26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਹੋਟਲ 'ਤੇ ਪੁਲਿਸ ਛਾਪੇਮਾਰੀ, ਸ਼ੱਕੀ ਹਾਲਤ ਵਿਚ 8 ਜੋੜੇ ਕਾਬੂ

ਸ੍ਰੀ ਮੁਕਤਸਰ ਸਾਹਿਬ, 10 ਜੂਨ (ਰਣਜੀਤ ਸਿੰਘ ਢਿੱਲੋਂ) - ਥਾਣਾ ਸਿਟੀ ਪੁਲਿਸ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਇਕ ਹੋਟਲ 'ਤੇ ਛਾਪੇਮਾਰੀ ਕਰਨ ਦਾ ਸਮਾਚਾਰ ਹੈ। ਸ਼ਾਮ ਮੌਕੇ ਪੁਲਿਸ ਵਲੋਂ ਵੱਡੀ ਪੱਧਰ 'ਤੇ ਇਸ ਹੋਟਲ...

Ad Position 21
No active advertisement
ਅਜੀਤ ਡੈਸਕ 10-06-2026

ਸ੍ਰੀ ਮੁਕਤਸਰ ਸਾਹਿਬ, 10 ਜੂਨ (ਰਣਜੀਤ ਸਿੰਘ ਢਿੱਲੋਂ) - ਥਾਣਾ ਸਿਟੀ ਪੁਲਿਸ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਇਕ ਹੋਟਲ 'ਤੇ ਛਾਪੇਮਾਰੀ ਕਰਨ ਦਾ ਸਮਾਚਾਰ ਹੈ। ਸ਼ਾਮ ਮੌਕੇ ਪੁਲਿਸ ਵਲੋਂ ਵੱਡੀ ਪੱਧਰ 'ਤੇ ਇਸ ਹੋਟਲ 'ਤੇ ਸੂਚਨਾ ਦੇ ਆਧਾਰ 'ਤੇ ਰੇਡ ਮਾਰੀ ਗਈ। ਇਸ ਮੌਕੇ ਡੀ.ਐਸ.ਪੀ. ਬਚਨ ਸਿੰਘ ਤੋਂ ਇਲਾਵਾ ਥਾਣਾ ਸਿਟੀ ਦੀ ਐਸ.ਐਚ.ਓ. ਰਵਿੰਦਰ ਕੌਰ ਬਰਾੜ ਸਮੇਤ ਹੋਰ ਅਧਿਕਾਰੀ ਅਤੇ ਪੁਲਿਸ ਕਰਮਚਾਰੀ ਹਾਜ਼ਰ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਰੇਡ ਦੌਰਾਨ ਸ਼ੱਕੀ ਹਾਲਾਤਾਂ ਵਿਚ 8 ਜੋੜਿਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਉਪਰੰਤ ਸਾਰੀ ਜਾਣਕਾਰੀ ਦਿੱਤੀ ਜਾਵੇਗੀ। ਇਸ ਹੋਟਲ 'ਤੇ ਰੇਡ ਵੱਜਣ ਦੀ ਸ਼ਹਿਰ ਵਿਚ ਪੂਰੀ ਚਰਚਾ ਚੱਲ ਰਹੀ ਹੈ। ਪੁਲਿਸ ਅਗਲੇਰੀ ਜਾਂਚ ਕਰ ਰਹੀ ਹੈ। ਦੇਹ ਵਪਾਰ ਦੇ ਧੰਦੇ ਸੰਬੰਧੀ ਪੜਤਾਲ ਕੀਤੀ ਜਾ ਰਹੀ ਹੈ। ਪੜਤਾਲ ਮਗਰੋਂ ਹੀ ਸਾਰੀ ਸਥਿਤੀ ਸਪੱਸ਼ਟ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਜ਼ਮੀਨੀ ਵਿਵਾਦ ਦੇ ਫੈਸਲੇ ਵਿਚ ਕੁੱਟਮਾਰ ਕਾਰਨ ਜ਼ਖ਼ਮੀ ਹੋਏ ਬਜ਼ੁਰਗ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਇੰਨੇ ਲੰਬੇ ਸਮੇਂ ਤੱਕ ਭਾਰਤ ਮਾਤਾ ਦੀ ਸੇਵਾ ਕਰਨਾ, ਪਰਮਾਤਮਾ ਦੀ ਵਿਸ਼ੇਸ਼ ਕਿਰਪਾ ਨਾਲ ਹੀ ਸੰਭਵ ਹੈ - ਪ੍ਰਧਾਨ ਮੰਤਰੀ ਮੋ...
Ad Position 24