18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਹਰਿੰਦਰ ਸਿੰਘ ਹਨੀ ਨੂੰ ਡੇਰਾ ਬਸੀ ਯੂਥ ਅਕਾਲੀ ਦਲ ਦੀ ਕਮਾਨ ਸੌਂਪੀ

ਡੇਰਾ ਬੱਸੀ, 13 ਜੂਨ (ਅਲੀ)- ਸ਼੍ਰੋਮਣੀ ਅਕਾਲੀ ਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਸੰਗਠਨ...

Ad Position 21
No active advertisement
ਅਜੀਤ ਡੈਸਕ 13-06-2026

ਡੇਰਾ ਬੱਸੀ, 13 ਜੂਨ (ਅਲੀ)- ਸ਼੍ਰੋਮਣੀ ਅਕਾਲੀ ਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਰਿੰਦਰ ਸਿੰਘ ਹਨੀ ਨੂੰ ਡੇਰਾ ਬੱਸੀ ਹਲਕੇ ਦਾ ਯੂਥ ਅਕਾਲੀ ਦਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਇਸ ਨਿਯੁਕਤੀ ਨਾਲ ਹਲਕੇ ਦੇ ਅਕਾਲੀ ਵਰਕਰਾਂ ਅਤੇ ਨੌਜਵਾਨਾਂ ਵਿਚ ਖੁਸ਼ੀ ਦਾ ਮਾਹੌਲ ਹੈ। ਪਾਰਟੀ ਆਗੂਆਂ ਅਨੁਸਾਰ ਹਰਿੰਦਰ ਸਿੰਘ ਹਨੀ ਲੰਮੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਵੱਖ-ਵੱਖ ਪ੍ਰੋਗਰਾਮਾਂ, ਰੈਲੀਆਂ ਅਤੇ ਜਨਤਕ ਮੁਹਿੰਮਾਂ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਦੀ ਪਾਰਟੀ ਪ੍ਰਤੀ ਸੇਵਾ, ਮਿਹਨਤ ਅਤੇ ਵਫ਼ਾਦਾਰੀ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਸਾਬਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਕਿਹਾ ਕਿ ਹਰਿੰਦਰ ਸਿੰਘ ਹਨੀ ਵਰਗੇ ਮਿਹਨਤੀ ਅਤੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਆਗੂ ਪਾਰਟੀ ਦੀ ਤਾਕਤ ਹਨ। ਉਨ੍ਹਾਂ ਕਿਹਾ ਕਿ ਹਨੀ ਦੀ ਅਗਵਾਈ ਹੇਠ ਡੇਰਾ ਬੱਸੀ ਹਲਕੇ ਦਾ ਨੌਜਵਾਨ ਵਰਗ ਹੋਰ ਮਜ਼ਬੂਤੀ ਨਾਲ ਪਾਰਟੀ ਨਾਲ ਜੁੜੇਗਾ।

ਨਵ-ਨਿਯੁਕਤ ਯੂਥ ਪ੍ਰਧਾਨ ਹਰਿੰਦਰ ਸਿੰਘ ਹਨੀ ਨੇ ਪਾਰਟੀ ਹਾਈਕਮਾਂਡ ਅਤੇ ਸਾਬਕਾ ਵਿਧਾਇਕ ਐਨ. ਕੇ. ਸ਼ਰਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ ’ਤੇ ਖਰਾ ਉਤਰਨ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਨੌਜਵਾਨਾਂ ਨੂੰ ਇਕੱਠਾ ਕਰਨਾ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਉਨ੍ਹਾਂ ਦਾ ਮੁੱਖ ਟੀਚਾ ਰਹੇਗਾ। ਇਸ ਮੌਕੇ ਸਥਾਨਕ ਆਗੂਆਂ ਅਤੇ ਵਰਕਰਾਂ ਵੱਲੋਂ ਹਰਿੰਦਰ ਸਿੰਘ ਹਨੀ ਨੂੰ ਵਧਾਈ ਦਿੱਤੀ ਗਈ ਅਤੇ ਮੂੰਹ ਮਿੱਠਾ ਕਰਵਾਇਆ ਗਿਆ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਮੇਟੀਆਂ ਦਾ ਕੀਤਾ ਗਠਨ ਅਗਲੀ ਖ਼ਬਰ ਤੇਜ਼ ਰਫ਼ਤਾਰ ਹੋਂਡਾ ਸਿਟੀ ਕਾਰ ਨੇ ਐਕਟਿਵਾ ਨੂੰ ਮਾਰੀ ਟੱਕਰ, ਐਕਟਿਵਾ ਸਵਾਰ ਦੀ ਮੌਤ
Ad Position 24