24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਅੱਤ ਦੀ ਗਰਮੀ ਤੋਂ ਮਿਲੀ ਰਾਹਤ, ਤੇਜ਼ ਹਵਾਵਾਂ ਨਾਲ ਸ਼ੁਰੂ ਹੋਇਆ ਮੀਂਹ

ਗੁਰੂਹਰਸਹਾਏ, 11 ਜੂਨ (ਕਪਿਲ ਕੰਧਾਰੀ)- ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਹੁੰਮਸ ਤੋਂ ਪ੍ਰੇਸ਼ਾਨ...

Ad Position 21
No active advertisement
ਅਜੀਤ ਡੈਸਕ 11-06-2026

ਗੁਰੂਹਰਸਹਾਏ, 11 ਜੂਨ (ਕਪਿਲ ਕੰਧਾਰੀ)- ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਹੁੰਮਸ ਤੋਂ ਪ੍ਰੇਸ਼ਾਨ ਲੋਕਾਂ ਨੂੰ ਅੱਜ ਵੱਡੀ ਰਾਹਤ ਮਿਲੀ। ਦੁਪਹਿਰ ਬਾਅਦ ਅਚਾਨਕ ਮੌਸਮ ਨੇ ਕਰਵਟ ਲਈ ਅਤੇ ਅਸਮਾਨ ਵਿਚ ਬੱਦਲ ਛਾ ਗਏ। ਇਸ ਤੋਂ ਬਾਅਦ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਅਤੇ ਕੁਝ ਹੀ ਸਮੇਂ ਵਿਚ ਮੀਂਹ ਪੈਣਾ ਸ਼ੁਰੂ ਹੋ ਗਿਆ। ਮੀਂਹ ਅਤੇ ਠੰਡੀ ਹਵਾਵਾਂ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ, ਜਿਸ ਨਾਲ ਲੋਕਾਂ ਨੇ ਗਰਮੀ ਤੋਂ ਸੁੱਖ ਦਾ ਸਾਹ ਲਿਆ। ਕਿਸਾਨਾਂ ਅਤੇ ਆਮ ਲੋਕਾਂ ਨੇ ਵੀ ਇਸ ਮੌਸਮੀ ਬਦਲਾਅ ਦਾ ਸਵਾਗਤ ਕੀਤਾ।

ਮੀਂਹ ਪੈਣ ਨਾਲ ਜਿੱਥੇ ਮੌਸਮ ਸੁਹਾਵਣਾ ਹੋ ਗਿਆ, ਉੱਥੇ ਹੀ ਬਾਜ਼ਾਰਾਂ ਅਤੇ ਸੜਕਾਂ 'ਤੇ ਵੀ ਚਹਿਲ-ਪਹਿਲ ਘੱਟ ਦੇਖਣ ਨੂੰ ਮਿਲੀ। ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਕਾਰਨ ਜਨਜੀਵਨ ਪ੍ਰਭਾਵਿਤ ਹੋ ਰਿਹਾ ਸੀ, ਪਰ ਅੱਜ ਹੋਈ ਬਰਸਾਤ ਨੇ ਕਾਫ਼ੀ ਹੱਦ ਤੱਕ ਰਾਹਤ ਪ੍ਰਦਾਨ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਤੇਜ਼ ਹਵਾਵਾਂ ਕਾਰਨ ਸੱਚਖਡ ਸ਼੍ਰੀ ਹਰਿਮੰਦਰ ਸਾਹਿਬ ਦਰਸ਼ਨੀ ਡਿਓੜੀ ਦੇ ਬਹਾਰ ਲੱਗੇ ਸ਼ੈੱਡ ਉੱਡੇ ਅਗਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਦਿੱਤੇ ਭਰੋਸੇ ਤੋਂ ਬਾਅਦ ਸਿਟੀ ਪਾਰਕ ਮੂਹਰੇ ਲੱਗਣ ਵਾਲਾ ਧਰਨਾ ਕੀਤਾ ਮੁਲਤਵੀਂ
Ad Position 24