22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਵਿਧਾਨ ਸਭਾ ਹਲਕਾ ਦਿੜ੍ਹਬਾ ਵਿਖੇ ਹੁਣ ਤੱਕ 308.80 ਕਰੋੜ ਰੁਪਏ ਦੇ 1362 ਵਿਕਾਸ ਕਾਰਜ ਮੁਕੰਮਲ- ਹਰਪਾਲ ਸਿੰਘ ਚੀਮਾ

ਸੰਗਰੂਰ, 12 ਜੂਨ (ਧੀਰਜ ਪਿਸੋਰੀਆ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ...

Ad Position 21
No active advertisement
ਅਜੀਤ ਡੈਸਕ 12-06-2026

ਸੰਗਰੂਰ, 12 ਜੂਨ (ਧੀਰਜ ਪਿਸੋਰੀਆ)- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਿੜ੍ਹਬਾ ਹਲਕੇ ਦੇ ਸਰਵਪੱਖੀ ਵਿਕਾਸ ਲਈ ਵੱਡੇ ਪੱਧਰ ’ਤੇ ਯੋਜਨਾਬੱਧ ਢੰਗ ਨਾਲ ਕੰਮ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਹਰ ਖੇਤਰ ਵਿਚ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕੇ ਵਿਚ ਹੁਣ ਤੱਕ 308.80 ਕਰੋੜ ਰੁਪਏ ਦੀ ਲਾਗਤ ਨਾਲ 1362 ਵਿਕਾਸ ਕਾਰਜ ਮੁਕੰਮਲ ਕੀਤੇ ਜਾ ਚੁੱਕੇ ਹਨ, ਜਦਕਿ 421.26 ਕਰੋੜ ਰੁਪਏ ਦੀ ਲਾਗਤ ਨਾਲ 709 ਵਿਕਾਸ ਕਾਰਜ ਇਸ ਸਮੇਂ ਪ੍ਰਗਤੀ ਅਧੀਨ ਹਨ। ਉਨ੍ਹਾਂ ਦੱਸਿਆ ਕਿ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਨਵੀਆਂ ਸੜਕਾਂ ਦਾ ਨਿਰਮਾਣ, ਪੁਰਾਣੀਆਂ ਸੜਕਾਂ ਦੀ ਮੁਰੰਮਤ, ਲਿੰਕ ਰੋਡਾਂ ਦੀ ਚੌੜਾਈ ਵਧਾਉਣ ਅਤੇ ਅੰਦਰੂਨੀ ਗਲੀਆਂ ਨੂੰ ਪੱਕਾ ਕਰਨ ਦੇ ਕੰਮ ਜ਼ੋਰਾਂ ’ਤੇ ਹਨ। ਇਸ ਨਾਲ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਵਿਚ ਆਵਾਜਾਈ ਹੋਰ ਬਿਹਤਰ ਹੋਵੇਗੀ।

ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਹਲਕੇ ਵਿਚ ਨਵੇਂ ਆਧੁਨਿਕ ਖੇਡ ਸਟੇਡੀਅਮ, ਖੇਡ ਸਟੇਡੀਅਮਾਂ ਦੀ ਅਪਗ੍ਰੇਡੇਸ਼ਨ, ਨਵੇਂ ਖੇਡ ਮੈਦਾਨਾਂ ਦੀ ਉਸਾਰੀ, ਜਿੰਮ ਅਤੇ ਹੋਰ ਖੇਡ ਸਹੂਲਤਾਂ ਵਿਕਸਿਤ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ ਅਤੇ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ। ਸਿਹਤ ਖੇਤਰ ਵਿਚ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਸਰਕਾਰੀ ਹਸਪਤਾਲਾਂ, ਸਿਹਤ ਕੇਂਦਰਾਂ ਅਤੇ ਆਮ ਆਦਮੀ ਕਲੀਨਿਕਾਂ ਦੀਆਂ ਨਵੀਆਂ ਇਮਾਰਤਾਂ ਅਤੇ ਉਨ੍ਹਾਂ ਦੀ ਮੁਰੰਮਤ, ਨਵੀਂ ਮਸ਼ੀਨਰੀ ਦੀ ਸਥਾਪਨਾ ਅਤੇ ਹੋਰ ਮੈਡੀਕਲ ਸਹੂਲਤਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਵੀ ਸਿਹਤ ਸੇਵਾਵਾਂ ਮਜ਼ਬੂਤ ਕੀਤੀਆਂ ਜਾ ਰਹੀਆਂ ਹਨ। ਸਿੱਖਿਆ ਖੇਤਰ ਵਿਚ ਸਕੂਲਾਂ ਦੀਆਂ ਇਮਾਰਤਾਂ ਦੇ ਨਵੀਨੀਕਰਨ, ਨਵੇਂ ਕਮਰਿਆਂ ਦੀ ਉਸਾਰੀ, ਸਮਾਰਟ ਕਲਾਸਰੂਮ, ਲੈਬੋਰਟਰੀਆਂ, ਲਾਇਬ੍ਰੇਰੀਆਂ ਅਤੇ ਖੇਡ ਮੈਦਾਨਾਂ ਦੇ ਵਿਕਾਸ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇਸ ਨਾਲ ਵਿਦਿਆਰਥੀਆਂ ਨੂੰ ਵਧੀਆ ਅਤੇ ਆਧੁਨਿਕ ਸਿੱਖਿਆ ਦਾ ਮਾਹੌਲ ਮਿਲ ਰਿਹਾ ਹੈ।

ਇਸ ਤੋਂ ਇਲਾਵਾ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ, ਸੀਵਰੇਜ ਪ੍ਰਣਾਲੀ, ਸਟਰੀਟ ਲਾਈਟਾਂ, ਪਾਰਕਾਂ ਅਤੇ ਹੋਰ ਜਨਤਕ ਸਹੂਲਤਾਂ ਨਾਲ ਸੰਬੰਧਤ ਵਿਕਾਸ ਕਾਰਜ ਵੀ ਵੱਡੇ ਪੱਧਰ ’ਤੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਹਲਕੇ ਦੇ ਹਰ ਪਿੰਡ ਅਤੇ ਹਰ ਸ਼ਹਿਰ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ।

ਮੀਟਿੰਗ ਵਿਚ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ, ਐੱਸ. ਡੀ.ਐਮ. ਦਿੜ੍ਹਬਾ ਤਰਸੇਮ ਚੰਦ, ਸਹਾਇਕ ਕਮਿਸ਼ਨਰ (ਜਨਰਲ) ਰਾਜਬੀਰ ਸਿੰਘ ਭੰਗੂ
ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਮਸ਼ਹੂਰ ਸ਼ੂਟਰ ਅਤੇ ਕੋਚ ਜਸਪਾਲ ਰਾਣਾ ਦਾ ਦੇਹਾਂਤ ਅਗਲੀ ਖ਼ਬਰ ਪਿੰਡ ਰਾਮੇਆਣਾ ਵਿਖੇ (ਜੈਤੋ ਰਜਬਾਹੇ) ਵਿਚ ਪਿਆ ਪਾੜ
Ad Position 24