24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 11 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼...

Ad Position 21
No active advertisement
ਅਜੀਤ ਡੈਸਕ 11-06-2026

ਅੰਮ੍ਰਿਤਸਰ, 11 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਇਕ ਵਿਅਕਤੀ ਵਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੇ ਸਾਜਿਸ਼ਕਾਰਾਂ ਨੂੰ ਬੇਨਿਕਾਬ ਕਰਨ ਦੀ ਮੰਗ ਕੀਤੀ ਹੈ। ਜਾਰੀ ਪ੍ਰੈਸ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਸੇਵਾਦਾਰਾਂ ਦੀ ਮੁਸਤੈਦੀ ਨਾਲ ਬੇਅਦਬੀ ਹੋਣ ਤੋਂ ਬਚਾ ਰਿਹਾ, ਪ੍ਰੰਤੂ ਬੀਤੀ ਰਾਤ ਦੀ ਇਹ ਘਟਨਾ ਬੇਹੱਦ ਗੰਭੀਰ ਤੇ ਵੱਡੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਪ੍ਰੰਤੂ, ਸਰਕਾਰਾਂ ਦੀ ਨਲਾਇਕੀ ਕਾਰਨ ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ।

ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਇਕ ਵਿਅਕਤੀ ਨੇ ਜੰਗਲਾ ਟੱਪ ਕੇ ਬੇਅਦਬੀ ਦੀ ਕੋਸ਼ਿਸ਼ ਕੀਤੀ ਸੀ ਪਰੰਤੂ ਅੱਜ ਤੱਕ ਸਰਕਾਰਾਂ ਉਸ ਸਾਜਿਸ਼ ਦਾ ਪਤਾ ਲਗਾਉਣ ਵਿਚ ਵੀ ਨਾਕਾਮ ਰਹੀਆਂ ਹਨ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਨੂੰ ਬਦਨਾਮ ਕਰਨ ਅਤੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਸਾਜ਼ਿਸ਼ ਹੈ। ਜਿਸ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਸਾਹਮਣੇ ਲਿਆਂਦਾ ਜਾਣਾ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਦੋਸ਼ੀ ਪੁਲਿਸ ਦੀ ਹਿਰਾਸਤ ਵਿਚ ਹੈ ਜੇਕਰ ਅਜੇ ਵੀ ਇਸ ਘਟਨਾ ਦੇ ਸਾਜਿਸ਼ ਕਰਤਾ ਸਾਹਮਣੇ ਨਹੀਂ ਲਿਆਂਦੇ ਜਾਂਦੇ ਤਾਂ ਇਹ ਸਪੱਸ਼ਟ ਹੋਵੇਗਾ ਕਿ ਸਰਕਾਰ ਸਿੱਖ ਭਾਵਨਾਵਾਂ ਨਾਲ ਜੁੜੇ ਹੋਏ ਮਾਮਲਿਆਂ ਪ੍ਰਤੀ ਗੰਭੀਰ ਨਹੀਂ ਹੈ। ਐਡਵੋਕੇਟ ਧਾਮੀ ਨੇ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੇ ਲੋਕ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਾ ਹੋਣ ਇਸ ਲਈ ਸੁਚੇਤ ਹੋ ਕੇ ਸੇਵਾ ਨਿਭਾਈ ਜਾਵੇ।

Ad Position 22
No active advertisement
ਪਿਛਲੀ ਖ਼ਬਰ ਤੇਜ਼ ਹਨ੍ਹੇਰੀ ਝੱਖੜ ਨਾਲ ਨੈਸ਼ਨਲ ਹਾਈਵੇ 54 ਤੇ ਕਈ ਦਰੱਖ਼ਤ ਡਿੱਗੇ ਅਗਲੀ ਖ਼ਬਰ ਤਰੁਣ ਚੁੱਘ ਬਿਨਾ ਮੁਕਾਬਲੇ ਚੁਣੇ ਗਏ ਰਾਜ ਸਭਾ ਮੈਂਬਰ
Ad Position 24