27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਨਸ਼ੇ ਦਾ ਟੀਕਾ ਲਗਾਉਣ ਨਾਲ ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਖਾਲੜਾ (ਤਰਨਤਾਰਨ), 10 ਜੂਨ (ਜੱਜਪਾਲ ਸਿੰਘ ਜੱਜ) - ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਅਮੀਸ਼ਾਹ ਵਿਖੇ ਇਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਜਾਣ...

Ad Position 21
No active advertisement
ਅਜੀਤ ਡੈਸਕ 10-06-2026

 ਖਾਲੜਾ (ਤਰਨਤਾਰਨ), 10 ਜੂਨ (ਜੱਜਪਾਲ ਸਿੰਘ ਜੱਜ) - ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਅਮੀਸ਼ਾਹ ਵਿਖੇ ਇਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਜਾਣ ਦੀ ਦੁਖਦਾਈ ਖਬਰ ਹੈ। ਲੜਕੇ ਦੀ ਮਾਤਾ ਬਲਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਲੜਕਾ ਵਿੱਕੀ (25) ਮਗਰਲੇ ਪੰਜ ਛੇ ਸਾਲ ਤੋਂ ਨਸ਼ੇ ਕਰ ਰਿਹਾ ਸੀ ਅਤੇ ਕਰੀਬ ਇਕ ਮਹੀਨਾ ਪਹਿਲਾਂ ਉਸ ਵੱਲੋਂ ਨਲਾਂ ਵਿੱਚ ਨਸ਼ੇ ਦਾ ਟੀਕਾ ਲਗਾਉਣ ਨਾਲ ਉਸ ਦਾ ਟੀਕਾ ਭਰ ਗਿਆ ਅਤੇ ਉਸਦਾ ਇਲਾਜ ਕਰਾਉਣ ਦੇ ਬਾਵਜੂਦ ਵੀ ਉਸ ਦਾ ਜ਼ਖ਼ਮ ਠੀਕ ਨਹੀਂ ਹੋਇਆ ਤੇ ਬੀਤੀ ਰਾਤ ਉਸਦੀ ਮੌਤ ਹੋ ਗਈ। ਇੱਥੇ ਇਹ ਦੱਸਣ ਯੋਗ ਹੈ ਕਿ ਮ੍ਰਿਤਕ ਲੜਕਾ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸਦੇ ਪਿਤਾ ਦੀ ਪਹਿਲਾਂ ਮੌਤ ਹੋ ਚੁੱਕੀ ਹੈ।

Ad Position 22
No active advertisement
ਪਿਛਲੀ ਖ਼ਬਰ ਅੱਗ ਲੱਗਣ ਕਾਰਨ ਥਾਰ ਗੱਡੀ ਸੜ ਕੇ ਹੋਈ ਸੁਆਹ ਅਗਲੀ ਖ਼ਬਰ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਵੱਡੇ ਫੈਸਲੇ
Ad Position 24