21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸੂਬੇ ਦੇ ਵਪਾਰੀਆਂ ਨੂੰ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ- ਨਰਿੰਦਰ ਕੌਰ ਭਰਾਜ

ਸੰਗਰੂਰ, 12 ਜੂਨ (ਧੀਰਜ ਪਸੋਰੀਆ)- ਸੂਬੇ ਦੇ ਵਪਾਰੀਆਂ ਨੂੰ ਬਿਹਤਰ ਕਾਰੋਬਾਰੀ ਮਾਹੌਲ ਮੁਹੱਈਆ ਕਰਵਾਉਣ ਲਈ...

Ad Position 21
No active advertisement
ਅਜੀਤ ਡੈਸਕ 12-06-2026

ਸੰਗਰੂਰ, 12 ਜੂਨ (ਧੀਰਜ ਪਸੋਰੀਆ)- ਸੂਬੇ ਦੇ ਵਪਾਰੀਆਂ ਨੂੰ ਬਿਹਤਰ ਕਾਰੋਬਾਰੀ ਮਾਹੌਲ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਸੰਗਰੂਰ ਵਲੋਂ ਅੱਜ ਸੰਗਰੂਰ ਅਨਾਜ ਮੰਡੀ ਵਿਖੇ ਵਪਾਰੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਦੌਰਾਨ ਵਪਾਰੀਆਂ ਦੇ ਵੱਖ-ਵੱਖ ਮੁੱਦਿਆਂ ਅਤੇ ਮੰਗਾਂ ’ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ।

ਇਸ ਮੌਕੇ ਸੰਗਰੂਰ ਦੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਵਪਾਰੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਅਤੇ ਵਪਾਰ ਨੂੰ ਹੋਰ ਉਤਸ਼ਾਹਿਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਵਪਾਰਕ ਗਤੀਵਿਧੀਆਂ ਰੁਜ਼ਗਾਰ ਸਿਰਜਣ ਦੇ ਨਾਲ-ਨਾਲ ਸਰਕਾਰੀ ਮਾਲੀਏ ਵਿਚ ਵੀ ਅਹਿਮ ਯੋਗਦਾਨ ਪਾਉਂਦੀਆਂ ਹਨ।

ਇਸ ਲਈ ਵਪਾਰੀਆਂ ਦੀਆਂ ਹਰ ਜਾਇਜ਼ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ। ਇਸ ਮੌਕੇ ਪੰਜਾਬ ਰਾਜ ਵਪਾਰੀ ਕਮਿਸ਼ਨ ਹਲਕਾ ਸੰਗਰੂਰ ਚੇਅਰਮੈਨ ਸੁਖਜਿੰਦਰ ਮਾਨ ਨੇ ਦੱਸਿਆ ਕਿ ਵਪਾਰੀਆਂ ਅਤੇ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਥਾਨਕ ਪੱਧਰ ’ਤੇ ਸੁਣਨ ਲਈ ਹਲਕਾ ਪੱਧਰ ’ਤੇ ਪੰਜਾਬ ਰਾਜ ਵਪਾਰੀ ਕਮਿਸ਼ਨ ਦੀਆਂ ਇਕਾਈਆਂ ਦਾ ਗਠਨ ਕੀਤਾ ਗਿਆ ਹੈ।

ਇਨ੍ਹਾਂ ਇਕਾਈਆਂ ਰਾਹੀਂ ਵਪਾਰੀਆਂ ਦੇ ਮੁੱਦਿਆਂ ਨੂੰ ਸਬੰਧਤ ਵਿਭਾਗਾਂ ਤੱਕ ਪਹੁੰਚਾ ਕੇ ਉਨ੍ਹਾਂ ਦਾ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਮੀਟਿੰਗ ਦੌਰਾਨ ਵਪਾਰੀਆਂ ਨੇ ਆਪਣੇ ਕਾਰੋਬਾਰ ਨਾਲ ਸਬੰਧਤ ਵੱਖ-ਵੱਖ ਮੰਗਾਂ ਅਤੇ ਸੁਝਾਅ ਰੱਖੇ, ਜਿਨ੍ਹਾਂ ’ਤੇ ਸਕਾਰਾਤਮਕ ਢੰਗ ਨਾਲ ਵਿਚਾਰ ਕਰਕੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਐਸ.ਡੀ.ਐਮ ਸੰਗਰੂਰ ਸਤੀਸ਼ ਚੰਦਰ ਸਮੇਤ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਅਹੁਦੇਦਾਰ, ਵੱਖ-ਵੱਖ ਵਪਾਰ ਮੰਡਲਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿਚ ਵਪਾਰੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਰੋਡ ਸ਼ੋਅ, ਸਮਰਥਕਾਂ ਵਿਚ ਭਾਰੀ ਉਤਸ਼ਾਹ ਅਗਲੀ ਖ਼ਬਰ ਪੰਜਾਬ ਦਰਦੀ ਇਕ ਮੰਚ ’ਤੇ ਇਕੱਠੇ ਹੋਣ: ਗਿਆਨੀ ਕੇਵਲ ਸਿੰਘ
Ad Position 24