25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਿਭਾਇਆ ਵੱਡਾ ਵਾਅਦਾ, 8ਵੀਂ ਜਮਾਤ ਦੇ ਇਤਿਹਾਸ ਦੇ ਕੋਰਸ ਵਿਚ ਸ਼ਾਮਲ ਹੋਇਆ ਸਿੱਖ ਗੁਰੂਆਂ ਦਾ ਇਤਿਹਾਸ

ਚੰਡੀਗੜ੍ਹ, 11 ਜੂਨ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿੱਖ ਸਮਾਜ ਅਤੇ ਸੂਬਾ ਵਾਸੀਆਂ ਨਾਲ ਕੀਤਾ ਇਕ ਮਹੱਤਵਪੂਰਨ ਵਾਅਦਾ...

Ad Position 21
No active advertisement
ਅਜੀਤ ਡੈਸਕ 11-06-2026

ਚੰਡੀਗੜ੍ਹ, 11 ਜੂਨ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਿੱਖ ਸਮਾਜ ਅਤੇ ਸੂਬਾ ਵਾਸੀਆਂ ਨਾਲ ਕੀਤਾ ਇਕ ਮਹੱਤਵਪੂਰਨ ਵਾਅਦਾ ਪੂਰਾ ਕਰਦਿਆਂ ਰਾਜ ਦੇ ਸਕੂਲਾਂ ਦੀ ਜਮਾਤ 8ਵੀਂ ਦੇ ਇਤਿਹਾਸ ਦੇ ਕੋਰਸ ਵਿਚ ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਜੁੜੇ ਇਤਿਹਾਸ ਨੂੰ ਸ਼ਾਮਲ ਕੀਤਾ ਹੈ। ਹੁਣ ਸਕੂਲੀ ਬੱਚੇ ਸਿੱਖ ਗੁਰੂਆਂ ਦੇ ਨਾਲ-ਨਾਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਤਿਆਗ, ਕੁਰਬਾਨੀ ਅਤੇ ਆਦਰਸ਼ਾਂ ਤੋਂ ਜਾਣੂ ਹੋਣਗੇ। ਮੁੱਖ ਮੰਤਰੀ ਨੇ ਹਰਿਆਣਾ ਵਿਚ ਮਨਾਏ ਗਏ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਦੇ ਮੌਕੇ 'ਤੇ ਐਲਾਨ ਕੀਤਾ ਸੀ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿੱਖ ਇਤਿਹਾਸ, ਗੁਰੂਆਂ ਦੇ ਆਦਰਸ਼ਾਂ ਅਤੇ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਤੋਂ ਜਾਣੂ ਕਰਵਾਉਣ ਲਈ ਇਨ੍ਹਾਂ ਨੂੰ ਸਕੂਲੀ ਸਿੱਖਿਆ ਦਾ ਹਿੱਸਾ ਬਣਾਇਆ ਜਾਵੇਗਾ। ਹੁਣ ਸਰਕਾਰ ਨੇ ਇਸ ਐਲਾਨ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਇਸ ਨੂੰ ਕੋਰਸ ਵਿੱਚ ਸ਼ਾਮਲ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਗੁਰੂ ਗੋਬਿੰਦ ਸਿੰਘ ਜੀ ਤੱਕ ਸਾਰੇ ਸਿੱਖ ਗੁਰੂਆਂ ਨੇ ਮਨੁੱਖਤਾ, ਸਮਾਨਤਾ, ਸੇਵਾ, ਕਰੁਣਾ, ਭਾਈਚਾਰੇ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਸਮਾਜ ਨੂੰ ਜਾਤ, ਧਰਮ ਅਤੇ ਵਰਗ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਮਨੁੱਖੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਨਾ ਦਿੱਤੀ। ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਅੱਜ ਵੀ ਉਨੀਆਂ ਹੀ ਸਾਰਥਕ ਹਨ, ਕਿਉਂਕਿ ਉਹ ਸਮਾਜ ਵਿੱਚ ਸਦਭਾਵਨਾ, ਨੈਤਿਕ ਮੁੱਲਾਂ ਅਤੇ ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕਰਨ ਦਾ ਰਾਹ ਦਿਖਾਉਂਦੀਆਂ ਹਨ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦਾ ਜੀਵਨ ਸਿਰਫ ਇੱਕ ਭਾਈਚਾਰੇ ਦੀ ਵਿਰਾਸਤ ਨਹੀਂ, ਸਗੋਂ ਪੂਰੇ ਦੇਸ਼ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਪ੍ਰੇਰਨਾ ਨਾਲ ਬੇਇਨਸਾਫ਼ੀ, ਜੁਲਮ ਅਤੇ ਸ਼ੋਸ਼ਣ ਵਿਰੁੱਧ ਸੰਘਰਸ਼ ਕਰਦਿਆਂ ਸਮਾਜ ਦੇ ਕਮਜ਼ੋਰ ਅਤੇ ਵਾਂਝੇ ਵਰਗਾਂ ਨੂੰ ਸਨਮਾਨ ਅਤੇ ਅਧਿਕਾਰ ਦਿਵਾਉਣ ਦਾ ਇਤਿਹਾਸਕ ਕਾਰਜ ਕੀਤਾ। ਉਨ੍ਹਾਂ ਦਾ ਜੀਵਨ ਹਿੰਮਤ, ਲੀਡਰਸ਼ਿਪ, ਦੇਸ਼ ਭਗਤੀ ਅਤੇ ਜਨ-ਭਲਾਈ ਦੀ ਭਾਵਨਾ ਦਾ ਇੱਕ ਵਿਲੱਖਣ ਉਦਾਹਰਣ ਹੈ, ਜੋ ਅੱਜ ਵੀ ਨੌਜਵਾਨਾਂ ਨੂੰ ਸੱਚ ਅਤੇ ਨਿਆਂ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ।

ਸੈਣੀ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਜਦੋਂ ਨਵੀਂ ਪੀੜ੍ਹੀ ਨੂੰ ਆਪਣੇ ਗੌਰਵਮਈ ਇਤਿਹਾਸ ਅਤੇ ਮਹਾਨ ਸ਼ਖਸੀਅਤਾਂ ਦੇ ਆਦਰਸ਼ਾਂ ਨਾਲ ਜੋੜਨ ਦੀ ਲੋੜ ਹੈ, ਉਦੋਂ ਸਿੱਖ ਗੁਰੂਆਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ 'ਤੇ ਅਧਾਰਤ ਅਧਿਆਏ ਵਿਦਿਆਰਥੀਆਂ ਲਈ ਪ੍ਰੇਰਨਾ ਦਾ ਮਾਧਿਅਮ ਬਣਨਗੇ। ਇਨ੍ਹਾਂ ਅਧਿਆਇਆਂ ਰਾਹੀਂ ਵਿਦਿਆਰਥੀਆਂ ਵਿੱਚ ਦੇਸ਼ ਭਗਤੀ, ਸੇਵਾ ਭਾਵਨਾ, ਸਮਾਜਿਕ ਸਦਭਾਵਨਾ, ਨੈਤਿਕ ਮੁੱਲਾਂ ਅਤੇ ਜ਼ਿੰਮੇਵਾਰ ਨਾਗਰਿਕਤਾ ਦੀ ਭਾਵਨਾ ਦਾ ਵਿਕਾਸ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਿੱਖਿਆ ਨੂੰ ਸਿਰਫ਼ ਗਿਆਨ ਪ੍ਰਾਪਤੀ ਦਾ ਮਾਧਿਅਮ ਨਹੀਂ, ਸਗੋਂ ਸੰਸਕਾਰ ਨਿਰਮਾਣ ਦਾ ਇੱਕ ਮਜ਼ਬੂਤ ਸਾਧਨ ਮੰਨਦੀ ਹੈ। ਇਸੇ ਸੋਚ ਤਹਿਤ ਸਕੂਲੀ ਕੋਰਸ ਵਿੱਚ ਅਜਿਹੇ ਮਹਾਂਪੁਰਖਾਂ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਸਥਾਨ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਨੇ ਦੇਸ਼ ਅਤੇ ਸਮਾਜ ਲਈ ਮਿਸਾਲੀ ਕਾਰਜ ਕੀਤੇ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਹ ਪਹਿਲ ਵਿਦਿਆਰਥੀਆਂ ਨੂੰ ਆਪਣੀ ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਇੱਕ ਸੰਵੇਦਨਸ਼ੀਲ, ਜਾਗਰੂਕ ਅਤੇ ਦੇਸ਼ ਹਿੱਤ ਪ੍ਰਤੀ ਸਮਰਪਿਤ ਨਾਗਰਿਕ ਬਣਨ ਦੀ ਪ੍ਰੇਰਨਾ ਦੇਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਦੀ ਖੁਸ਼ਹਾਲ ਸੱਭਿਆਚਾਰਕ, ਅਧਿਆਤਮਿਕ ਅਤੇ ਇਤਿਹਾਸਕ ਵਿਰਾਸਤ ਦੀ ਸੰਭਾਲ ਅਤੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਮਹਾਨ ਸੰਤਾਂ, ਗੁਰੂਆਂ ਅਤੇ ਰਾਸ਼ਟਰੀ ਨਾਇਕਾਂ ਦੇ ਆਦਰਸ਼ਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਸਾਰਥਕ ਕਦਮ ਚੁੱਕਦੀ ਰਹੇਗੀ।

ਮੁੱਖ ਮੰਤਰੀ ਦੇ ਓ.ਐਸ.ਡੀ. ਡਾ. ਪ੍ਰਭਲੀਨ ਸਿੰਘ ਨੇ ਹਰਿਆਣਾ ਸਰਕਾਰ ਦੀ ਇਸ ਮਹੱਤਵਪੂਰਨ ਪਹਿਲ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਿੱਖ ਭਾਈਚਾਰੇ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਅਤੇ ਜਜ਼ਬਾਤੀ ਤੌਰ 'ਤੇ ਜੁੜੀ ਮੰਗ ਨੂੰ ਪੂਰਾ ਕਰਕੇ ਸਮਾਜ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਹੈ। ਇਹ ਫੈਸਲਾ ਨਾ ਸਿਰਫ ਸਿੱਖ ਭਾਈਚਾਰੇ ਲਈ ਸਨਮਾਨ ਅਤੇ ਮਾਣ ਵਾਲੀ ਗੱਲ ਹੈ, ਸਗੋਂ ਸੂਬਾ ਸਰਕਾਰ ਦੀ ਸਾਰੇ ਵਰਗਾਂ ਪ੍ਰਤੀ ਸੰਵੇਦਨਸ਼ੀਲਤਾ ਅਤੇ ਸਮਾਵੇਸ਼ੀ ਸੋਚ ਨੂੰ ਵੀ ਦਰਸਾਉਂਦਾ ਹੈ।

Ad Position 22
No active advertisement
ਪਿਛਲੀ ਖ਼ਬਰ ਤੇਲ ਟੈਂਕਰ 'ਤੇ ਅਮਰੀਕੀ ਹਮਲੇ 'ਚ ਹਿਮਾਚਲ ਦੇ ਆਦਿਤਿਆ ਸ਼ਰਮਾ ਦੀ ਮੌਤ, ਸਦਮੇ 'ਚ ਪਰਿਵਾਰ ਅਗਲੀ ਖ਼ਬਰ ਡਰੱਗ ਸੈਂਸਜ ਦੀ ਆੜ ਵਿਚ ਜ਼ਬਰਦਸਤੀ ਡਿਊਟੀਆਂ ਲਗਾ ਕੇ ਅਧਿਆਪਕਾਂ ਨੂੰ ਕੀਤਾ ਜਾ ਰਿਹਾ ਹੈ ਮਾਨਸਿਕ ਪ੍ਰੇਸ਼ਾਨ- ਜੀ. ਟੀ. ਯ...
Ad Position 24