20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਗੁਰਦਾਸਪੁਰ ਨਗਰ ਕੌਂਸਲ ਚੋਣਾਂ : ਵੋਟ ਪਾਉਣ ਵਾਸਤੇ ਲੋਕਾਂ ਵਿਚ ਭਾਰੀ ਉਤਸ਼ਾਹ

ਗੁਰਦਾਸਪੁਰ, 13 ਜੂਨ (ਗੁਰਪ੍ਰਤਾਪ ਸਿੰਘ) - ਗੁਰਦਾਸਪੁਰ ਵਿਚ ਨਗਰ ਕੌਂਸਲ ਦੀਆਂ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ । ਲੋਕ ਵੱਡੀ ਗਿਣਤੀ ਵਿਚ ਆਪਣਾ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ...

Ad Position 21
No active advertisement
ਅਜੀਤ ਡੈਸਕ 13-06-2026

ਗੁਰਦਾਸਪੁਰ, 13 ਜੂਨ (ਗੁਰਪ੍ਰਤਾਪ ਸਿੰਘ) - ਗੁਰਦਾਸਪੁਰ ਵਿਚ ਨਗਰ ਕੌਂਸਲ ਦੀਆਂ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ । ਲੋਕ ਵੱਡੀ ਗਿਣਤੀ ਵਿਚ ਆਪਣਾ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੋਲਿੰਗ ਬੂਥਾ 'ਤੇ ਪਹੁੰਚ ਰਹੇ ਹਨ । ਨਗਰ ਕੌਂਸਲ ਦੀਆਂ ਇਨ੍ਹਾਂ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਦੱਸਣ ਯੋਗ ਹੈ ਕਿ ਗੁਰਦਾਸਪੁਰ ਵਿਚ ਕੁੱਲ 29 ਵਾਰਡਾਂ ਲਈ 70 ਪੋਲਿੰਗ ਬੂਥ ਬਣਾਏ ਗਏ ਹਨ ਙ ਇਨਗ਼੍ਹਾਂ ਸਾਰੇ ਬੂਥਾਂ 'ਤੇ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਵਲੋਂ ਸੁਰੱਖਿਆ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸਵੇਰੇ 8 ਵਜੇ ਸ਼ੁਰੂ ਹੋਈਆਂ ਇਹ ਚੋਣਾਂ 4 ਵਜੇ ਸਮਾਪਤ ਹੋਣਗੀਆਂ । ਈ.ਵੀ.ਐਮ. ਨਾਲ ਹੋਣ ਵਾਲੀਆਂ ਇਨ੍ਹਾਂ ਚੋਣਾਂ ਦੇ ਨਤੀਜੇ ਅੱਜ ਸ਼ਾਮ ਨੂੰ ਹੀ ਐਲਾਨ ਦਿੱਤੇ ਜਾਣਗੇ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਕਾਦੀਆਂ ਦੀਆਂ 14 ਵਾਰਡਾਂ 'ਤੇ ਵੋਟਾਂ ਪੈਣ ਦਾ ਕੰਮ ਸ਼ਾਂਤੀਪੂਰਵਕ ਜਾਰੀ ਅਗਲੀ ਖ਼ਬਰ ਕੇਰਲਮ : ਮੁੱਖ ਮੰਤਰੀ ਵੀ.ਡੀ. ਸਤੀਸਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਾ ਗ੍ਰਿਫ਼ਤਾਰ
Ad Position 24