25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਭਾਰਤੀ ਜਹਾਜ਼ ਐਮਟੀ ਜਲਵੀਰ 'ਤੇ ਓਮਾਨ ਦੇ ਤੱਟ ਨੇੜੇ ਹਮਲਾ

ਨਵੀਂ ਦਿੱਲੀ, 11 ਜੂਨ- ਭਾਰਤੀ ਜਹਾਜ਼ ਐਮਟੀ ਜਲਵੀਰ 'ਤੇ ਵੀਰਵਾਰ ਨੂੰ ਓਮਾਨ ਦੇ ਤੱਟ ਨੇੜੇ ਹਮਲਾ...

Ad Position 21
No active advertisement
ਅਜੀਤ ਡੈਸਕ 11-06-2026

ਨਵੀਂ ਦਿੱਲੀ, 11 ਜੂਨ- ਭਾਰਤੀ ਜਹਾਜ਼ ਐਮਟੀ ਜਲਵੀਰ 'ਤੇ ਵੀਰਵਾਰ ਨੂੰ ਓਮਾਨ ਦੇ ਤੱਟ ਨੇੜੇ ਹਮਲਾ ਕੀਤਾ ਗਿਆ। ਹਮਲੇ ਤੋਂ ਬਾਅਦ ਇਸ ਨੂੰ ਅੱਗ ਲੱਗ ਗਈ। ਹਮਲਾ ਕਿਸ ਨੇ ਕੀਤਾ, ਇਸ ਬਾਰੇ ਜਾਣਕਾਰੀ ਨਹੀਂ ਮਿਲੀ ਹੈ। ਘਟਨਾ ਤੋਂ ਬਾਅਦ ਭਾਰਤੀ ਦੂਤਘਰ ਨੇ ਕਿਹਾ ਕਿ ਉਹ ਸਥਾਨਕ ਅਧਿਕਾਰੀਆਂ ਦੇ ਸੰਪਰਕ 'ਚ ਹੈ ਅਤੇ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਟ੍ਰੇਟ ਆਫ ਹਾਰਮੁਜ਼ ਨੇੜੇ ਤੇਲ ਟੈਂਕਰ 'ਐੱਮਟੀ ਸੇਟੇਬੇਲੋ' 'ਤੇ ਅਮਰੀਕੀ ਹਮਲੇ 'ਚ 3 ਭਾਰਤੀਆਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਕੇਂਦਰੀ ਮੰਤਰੀ ਸਰਬਾਨੰਦ ਸੋਨੋਵਾਲ ਨੇ ਦੱਸਿਆ ਕਿ ਹੁਣ ਤੱਕ ਦੋ ਲਾਸ਼ਾਂ ਬਰਾਮਦ ਹੋਈਆਂ ਹਨ। ਇਸ ਬਾਰੇ ਅਮਰੀਕੀ ਫੌਜ਼ ਨੇ ਕਿਹਾ ਸੀ ਕਿ ਸੇਟਬੇਲੋ ਈਰਾਨੀ ਤੇਲ ਲੈ ਕੇ ਜਾ ਰਹੀ ਸੀ। ਉਸ ਨੇ ਚੇਤਾਵਨੀਆਂ ਨੂੰ ਨਜ਼ਰਅੰਦਾਜ਼ ਕੀਤਾ, ਜਿਸ ਤੋਂ ਬਾਅਦ ਉਸ 'ਤੇ ਹਮਲਾ ਕੀਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਮੱਧ ਪ੍ਰਦੇਸ਼: ਤਰੁਣ ਚੁੱਘ ਸਮੇਤ ਦੋ ਹੋਰਨਾਂ ਨੇ ਬਿਨ੍ਹਾਂ ਕਿਸੇ ਵਿਰੋਧ ਦੇ ਜਿੱਤੀ ਰਾਜ ਸਭਾ ਸੀਟ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ’ਚ ਕੀਤੇ ਜਾਣ ਵਾਲੇ ਕਾਰਜਾਂ ਲਈ ਜਗ੍ਹਾ ਦਾ ਲਿਆ ਜਾਇਜ਼ਾ
Ad Position 24