25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਅੰਮ੍ਰਿਤਸਰ ਪੁ‌ਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਛੇ ਮੁਲਜ਼ਮ ਕੀਤੇ ਕਾਬੂ

ਅੰਮ੍ਰਿਤਸਰ, 11 ਜੂਨ (ਰੇਸ਼ਮ ਸਿੰਘ)- ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼...

Ad Position 21
No active advertisement
ਅਜੀਤ ਡੈਸਕ 11-06-2026

ਅੰਮ੍ਰਿਤਸਰ, 11 ਜੂਨ (ਰੇਸ਼ਮ ਸਿੰਘ)- ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਕੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 30.045 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੁਬਈ ਅਧਾਰਿਤ ਇਕ ਨਸ਼ਾ ਤਸਕਰ ਨਾਲ ਜੁੜੇ ਹੋਏ ਸਨ, ਜੋ ਸਰਹੱਦ ਪਾਰ ਤੋਂ ਹੈਰੋਇਨ ਦੀਆਂ ਖੇਪਾਂ ਭੇਜਣ ਦੀ ਸਾਜ਼ਿਸ਼ ਰਚ ਰਿਹਾ ਸੀ। ਉਸ ਦੀਆਂ ਹਦਾਇਤਾਂ 'ਤੇ ਦੋਸ਼ੀ ਨਿਰਧਾਰਿਤ ਥਾਵਾਂ ਤੋਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਅੱਗੇ ਸਪਲਾਈ ਕਰਦੇ ਸਨ।

ਇਸ ਸੰਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ ਦਰਜ ਕੀਤੀ ਗਈ ਹੈ। ਨੈੱਟਵਰਕ ਦੇ ਪਿਛਲੇ ਅਤੇ ਅਗਲੇ ਸੰਬੰਧਾਂ ਦਾ ਪਤਾ ਲਗਾਉਣ, ਨੈੱਟਵਰਕ ਵਿਚ ਸ਼ਾਮਿਲ ਹੋਰ ਵਿਅਕਤੀਆਂ ਦੀ ਪਛਾਣ ਕਰਨ, ਵਿੱਤੀ ਲੈਣ-ਦੇਣ ਦੇ ਨਾਲ-ਨਾਲ ਸੰਭਾਵਿਤ ਹਵਾਲਾ ਕਨੈਕਸ਼ਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਜੜ੍ਹੋਂ ਖਤਮ ਕਰਨ ਅਤੇ ਪੰਜਾਬ ਨੂੰ ਨਸ਼ਾ-ਮੁਕਤ ਤੇ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਮਨ ਅਰੋੜਾ ਈ.ਡੀ. ਅੱਗੇ ਪੇਸ਼ ਅਗਲੀ ਖ਼ਬਰ ਕਾਂਗਰਸ ਨੇ ਸੱਦੀ ਮਹੱਤਵਪੂਰਨ ਸੰਗਠਨਾਤਮਕ ਮੀਟਿੰਗ
Ad Position 24