24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ, ਦੂਸਰਾ ਗੰਭੀਰ ਜ਼ਖਮੀ

ਕਪੂਰਥਲਾ, 11 ਜੂਨ (ਅਮਨਜੋਤ ਸਿੰਘ ਵਾਲੀਆ)- ਸੁਲਤਾਨਪੁਰ ਲੋਧੀ ਤੋਂ ਕਪੂਰਥਲਾ ਆਉਣ ਸਮੇਂ ਪਿੰਡ...

Ad Position 21
No active advertisement
ਅਜੀਤ ਡੈਸਕ 11-06-2026

ਕਪੂਰਥਲਾ, 11 ਜੂਨ (ਅਮਨਜੋਤ ਸਿੰਘ ਵਾਲੀਆ)- ਸੁਲਤਾਨਪੁਰ ਲੋਧੀ ਤੋਂ ਕਪੂਰਥਲਾ ਆਉਣ ਸਮੇਂ ਪਿੰਡ ਭਾਣੋਲੰਗਾ ਨੇੜੇ ਸੜਕ 'ਤੇ ਪਏ ਟੋਏ ਕਾਰਨ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ਕਿਨਾਰੇ ਖੰਭੇ ਨਾਲ ਟਕਰਾਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਸਰਾ ਗੰਭੀਰ ਜ਼ਖਮੀ ਹੋ ਗਿਆ।| ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਤੁਰੰਤ ਦੋਵਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ।

ਜਿੱਥੇ ਡਿਊਟੀ ਡਾ. ਜਸ਼ਨ ਵਲੋਂ ਦਲਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਮਾਛੀਜੋਆ ਨੂੰ ਮਿ੍ਤਕ ਐਲਾਨ ਦਿੱਤਾ ਗਿਆ। ਜਦਕਿ ਅਮਨਦੀਪ ਸਿੰਘ ਪੁੱਤਰ ਸਤਵਿੰਦਰ ਸਿੰਘ ਦਾ ਇਲਾਜ ਜਾਰੀ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਕੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਰਾਮਾ ਮੰਡੀ ਇਲਾਕੇ ਵਿਚ ਤੇਜ਼ ਹਨੇਰੀ ਤੋਂ ਬਾਅਦ ਭਾਰੀ ਮੀਂਹ ਅਤੇ ਗੜੇਮਾਰੀ ਪਈ ਅਗਲੀ ਖ਼ਬਰ ਫ਼ਰੀਦਕੋਟ ਵਿਚ ਵਾਪਰਿਆ ਭਿਆਨਕ ਸੜਕ ਹਾਦਸਾ, 2 ਬੱਚਿਆ ਅਤੇ ਪਿਤਾ ਸਮੇਤ ਤਿੰਨ ਲੋਕਾਂ ਦੀ ਮੌਤ, ਇਕ ਬੱਚਾ ਅਤੇ ਮਾਂ ਗੰਭੀਰ...
Ad Position 24