27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸਪਾ ਸੈਂਟਰ 'ਤੇ ਪੁਲਿਸ ਦੀ ਵੱਡੀ ਕਾਰਵਾਈ, 2 ਵਿਦੇਸ਼ੀ ਮਹਿਲਾਵਾਂ ਸਮੇਤ 6 ਲੜਕੀਆਂ ਰੈਸਕਿਊ

ਜ਼ੀਰਕਪੁਰ (ਮੁਹਾਲੀ), 10 ਜੂਨ (ਅਲੀ) - ਜ਼ੀਰਕਪੁਰ ਦੇ ਵੀਆਈਪੀ ਰੋਡ ਸਥਿਤ ਇਕ ਸਪਾ ਸੈਂਟਰ 'ਤੇ ਪੁਲਿਸ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ 2 ਵਿਦੇਸ਼ੀ ਮਹਿਲਾਵਾਂ ਸਮੇਤ 6 ਲੜਕੀਆਂ ਨੂੰ ਰੈਸਕਿਊ ਕੀਤਾ ਗਿਆ ਹੈ। ਪੁਲਿਸ...

Ad Position 21
No active advertisement
ਅਜੀਤ ਡੈਸਕ 10-06-2026

ਜ਼ੀਰਕਪੁਰ (ਮੁਹਾਲੀ), 10 ਜੂਨ (ਅਲੀ) - ਜ਼ੀਰਕਪੁਰ ਦੇ ਵੀਆਈਪੀ ਰੋਡ ਸਥਿਤ ਇਕ ਸਪਾ ਸੈਂਟਰ 'ਤੇ ਪੁਲਿਸ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ 2 ਵਿਦੇਸ਼ੀ ਮਹਿਲਾਵਾਂ ਸਮੇਤ 6 ਲੜਕੀਆਂ ਨੂੰ ਰੈਸਕਿਊ ਕੀਤਾ ਗਿਆ ਹੈ। ਪੁਲਿਸ ਨੂੰ ਸ਼ੱਕ ਹੈ ਕਿ ਸਪਾ ਸੈਂਟਰ ਦੀ ਆੜ ਵਿਚ ਕੁਝ ਗੈਰ-ਕਾਨੂੰਨੀ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਸਨ, ਜਿਸ ਸੰਬੰਧੀ ਜਾਂਚ ਜਾਰੀ ਹੈ।
ਜਾਣਕਾਰੀ ਅਨੁਸਾਰ ਪੁਲਿਸ ਨੂੰ ਸਪਾ ਸੈਂਟਰ ਵਿਚ ਨਿਯਮਾਂ ਦੀ ਉਲੰਘਣਾ ਹੋਣ ਸੰਬੰਧੀ ਸੂਚਨਾ ਪ੍ਰਾਪਤ ਹੋਈ ਸੀ। ਇਸ ਤੋਂ ਬਾਅਦ ਪੁਲਿਸ ਟੀਮ ਨੇ ਸਪਾ ਸੈਂਟਰ 'ਤੇ ਅਚਾਨਕ ਰੇਡ ਕੀਤੀ ਅਤੇ ਪੂਰੇ ਸਥਾਨ ਦੀ ਤਲਾਸ਼ੀ ਲਈ। ਕਾਰਵਾਈ ਦੌਰਾਨ ਮੌਕੇ 'ਤੇ ਮੌਜੂਦ ਕਰਮਚਾਰੀਆਂ ਅਤੇ ਹੋਰ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ।
ਰੇਡ ਦੌਰਾਨ ਪੁਲਿਸ ਨੇ 2 ਵਿਦੇਸ਼ੀ ਮਹਿਲਾਵਾਂ ਸਮੇਤ ਕੁੱਲ 6 ਲੜਕੀਆਂ ਨੂੰ ਰੈਸਕਿਊ ਕੀਤਾ। ਸਾਰਿਆਂ ਦੇ ਦਸਤਾਵੇਜ਼ਾਂ ਅਤੇ ਪਛਾਣ ਸੰਬੰਧੀ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਸਪਾ ਸੈਂਟਰ ਦੇ ਲਾਇਸੈਂਸ, ਰਜਿਸਟਰਾਂ ਅਤੇ ਹੋਰ ਦਸਤਾਵੇਜ਼ਾਂ ਦੀ ਵੀ ਪੜਤਾਲ ਕਰ ਰਹੀ ਹੈ।
ਏਐਸਪੀ ਜ਼ੀਰਕਪੁਰ ਗ਼ਜ਼ਲਪ੍ਰੀਤ ਕੌਰ ਨੇ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਗਈ ਹੈ। ਮੌਕੇ ਤੋਂ 2 ਵਿਦੇਸ਼ੀ ਮਹਿਲਾਵਾਂ ਸਮੇਤ 6 ਲੜਕੀਆਂ ਨੂੰ ਰੈਸਕਿਊ ਕੀਤਾ ਗਿਆ ਹੈ। ਮਾਮਲੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਪੁਲਿਸ ਅਧਿਕਾਰੀਆਂ ਅਨੁਸਾਰ ਜੇਕਰ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਜਾਂ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਸਪਾ ਸੈਂਟਰ ਦੇ ਸੰਚਾਲਕਾਂ ਅਤੇ ਹੋਰ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।
 

Ad Position 22
No active advertisement
ਪਿਛਲੀ ਖ਼ਬਰ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫੈਸਲੇ ਅਗਲੀ ਖ਼ਬਰ ਰਾਜ ਸਭਾ ਚੇਅਰਮੈਨ ਵਲੋਂ ਸੁਸ਼ਮਿਤਾ ਦੇਵ ਦਾ ਉੱਚ ਸਦਨ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਸਵੀਕਾਰ
Ad Position 24