23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਨੌਜਵਾਨ ਲੜਕੇ ਦਾ ਇੰਗਲੈਂਡ ’ਚ ਕਤਲ

ਖੇਮਕਰਨ, (ਤਰਨਤਾਰਨ),12 ਜੂਨ (ਰਾਕੇਸ਼ ਕੁਮਾਰ ਬਿੱਲਾ)- ਖੇਮਕਰਨ ਨਜ਼ਦੀਕੀ ਸਰਹੱਦੀ ਪਿੰਡ ਮਹਿੰਦੀਪੁਰ ਵਾਸੀ ਇਕ ਨੌਜਵਾਨ ਲੜਕੇ ਦੀ ਇੰਗਲੈਂਡ ’ਚ ਬੀਤੇ ਦਿਨ ਕਤਲ ਕਰ ਦਿੱਤਾ...

Ad Position 21
No active advertisement
ਅਜੀਤ ਡੈਸਕ 12-06-2026

ਖੇਮਕਰਨ, (ਤਰਨਤਾਰਨ),12 ਜੂਨ (ਰਾਕੇਸ਼ ਕੁਮਾਰ ਬਿੱਲਾ)- ਖੇਮਕਰਨ ਨਜ਼ਦੀਕੀ ਸਰਹੱਦੀ ਪਿੰਡ ਮਹਿੰਦੀਪੁਰ ਵਾਸੀ ਇਕ ਨੌਜਵਾਨ ਲੜਕੇ ਦੀ ਇੰਗਲੈਂਡ ’ਚ ਬੀਤੇ ਦਿਨ ਕਤਲ ਕਰ ਦਿੱਤਾ ਗਿਆ ਹੈ। ਪਰਿਵਾਰਕ ਮੈਂਬਰਾਂ ਨੂੰ ਬੀਤੀ ਰਾਤ ਘਟਨਾ ਦੀ ਜਾਣਕਾਰੀ ਨਜ਼ਦੀਕ ਰਹਿੰਦੇ ਪੰਜਾਬੀ ਲੜਕਿਆਂ ਤੋਂ ਮਿਲੀ ਹੈ।

ਜਾਣਕਾਰੀ ਅਨੁਸਾਰ ਗੁਰਭੇਜ ਸਿੰਘ (26)ਕਰੀਬ ਚਾਰ ਸਾਲ ਪਹਿਲਾਂ ਇੰਗਲੈਂਡ ਗਿਆ ਸੀ, ਜਿਥੇ ਉਹ ਆਪਣੇ ਪਿੰਡ ਤੇ ਹੋਰ ਪੰਜਾਬੀ ਨੌਜਵਾਨਾਂ ਨਾਲ ਕੰਮ ਕਰਦਾ ਸੀ। ਬੀਤੇ ਬੁੱਧਵਾਰ ਇੰਗਲੈਂਡ ਦੇ ਸ਼ਹਿਰ ਸਾਊਥਹਾਲ ’ਚ ਕਿਸੇ ਵਿਆਕਤੀ ਨੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ।

ਘਟਨਾ ਦਾ ਪੂਰਾ ਵੇਰਵਾ ਨਹੀਂ ਮਿਲਿਆ।ਪਰ ਸਾਊਥਹਾਲ ਦੀ ਪੁਲਿਸ ਜਾਂਚ ਕਰ ਰਹੀ ਹੈ। ਲਾਸ਼ ਨੂੰ ਸਥਾਨਕ ਹਸਪਤਾਲ ’ਚ ਰੱਖਿਆ ਹੋਇਆ ਹੈ। ਇਸ ਘਟਨਾ ਦਾ ਪਤਾ ਲੱਗਣ ’ਤੇ ਪਿੰਡ ਮਹਿੰਦੀਪੁਰ ’ਚ ਗ਼ਮਗੀਨ ਮਾਹੌਲ ਹੈ। ਪਿੰਡ ਵਾਸੀਆਂ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਦੀ ਲਾਸ਼ ਪਿੰਡ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਪਰਿਵਾਰ ਆਪਣੇ ਇਕਲੌਤੇ ਪੁੱਤਰ ਦੀਆਂ ਅੰਤਿਮ ਰਸਮਾਂ ਕਰ ਸਕਣ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਤਿੰਨ ਦਿਨਾਂ ਦੌਰੇ ’ਤੇ ਅਰਵਿੰਦ ਕੇਜਰੀਵਾਲ ਅਗਲੀ ਖ਼ਬਰ ਤੂਫ਼ਾਨ ਦੇ ਕਹਿਰ ਕਾਰਨ ਆਵਜਾਈ ਠੱਪ, ਬਿਜਲੀ ਸਪਲਾਈ ਗੁੱਲ
Ad Position 24