25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਮਾਣੂੰਕੇ 'ਚ ਘਰ ਦੇ ਗੇਟ 'ਤੇ ਫਾਇਰਿੰਗ, ਪਰਿਵਾਰ 'ਚ ਸਹਿਮ ਦਾ ਮਾਹੌਲ

ਜਗਰਾਉਂ (ਲੁਧਿਆਣਾ), 11 ਜੂਨ (ਕੁਲਦੀਪ ਸਿੰਘ ਲੋਹਟ)- ਪਿੰਡ ਮਾਣੂੰਕੇ ਵਿਖੇ ਦੇਰ ਰਾਤ ਇਕ ਘਰ ਦੇ ਬਾਹਰ...

Ad Position 21
No active advertisement
ਅਜੀਤ ਡੈਸਕ 11-06-2026

ਜਗਰਾਉਂ (ਲੁਧਿਆਣਾ), 11 ਜੂਨ (ਕੁਲਦੀਪ ਸਿੰਘ ਲੋਹਟ)- ਪਿੰਡ ਮਾਣੂੰਕੇ ਵਿਖੇ ਦੇਰ ਰਾਤ ਇਕ ਘਰ ਦੇ ਬਾਹਰ ਫਾਇਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਪ੍ਰਗਟ ਸਿੰਘ ਪੁੱਤਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਰਾਤ ਕਰੀਬ 12:30 ਵਜੇ ਕੁਝ ਵਿਅਕਤੀਆਂ ਵਲੋਂ ਉਸ ਦੇ ਘਰ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਹਮਲਾਵਰਾਂ ਨੇ ਘਰ ਦੇ ਗੇਟਾਂ 'ਤੇ 4 ਤੋਂ 5 ਗੋਲੀਆਂ ਦਾਗੀਆਂ।

ਘਟਨਾ ਤੋਂ ਬਾਅਦ ਪਰਿਵਾਰ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪ੍ਰਗਟ ਸਿੰਘ ਦਾ ਕਹਿਣਾ ਹੈ ਕਿ ਪਿਛਲੀਆਂ ਚੋਣਾਂ ਨੂੰ ਲੈ ਕੇ ਕੁਝ ਲੋਕ ਉਸ ਨਾਲ ਨਿੱਜੀ ਰੰਜਿਸ਼ ਰੱਖਦੇ ਹਨ, ਜਿਸ ਕਾਰਨ ਇਹ ਘਟਨਾ ਵਾਪਰੀ ਹੋ ਸਕਦੀ ਹੈ। ਉਸ ਨੇ ਦੱਸਿਆ ਕਿ ਸਾਰੀ ਘਟਨਾ ਦੀ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈ ਹੈ।

ਸੂਚਨਾ ਮਿਲਣ ਉਪਰੰਤ ਥਾਣਾ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਅਮ੍ਰਿੰਤਪਾਲ ਸਿੰਘ ਅਤੇ ਥਾਣਾ ਹਠੂਰ ਦੇ ਐਸ.ਐਚ.ਓ. ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵਲੋਂ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਰਾਏਪੁਰ ’ਚ ਜਯਾ ਆਟੋਮੋਬਾਈਲ ਵਿਚ ਲੱਗੀ ਭਿਆਨਕ ਅੱਗ ਅਗਲੀ ਖ਼ਬਰ ਗੁਰਲਾਲ ਸਿੰਘ ਭੰਗੂ ਨੂੰ ਹਲਕਾ ਨਾਭਾ ਦਾ ਅਬਜ਼ਰਵਰ ਲਾਇਆ ਗਿਆ
Ad Position 24