22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸੋਨੀਆ ਮਾਨ ਨੇ ਪਿੰਡ ਭੱਗੂਪੁਰ ਬੇਟ ਦੇ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਚੋਗਾਵਾਂ/ਅੰਮ੍ਰਿਤਸਰ, 12 ਜੂਨ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ...

Ad Position 21
No active advertisement
ਅਜੀਤ ਡੈਸਕ 12-06-2026

ਚੋਗਾਵਾਂ/ਅੰਮ੍ਰਿਤਸਰ, 12 ਜੂਨ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪਿੰਡ ਦੇ ਲੋਕਾਂ ਦੀ ਅਹਿਮ ਇਕੱਤਰਤਾ ਸਰਪੰਚ ਮੱਸੂ ਸਿੰਘ ਦੀ ਅਗਵਾਈ ਹੇਠ ਹੋਈ। ਜਿਸ ਵਿਚ ਹਲਕਾ ਰਾਜਾਸਾਂਸੀ ਦੀ ਇੰਚਾਰਜ ਮੈਡਮ ਸੋਨੀਆ ਮਾਨ, ਚੇਅਰਮੈਨ ਲਖਵਿੰਦਰ ਸਿੰਘ ਲੱਖਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਸੁਖਦੀਪ ਸਿੰਘ ਛੀਨਾ ਸਮੇਤ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨਾਲ ਪਹੁੰਚੇ।

ਇਸ ਮੌਕੇ ਪਿੰਡ ਵਾਸੀਆਂ ਨੂੰ ਬਿਜਲੀ ਅਤੇ ਹੋਰਨਾਂ ਸਮੱਸਿਆਵਾਂ ਨੂੰ ਲੈ ਕੇ ਖੁੱਲ ਕੇ ਵਿਚਾਰ ਚਰਚਾ ਹੋਈ। ਸੋਨੀਆ ਮਾਨ ਨੇ ਸਬੰਧਤ ਅਧਿਕਾਰੀਆਂ ਨੂੰ ਉਕਤ ਸਮੱਸਿਆਵਾਂ ਦਾ ਮੌਕੇ ਤੇ ਹੱਲ ਕਰਨ ਦੇ ਆਦੇਸ਼ ਦਿੱਤੇ। ਇਸ ਮੌਕੇ ਸਰਪੰਚ ਮੱਸੂ ਸਿੰਘ ਵਲੋਂ ਮੈਡਮ ਸੋਨੀਆ ਮਾਨ ਤੇ ਹੋਰਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਿਰਵੈਲ ਸਿੰਘ, ਕੁਲਵੰਤ ਸਿੰਘ, ਜਸਵੰਤ ਸਿੰਘ, ਸਤਨਾਮ ਸਿੰਘ, ਕਰਨੈਲ ਸਿੰਘ, ਕਸ਼ਮੀਰ ਸਿੰਘ, ਮਲਕੀਤ ਸਿੰਘ ਮੈਂਬਰ, ਮੈਂਬਰ ਭੋਲੀ ਕੌਰ, ਮੈਂਬਰ ਮੁਖਤਾਰ ਸਿੰਘ, ਮੈਂਬਰ ਗੱਜਣ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਹਰਬੰਸ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਹਲਕਾ ਗੁਰੂਹਰਸਹਾਏ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਆਈ.ਪੀ.ਐਸ. ਹਰਮਨਬੀਰ ਸਿੰਘ ਨੂੰ ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਨਿਯੁਕਤ
Ad Position 24