22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਤੇਜ਼ ਹਨੇਰੀ ਝੱਖੜ ਕਾਰਨ ਗਰੀਬ ਪਰਿਵਾਰ ਦੇ ਘਰ ਦੀ ਡਿੱਗੀ ਛੱਤ, ਮਹਿਲਾ ਜ਼ਖਮੀ

ਅਜਨਾਲਾ, 12 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਸ਼ਾਮ ਅਜਨਾਲਾ ਖੇਤਰ ਵਿਚ ਆਏ ਤੇਜ਼ ਹਨੇਰੀ ਝੱਖੜ ਕਾਰਨ ਇਥੋਂ ਥੋੜੀ ਦੂਰ ਸਥਿਤ ਪਿੰਡ ਪੰਜਗਰਾਈ ਨਿੱਝਰਾਂ ਵਿਖੇ ਇਕ ਗਰੀਬ ਪਰਿਵਾਰ....

Ad Position 21
No active advertisement
ਅਜੀਤ ਡੈਸਕ 12-06-2026

ਅਜਨਾਲਾ, 12 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਸ਼ਾਮ ਅਜਨਾਲਾ ਖੇਤਰ ਵਿਚ ਆਏ ਤੇਜ਼ ਹਨੇਰੀ ਝੱਖੜ ਕਾਰਨ ਇਥੋਂ ਥੋੜੀ ਦੂਰ ਸਥਿਤ ਪਿੰਡ ਪੰਜਗਰਾਈ ਨਿੱਝਰਾਂ ਵਿਖੇ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਨ ਇਕ ਮਹਿਲਾ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ, ਜਦਕਿ ਘਰ ਦੇ ਸਮਾਨ ਦਾ ਵੀ ਕਾਫ਼ੀ ਨੁਕਸਾਨ ਹੋਇਆ ਹੈ I ਪੀੜਤ ਪਰਿਵਾਰ ਦੇ ਮੁਖੀ ਹਰਜਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੱਲ੍ਹ ਜਦੋਂ ਤੇਜ਼ ਹਨੇਰੀ ਝੱਖੜ ਆਇਆ ਤਾਂ ਇਕਦਮ ਉਨ੍ਹਾਂ ਦੇ ਘਰ ਦੇ ਇਕਲੌਤੇ ਕਮਰੇ ਦੀ ਛੱਤ ਡਿੱਗ ਗਈ, ਜਿਸ ਕਾਰਨ ਘਰ ਵਿੱਚ ਪਿਆ ਸਾਰਾ ਕੀਮਤੀ ਸਮਾਨ ਨੁਕਸਾਨਿਆ ਗਿਆ ਹੈ I ਉਨਾਂ ਸਰਕਾਰ ਅਤੇ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਇਸ ਔਖੀ ਘੜੀ ਵਿਚ ਸਾਡੀ ਮਦਦ ਕੀਤੀ ਜਾਵੇ।  

Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਮੇਆਣਾ ਵਿਖੇ ਜੈਤੋ ਰਜਵਾਹੇ ਵਿੱਚ ਪਿਆ ਵੱਡਾ ਪਾੜ, ਹਜ਼ਾਰਾਂ ਏਕੜ ਵਾਹੀਯੋਗ ਜ਼ਮੀਨ ਪ੍ਰਭਾਵਿਤ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ
Ad Position 24