26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਬਾਪੂ ਤਰਸੇਮ ਸਿੰਘ ਨੇ ਸਰਕਾਰਾਂ 'ਤੇ ਸਾਧਿਆ ਨਿਸ਼ਾਨਾ

ਜਗਰਾਉਂ (ਲੁਧਿਆਣਾ), 10 ਜੂਨ (ਕੁਲਦੀਪ ਸਿੰਘ ਲੋਹਟ) - ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਇਕ ਸਮਾਗਮ ਦੌਰਾਨ...

Ad Position 21
No active advertisement
ਅਜੀਤ ਡੈਸਕ 10-06-2026

ਜਗਰਾਉਂ (ਲੁਧਿਆਣਾ), 10 ਜੂਨ (ਕੁਲਦੀਪ ਸਿੰਘ ਲੋਹਟ) - ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਇਕ ਸਮਾਗਮ ਦੌਰਾਨ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਕਈ ਵਰਕਰਾਂ ਨੂੰ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਿਲ ਕਰਵਾ ਕੇ ਉਨ੍ਹਾਂ ਦਾ ਸਵਾਗਤ ਕੀਤਾ । ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਮੌਜੂਦਾ ਹਾਲਾਤ, ਨਸ਼ਿਆਂ ਦੀ ਸਮੱਸਿਆ, ਨੌਜਵਾਨਾਂ ਦੇ ਭਵਿੱਖ ਅਤੇ ਸਿੱਖ ਬੰਦੀਆਂ ਦੀ ਰਿਹਾਈ ਵਰਗੇ ਮੁੱਦਿਆਂ 'ਤੇ ਖੁੱਲ੍ਹ ਕੇ ਆਪਣੇ ਵਿਚਾਰ ਰੱਖੇ। ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਗੱਲ ਕਰਨ ਵਾਲਿਆਂ ਨੂੰ ਹਮੇਸ਼ਾ ਸੰਘਰਸ਼ ਅਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਅਤੇ ਜਥੇਬੰਦੀ ਨੇ ਵੀ ਕਈ ਔਖੇ ਦੌਰ ਵੇਖੇ ਹਨ, ਪਰ ਉਹ ਆਪਣੇ ਮਕਸਦ ਤੋਂ ਪਿੱਛੇ ਨਹੀਂ ਹਟੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਅਤੇ ਬਜ਼ੁਰਗਾਂ ਨੇ ਸੂਬੇ ਦੀ ਤਰੱਕੀ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਪਰ ਅੱਜ ਦੇ ਹਾਲਾਤ ਸਰਕਾਰਾਂ ਅਤੇ ਸਿਆਸੀ ਆਗੂਆਂ ਦੀਆਂ ਨਾਕਾਮੀਆਂ ਦਾ ਨਤੀਜਾ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਨਸ਼ਿਆਂ ਦੇ ਵਧਦੇ ਪ੍ਰਕੋਪ ਨੇ ਨੌਜਵਾਨ ਪੀੜ੍ਹੀ ਦਾ ਭਵਿੱਖ ਹਨੇਰੇ ਵਿਚ ਧੱਕ ਦਿੱਤਾ ਹੈ ਅਤੇ ਅਨੇਕਾਂ ਪਰਿਵਾਰ ਬਰਬਾਦ ਹੋ ਰਹੇ ਹਨ। 

Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ, ਔਰਤਾਂ, ਮੱਧ ਵਰਗ ਅਤੇ ਕਿਸਾਨਾਂ ਦੀਆਂ ਇੱਛਾਵਾਂ ਨੂੰ ਸਾਕਾਰ ਕਰਨਾ ਚਾਹੀਦਾ ਹੈ ਸਾਨੂੰ - ਪ੍ਰਧਾਨ ਮੰਤਰੀ ਅਗਲੀ ਖ਼ਬਰ ਜ਼ਮੀਨੀ ਵਿਵਾਦ ਦੇ ਫੈਸਲੇ ਵਿਚ ਕੁੱਟਮਾਰ ਕਾਰਨ ਜ਼ਖ਼ਮੀ ਹੋਏ ਬਜ਼ੁਰਗ ਦੀ ਇਲਾਜ ਦੌਰਾਨ ਮੌਤ
Ad Position 24