18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਜੰਡਿਆਲਾ ਗੁਰੂ ਵਿਚ ਨੌਜਵਾਨ ਦਾ ਬੇਰਹਿਮੀ ਦੇ ਨਾਲ ਕੀਤਾ ਕਤਲ

ਅੰਮ੍ਰਿਤਸਰ, 13 ਜੂਨ- ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਜੱਬੋਵਾਲ ਵਿਚ ਸ਼ਰੇਆਮ ਫਾਇਰਿੰਗ ਹੋਣ...

Ad Position 21
No active advertisement
ਅਜੀਤ ਡੈਸਕ 13-06-2026

ਅੰਮ੍ਰਿਤਸਰ, 13 ਜੂਨ- ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਜੱਬੋਵਾਲ ਵਿਚ ਸ਼ਰੇਆਮ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਇਕ ਨੌਜਵਾਨ ਦਾ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਮਨਜਿੰਦਰ ਸਿੰਘ ਆਪਣੀ ਦੁਕਾਨ ਬੰਦ ਕਰਕੇ ਘਰ ਵਾਪਸ ਜਾ ਰਿਹਾ ਸੀ, ਜਦੋਂ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਕਰੀਬ ਚਾਰ ਗੋਲੀਆਂ ਮਾਰੀਆਂ।

ਗੰਭੀਰ ਜ਼ਖ਼ਮੀ ਹਾਲਤ ਵਿੱਚ ਉਸਨੂੰ ਹਸਪਤਾਲ ਲਿਜਾਇਆ ਗਿਆ, ਪਰ ਉਸ ਦੀ ਮੌਤ ਹੋ ਗਈ। ਮ੍ਰਿਤਕ ਮਨਜਿੰਦਰ ਸਿੰਘ ਦਾ ਕਾਂਗਰਸ ਪਾਰਟੀ ਨਾਲ ਸਬੰਧ ਦੱਸਿਆ ਜਾ ਰਿਹਾ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਕਾਕਰੋਚ ਜਨਤਾ ਪਾਰਟੀ ਦੇ ਮੁਖੀ ਅਭੀਜੀਤ ਦੀਪਕੇ ਨੇ ਅੰਮ੍ਰਿਤਸਰ ਪਹੁੰਚ ਕੇ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਕਮੇਟੀਆਂ ਦਾ ਕੀਤਾ ਗਠਨ
Ad Position 24