19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਪਿੰਡ ਕਾਕੜ ਦੀਆਂ ਸਮੱਸਿਆਵਾਂ ਨੂੰ ਲੈ ਕੇ ਹੋਈ ਮੀਟਿੰਗ

ਚੋਗਾਵਾਂ/ਅੰਮ੍ਰਿਤਸਰ, 13 ਜੂਨ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਕਾਕੜ ਵਿਖੇ...

Ad Position 21
No active advertisement
ਅਜੀਤ ਡੈਸਕ 13-06-2026

ਚੋਗਾਵਾਂ/ਅੰਮ੍ਰਿਤਸਰ, 13 ਜੂਨ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਕਾਕੜ ਵਿਖੇ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸਰਪੰਚ ਹਰਜੀਤ ਕੌਰ, ਮੁਖਤਾਰ ਸਿੰਘ ਅਤੇ ਮੈਂਬਰ ਪੰਜਾਬ ਸਿੰਘ ਦੀ ਅਗਵਾਈ ਹੇਠ ਮੀਟਿੰਗ ਹੋਈ। ਜਿਸ ਵਿਚ ਹਲਕਾ ਰਾਜਾਸਾਂਸੀ ਦੀ ਇੰਚਾਰਜ ਮੈਡਮ ਸੋਨੀਆ ਮਾਨ, ਮੈਡਮ ਰਵਲੀਨ ਕੌਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਚੇਅਰਮੈਨ ਲਖਵਿੰਦਰ ਸਿੰਘ ਲੱਖਾ, ਹਲਕਾ ਕ੍ਰੋਡੀਨੇਟਰ ਸੁਖਦੀਪ ਸਿੰਘ ਛੀਨਾ, ਬਲਾਕ ਚੋਗਾਵਾਂ ਦੇ ਵੀ.ਡੀ.ਓ. ਭੁਪਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਪਹੁੰਚੇ।

ਇਸ ਮੌਕੇ ਮੈਡਮ ਸੋਨੀਆ ਮਾਨ ਨੇ ਸਮੂਹ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਬੜੇ ਹੀ ਵਿਸਥਾਰ ਨਾਲ ਸੁਣਿਆ। ਕੁੱਝ ਸਮੱਸਿਆਵਾਂ ਨੂੰ ਮੌਕੇ ਤੇ ਹੀ ਹੱਲ ਕੀਤਾ ਤੇ ਬਾਕੀ ਸਮੱਸਿਆਵਾਂ ਹੱਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਮੇਰਾ ਹਲਕਾ ਮੇਰਾ ਪਰਿਵਾਰ ਹੈ। ਉਹ ਪਿੰਡ-ਪਿੰਡ ਜਾ ਕੇ ਲੋਕਾਂ ਵਿਚ ਵਿਚਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ। ਜਦੋਂ ਕਿ ਵਿਰੋਧੀ ਪਾਰਟੀਆਂ ਵੋਟਾਂ ਵੇਲੇ ਹੀ ਆਉਂਦੀਆਂ ਹਨ। ਇਸ ਮੌਕੇ ਮੈਂਬਰ ਸੁੱਖਾ ਸਿੰਘ, ਮੈਂਬਰ ਰੇਸ਼ਮ ਸਿੰਘ, ਮੈਂਬਰ ਜਗਤਾਰ ਸਿੰਘ, ਮੁਖਤਾਰ ਸਿੰਘ ਗੁਰਮੁਖ ਸਿੰਘ ਪ੍ਰਧਾਨ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਕਾਦੀਆਂ ਵਿਚ 6 ਅਕਾਲੀ ਦਲ, 4 ਕਾਂਗਰਸ, 2 ਆਮ ਆਦਮੀ ਪਾਰਟੀ, 2 ਆਜ਼ਾਦ ਅਤੇ 1 ਭਾਜਪਾ ਦੇ ਉਮੀਦਵਾਰ ਜਿੱਤੇ ਅਗਲੀ ਖ਼ਬਰ ਨਗਰ ਕੌਂਸਲ ਗੁਰਦਾਸਪੁਰ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਪਾਹੜਾ ਵਾਰਡ ਨੰ. 3 ਤੋਂ ਰਹੇ ਜੇਤੂ
Ad Position 24