕ ਪੀਲੇ ਰੰਗ ਦੇ ਲਿਫਾਫੇ ਅਤੇ ਇਕ ਲਾਲ ਰੰਗ ਦੇ ਲਿਫਾਫੇ ਵਿਚ ਰੱਖੇ ਚਾਰ ਪੈਕਟ ਹੈਰੋਇਨ ਬਰਾਮਦ ਕੀਤੇ ਗਏ। ਪੁਲਿਸ ਅਨੁਸਾਰ ਦੋ ਪੈਕਟਾਂ ਦਾ ਵਜ਼ਨ 510-510 ਗ੍ਰਾਮ ਸੀ, ਜਦਕਿ ਕੁੱਲ ਚਾਰ ਪੈਕਟਾਂ ਵਿਚੋਂ 2 ਕਿਲੋ 40 ਗ੍ਰਾਮ ਹੈਰੋਇਨ ਬਰਾਮਦ ਹੋਈ।ਇੰਸਪੈਕਟਰ ਜਗਦੀਪ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਮਾਮਲਾ ਸਰਹੱਦ ਪਾਰ ਤੋਂ ਡਰੋਨ ਰਾਹੀਂ ਨਸ਼ੀਲੇ ਪਦਾਰਥ ਭੇਜਣ ਨਾਲ ਜੁੜਿਆ ਹੋ ਸਕਦਾ ਹੈ। ਬਰਾਮਦ ਕੀਤੀ ਗਈ ਹੈਰੋਇਨ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਵਿਚ ਨਸ਼ਾ ਤਸਕਰੀ ਅਤੇ ਡਰੋਨ ਗਤੀਵਿਧੀਆਂ ਨੂੰ ਰੋਕਣ ਲਈ ਪੁਲਿਸ ਅਤੇ ਬੀ.ਐਸ.ਐਫ. ਵਲੋਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਇਸ ਮਾਮਲੇ ਦੀ ਹਰ ਪੱਖੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸੰਬੰਧੀ ਥਾਣਾ ਗੁਰੂ ਹਰ ਸਹਾਏ ਵਿਖੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਸੋਨੀਆ ਮਾਨ ਨੇ ਖੁੱਲ੍ਹਾ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਅਗਲੀ ਖ਼ਬਰ ਮਹਾਰਾਸ਼ਟਰ : 35 ਤੋਂ ਵੱਧ ਸ਼ਰਧਾਲੂਆਂ ਨੂੰ ਲੈ ਜਾ ਰਹੀ ਕਿਸ਼ਤੀ ਪਲਟੀ
Ad Position 24