19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਨਗਰ ਕੌਂਸਲ ਸ਼ਾਮਚੁਰਾਸੀ ਚੋਣਾਂ ਦੌਰਾਨ 2 ਵਜੇ ਤੱਕ 57.06 ਫੀਸਦੀ ਪੋਲਿੰਗ

ਸ਼ਾਮਚੁਰਾਸੀ, 13 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)- ਨਗਰ ਕੌਂਸਲ ਸ਼ਾਮਚੁਰਾਸੀ ਦੇ 9 ਵਾਰਡਾਂ ਲਈ ਹੋ...

Ad Position 21
No active advertisement
ਅਜੀਤ ਡੈਸਕ 13-06-2026

ਸ਼ਾਮਚੁਰਾਸੀ, 13 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)- ਨਗਰ ਕੌਂਸਲ ਸ਼ਾਮਚੁਰਾਸੀ ਦੇ 9 ਵਾਰਡਾਂ ਲਈ ਹੋ ਰਹੀਆਂ ਚੋਣਾਂ ਦੌਰਾਨ ਦੁਪਹਿਰ 2 ਵਜੇ ਤੱਕ 57.06 ਫੀਸਦੀ ਪੋਲਿੰਗ ਦਰਜ ਕੀਤੀ ਗਈ। ਸਵੇਰ ਤੋਂ ਹੀ ਇਲਾਕੇ ਵਿਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਦੇ ਬਾਵਜੂਦ ਵੋਟਰਾਂ ਵਿਚ ਚੋਣਾਂ ਪ੍ਰਤੀ ਉਤਸ਼ਾਹ ਵੇਖਣ ਨੂੰ ਮਿਲਿਆ ਅਤੇ ਲੋਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੋਲਿੰਗ ਬੂਥਾਂ ਤੱਕ ਪਹੁੰਚੇ।

ਸਵੇਰੇ ਤੋਂ ਹੀ ਹੋ ਰਹੀ ਬਾਰਿਸ਼ ਕਾਰਨ ਪੋਲਿੰਗ ਦੀ ਰਫ਼ਤਾਰ ਕੁਝ ਮੱਠੀ ਰਹੀ ਅਤੇ ਜ਼ਿਆਦਾਤਰ ਪੋਲਿੰਗ ਕੇਂਦਰਾਂ ’ਤੇ ਵੋਟਰਾਂ ਦੀ ਭੀੜ ਘੱਟ ਨਜ਼ਰ ਆਈ। ਮੌਸਮ ਦੀ ਖ਼ਰਾਬੀ ਕਾਰਨ ਕਈ ਵੋਟਰਾਂ ਨੇ ਬਾਰਿਸ਼ ਰੁਕਣ ਦੀ ਉਡੀਕ ਕੀਤੀ, ਜਿਸ ਕਾਰਨ ਸਵੇਰ ਦੇ ਸਮੇਂ ਵੋਟਾਂ ਪਾਉਣ ਦਾ ਰੁਝਾਨ ਪ੍ਰਭਾਵਿਤ ਹੋਇਆ।
ਹਾਲਾਂਕਿ ਦੁਪਹਿਰ ਤੱਕ ਮੌਸਮ ਵਿਚ ਸੁਧਾਰ ਆਉਣ ਅਤੇ ਬਾਰਿਸ਼ ਘੱਟ ਹੋਣ ਉਪਰੰਤ ਵੋਟਰਾਂ ਦੀ ਆਵਾਜਾਈ ਵਿਚ ਤੇਜ਼ੀ ਆ ਗਈ। ਵੱਖ-ਵੱਖ ਪੋਲਿੰਗ ਬੂਥਾਂ ’ਤੇ ਵੋਟਰ ਲਗਾਤਾਰ ਪਹੁੰਚਦੇ ਰਹੇ ਅਤੇ ਪੋਲਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ ਰਹੀ। ਚੋਣ ਅਧਿਕਾਰੀਆਂ ਵਲੋਂ ਸਾਰੇ ਪ੍ਰਬੰਧ ਮੁਕੰਮਲ ਰੱਖੇ ਗਏ ਸਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਕੋਈ ਸੂਚਨਾ ਨਹੀਂ ਮਿਲੀ।

ਚੋਣ ਅਧਿਕਾਰੀਆਂ ਨੇ ਦੱਸਿਆ ਕਿ ਸ਼ਾਮ ਤੱਕ ਪੋਲਿੰਗ ਪ੍ਰਤੀਸ਼ਤਤਾ ਵਿਚ ਹੋਰ ਵਾਧਾ ਹੋਵੇਗਾ ਅਤੇ ਵੋਟਰ ਵੱਡੀ ਗਿਣਤੀ ਵਿਚ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕਰਨਗੇ। ਨਗਰ ਕੌਂਸਲ ਦੀਆਂ ਇਹ ਚੋਣਾਂ ਸਥਾਨਕ ਪੱਧਰ ’ਤੇ ਕਾਫ਼ੀ ਦਿਲਚਸਪੀ ਦਾ ਕੇਂਦਰ ਬਣੀਆਂ ਹੋਈਆਂ ਹਨ ਅਤੇ ਲੋਕ ਨਤੀਜਿਆਂ ਨੂੰ ਲੈ ਕੇ ਉਤਸੁਕ ਨਜ਼ਰ ਆ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਅਸਾਮ ਵਿਚ ਹੋਏ ਹਵਾਈ ਸੈਨਾ ਦੇ ਜਹਾਜ਼ ਹਾਦਸੇ ’ਚ 5 ਦੀ ਮੌਤ ਅਗਲੀ ਖ਼ਬਰ ਵਾਹਨ ਚੋਰ ਗਿਰੋਹ ਦਾ ਪਰਦਾਫਾਸ਼, ਦੋ ਮੁਲਜ਼ਮ ਗ੍ਰਿਫ਼ਤਾਰ, ਪੰਜ ਵਾਹਨ ਬਰਾਮਦ
Ad Position 24