21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਜ਼ੀਰਕਪੁਰ ’ਚ ਨਿਯਮਾਂ ਦੀਆਂ ਧੱਜੀਆਂ, ਦੁਕਾਨਾਂ ਦੇ ਬਾਹਰ ਬੈਠ ਕੇ ਪਿਲਾਈ ਜਾ ਰਹੀ ਸ਼ਰਾਬ

ਜ਼ੀਰਕਪੁਰ, 12 ਜੂਨ (ਅਲੀ)-ਜ਼ੀਰਕਪੁਰ ਦੇ ਕਈ ਇਲਾਕਿਆਂ ਵਿੱਚ ਦੁਕਾਨਾਂ ਦੇ ਬਾਹਰ ਬੈਠ ਕੇ ਸ਼ਰਾਬ ਪੀਣ ਅਤੇ ਪਿਲਾਉਣ ਦਾ ਮਾਮਲਾ ਲੋਕਾਂ ਲਈ ਵੱਡੀ ਪਰੇਸ਼ਾਨੀ ਬਣਦਾ ਜਾ ਰਿਹਾ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਸ਼ਾਮ ਹੁੰਦੇ ਹੀ ਕੁਝ ਦੁਕਾਨਾਂ ਦੇ ਬਾਹਰ ਸ਼ਰਾਬ ਦੀਆਂ ਮਹਿਫ਼ਲਾਂ ਲੱਗਣੀਆਂ ਸ਼ੁਰੂ ਹੋ ਜਾਂਦੀਆਂ ਹਨ, ਜਿਸ ਕਾਰਨ ਇਲਾਕੇ ਦਾ ਮਾਹੌਲ ਖਰਾਬ ਹੋ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਦੁਕਾਨਾਂ ਦੇ ਬਾਹਰ ਖੁੱਲ੍ਹੇਆਮ ਸ਼ਰਾਬ ਪੀਣ ਵਾਲੇ ਵਿਅਕਤੀ ਨਸ਼ੇ ਦੀ ਹਾਲਤ ਵਿੱਚ ਗਾਲੀ-ਗਲੋਚ ਕਰਦੇ ਹਨ ਅਤੇ ਰਾਹਗੀਰਾਂ ਨਾਲ ਬਦਸਲੂਕੀ ਵੀ ਕਰਦੇ ਹਨ। ਇਸ ਕਾਰਨ ਪਰਿਵਾਰਾਂ, ਔਰਤਾਂ ਅਤੇ ...

Ad Position 21
No active advertisement
ਅਜੀਤ ਡੈਸਕ 12-06-2026

ਜ਼ੀਰਕਪੁਰ, 12 ਜੂਨ (ਅਲੀ)-ਜ਼ੀਰਕਪੁਰ ਦੇ ਕਈ ਇਲਾਕਿਆਂ ਵਿੱਚ ਦੁਕਾਨਾਂ ਦੇ ਬਾਹਰ ਬੈਠ ਕੇ ਸ਼ਰਾਬ ਪੀਣ ਅਤੇ ਪਿਲਾਉਣ ਦਾ ਮਾਮਲਾ ਲੋਕਾਂ ਲਈ ਵੱਡੀ ਪਰੇਸ਼ਾਨੀ ਬਣਦਾ ਜਾ ਰਿਹਾ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਸ਼ਾਮ ਹੁੰਦੇ ਹੀ ਕੁਝ ਦੁਕਾਨਾਂ ਦੇ ਬਾਹਰ ਸ਼ਰਾਬ ਦੀਆਂ ਮਹਿਫ਼ਲਾਂ ਲੱਗਣੀਆਂ ਸ਼ੁਰੂ ਹੋ ਜਾਂਦੀਆਂ ਹਨ, ਜਿਸ ਕਾਰਨ ਇਲਾਕੇ ਦਾ ਮਾਹੌਲ ਖਰਾਬ ਹੋ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਦੁਕਾਨਾਂ ਦੇ ਬਾਹਰ ਖੁੱਲ੍ਹੇਆਮ ਸ਼ਰਾਬ ਪੀਣ ਵਾਲੇ ਵਿਅਕਤੀ ਨਸ਼ੇ ਦੀ ਹਾਲਤ ਵਿੱਚ ਗਾਲੀ-ਗਲੋਚ ਕਰਦੇ ਹਨ ਅਤੇ ਰਾਹਗੀਰਾਂ ਨਾਲ ਬਦਸਲੂਕੀ ਵੀ ਕਰਦੇ ਹਨ। ਇਸ ਕਾਰਨ ਪਰਿਵਾਰਾਂ, ਔਰਤਾਂ ਅਤੇ ਬੱਚਿਆਂ ਨੂੰ ਸ਼ਾਮ ਸਮੇਂ ਘਰਾਂ ਤੋਂ ਬਾਹਰ ਨਿਕਲਣ ਵਿੱਚ ਡਰ ਮਹਿਸੂਸ ਹੁੰਦਾ ਹੈ। ਸਥਾਨਕ ਵਸਨੀਕਾਂ ਨੇ ਦੋਸ਼ ਲਗਾਇਆ ਕਿ ਨਸ਼ੇ ਵਿੱਚ ਰਹਿਣ ਵਾਲੇ ਕੁਝ ਪ੍ਰਵਾਸੀ ਅਤੇ ਹੋਰ ਸ਼ਰਾਰਤੀ ਅਨਸਰ ਇਲਾਕੇ ਵਿੱਚ ਚੋਰੀ-ਚਕਾਰੀ ਅਤੇ ਹੋਰ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਲੋਕਾਂ ਦੇ ਅਨੁਸਾਰ ਕਈ ਵਾਰ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦੇਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਹੁੰਦੀ। ਲੋਕਾਂ ਨੇ ਇਹ ਵੀ ਦੋਸ਼ ਲਗਾਇਆ ਕਿ ਕੁਝ ਥਾਵਾਂ ’ਤੇ ਪੁਲਿਸ ਦੀ ਕਥਿਤ ਸੈਟਿੰਗ ਕਾਰਨ ਇਹ ਗੈਰ-ਕਾਨੂੰਨੀ ਗਤੀਵਿਧੀਆਂ ਬੇਖੌਫ਼ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਕਾਰਵਾਈ ਨਾ ਕੀਤੀ ਗਈ ਤਾਂ ਇਲਾਕੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਹੋਰ ਵਿਗੜ ਸਕਦੀ ਹੈ। ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜ਼ੀਰਕਪੁਰ ਵਿੱਚ ਦੁਕਾਨਾਂ ਦੇ ਬਾਹਰ ਖੁੱਲ੍ਹੇਆਮ ਸ਼ਰਾਬ ਪੀਣ ਅਤੇ ਪਿਲਾਉਣ ਵਾਲਿਆਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਨਾਲ ਹੀ ਰਾਤ ਸਮੇਂ ਵਿਸ਼ੇਸ਼ ਗਸ਼ਤ ਵਧਾਈ ਜਾਵੇ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਮਾਹੌਲ ਮਿਲ ਸਕੇ।

Ad Position 22
No active advertisement
ਪਿਛਲੀ ਖ਼ਬਰ ਉੱਤਰੀ ਰੇਲਵੇ ਵੱਲੋਂ 13 ਜੂਨ ਨੂੰ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਤੋਂ ਨਵੀਂ ਦਿੱਲੀ ਲਈ ਵਿਸ਼ੇਸ਼ ਵਨ-ਵੇਅ ਰੇਲ ਗੱਡੀ ਅਗਲੀ ਖ਼ਬਰ ਮੱਕੀ ਦੇ ਖੇਤਾਂ ਵਿਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Ad Position 24