21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਅਸ਼ੋਕ ਕੰਬੋਜ਼ ਸੇਖੜਾ ਗੁਰੂ ਹਰਸਹਾਏ ਤੋਂ ਅਕਾਲੀ ਦਲ ਦੇ ਬੀ. ਸੀ. ਵਿੰਗ ਪ੍ਰਧਾਨ ਨਿਯੁਕਤ

ਗੁਰੂ ਹਰਸਹਾਏ, 12 ਜੂਨ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦਕ ਢਾਂਚੇ...

Ad Position 21
No active advertisement
ਅਜੀਤ ਡੈਸਕ 12-06-2026

ਗੁਰੂ ਹਰਸਹਾਏ, 12 ਜੂਨ (ਹਰਚਰਨ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦਕ ਢਾਂਚੇ ਨੂੰ ਹੇਠਲੇ ਪੱਧਰ ਤੇ ਮਜ਼ਬੂਤ ਕਰਨ ਲਈ ਵੱਖ-ਵੱਖ ਵਿੰਗਾ ਵਿਚ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਹਲਕਾ ਗੁਰੂ ਹਰਸਹਾਏ ਤੋਂ ਪਿੰਡ ਸੇਖੜਾ ਦੇ ਸਾਬਕਾ ਸਰਪੰਚ ਅਸ਼ੋਕ ਕੰਬੋਜ਼ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਬੀ. ਸੀ. ਵਿੰਗ ਹਲਕਾ ਗੁਰੂ ਹਰਸਹਾਏ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਸਾਬਕਾ ਸਰਪੰਚ ਅਸ਼ੋਕ ਕੰਬੋਜ਼ ਸੇਖੜਾ ਅਕਾਲੀ ਦਲ‌ ਦੇ ਟਕਸਾਲੀ ਨੌਜਵਾਨ ਆਗੂ ਹਨ ਜੋ ਪਿਛਲੇ ਕਾਫੀ ਲੰਬੇ ਸਮੇਂ ਤੋਂ ਪਾਰਟੀ ਲਈ ਕੰਮ ਕਰ ਰਹੇ ਹਨ। ਪਾਰਟੀ ਵਲੋਂ ਉਨ੍ਹਾਂ ਦੀ ਵਫਾਦਾਰੀ ਤੇ ਉਨ੍ਹਾਂ ਨੂੰ ਬੀ. ਸੀ. ਵਿੰਗ ਦੇ ਹਲਕਾ ਗੁਰੂ ਹਰਸਹਾਏ ਦਾ ਪ੍ਰਧਾਨ ਨਿਯੁਕਤ ਕਰਕੇ ਵੱਡਾ ਮਾਣ ਦਿੱਤਾ ਹੈ।

ਅਸ਼ੋਕ ਕੁਮਾਰ ਕੰਬੋਜ਼ ਦੀ ਨਿਯੁਕਤੀ ਤੇ ਸਵਾਗਤ ਕਰਦਿਆਂ ਗੁਰੂ ਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੇ ਕਿਹਾ ਕਿ ਅਸ਼ੋਕ ਕੰਬੋਜ਼ ਅਕਾਲੀ ਦਲ ਪ੍ਰਤੀ ਪਹਿਲਾਂ ਨਾਲੋਂ ਵੀ ਵੱਧ ਚੜ ਕੇ ਸੇਵਾਵਾਂ ਨੂੰ ਨਿਭਾਉਣਗੇ ਅਤੇ ਉਹ ਬੀ. ਸੀ. ਵਰਗ ਦੀਆਂ ਮੰਗਾਂ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਮਿਹਨਤ ਕਰਨਗੇ।

ਬੀ.ਸੀ. ਵਿੰਗ ਹਲਕਾ ਗੁਰੂ ਹਰਸਹਾਏ ਦਾ ਪ੍ਰਧਾਨ ਲਾਉਣ ਤੇ ਅਸ਼ੋਕ ਕੁਮਾਰ ਕੰਬੋਜ਼ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਵਰਦੇਵ ਸਿੰਘ ਨੋਨੀ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਬਣਦੇ ਫਰਜਾਂ ਤਹਿਤ ਨਿਭਾਇਆ ਜਾਵੇਗਾ। ਉਨ੍ਹਾਂ ਦੀ ਨਿਯੁਕਤੀ ਦਾ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਸਵਾਗਤ ਕੀਤਾ ਹੈ। ਵਰਦੇਵ ਸਿੰਘ ਨੋਨੀ ਮਾਨ ਨੇ ਅਸ਼ੋਕ ਕੁਮਾਰ ਕੰਬੋਜ਼ ਦੇ ਘਰ ਜਾ ਕੇ ਉਨ੍ਹਾਂ ਨੂੰ ਅਤੇ ਸਮੁੱਚੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ ।

Ad Position 22
No active advertisement
ਪਿਛਲੀ ਖ਼ਬਰ ਦਿੜ੍ਹਬਾ ਵਿਖੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਦੀ ਹੋਈ ਮੀਟਿੰਗ ਅਗਲੀ ਖ਼ਬਰ ਪੰਜਾਬ ਦੇ 90% ਘਰਾਂ ਦਾ ਪਿਛਲੇ ਚਾਰ ਸਾਲਾਂ ਤੋਂ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ- ਚੀਮਾ
Ad Position 24