16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਜਥੇਦਾਰ ਗੜਗੱਜ ਨੇ ਕੱਲ੍ਹ ਸੱਦੀ ਪੰਥਕ ਜਥੇਬੰਦੀਆਂ ਦੀ ਇਕੱਤਰਤਾ

ਅੰਮ੍ਰਿਤਸਰ, 14 ਜੂਨ (ਜਸਵੰਤ ਸਿੰਘ ਜੱਸ)- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ...

Ad Position 21
No active advertisement
ਅਜੀਤ ਡੈਸਕ 14-06-2026

ਅੰਮ੍ਰਿਤਸਰ, 14 ਜੂਨ (ਜਸਵੰਤ ਸਿੰਘ ਜੱਸ)- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸਿੱਖ ਪੰਥ ਨੂੰ ਦਰਪੇਸ਼ ਮਸਲਿਆਂ ਤੇ ਵਿਚਾਰ ਚਰਚਾ ਕਰਨ ਲਈ ਕੱਲ੍ਹ 15 ਜੂਨ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਤੇ ਸਿੱਖ ਬੁੱਧੀਜੀਵੀਆਂ ਦੀ ਅਹਿਮ ਇਕੱਤਰਤਾ ਸੱਦੀ ਗਈ ਹੈ।

ਪ੍ਰਾਪਤ ਵੇਰਵਿਆਂ ਅਨੁਸਾਰ ਅਕਾਲ ਤਖ਼ਤ ਸਾਹਿਬ ਵਿਖੇ ਹੋ ਰਹੀ ਇਸ ਇਕੱਤਰਤਾ ਵਿਚ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਪਾਸ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਮਾਮਲਿਆਂ ਸਮੇਤ ਹੋਰ ਪੰਥਕ ਮਾਮਲਿਆਂ ਤੇ ਵਿਚਾਰ ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ। ਆਉਂਦੇ ਦਿਨਾਂ ਵਿਚ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਜਥੇਦਾਰ ਵਲੋਂ ਸੱਦੀ ਕੱਲ੍ਹ ਦੀ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਨੂੰ ਅਹਿਮ ਸਮਝਿਆ ਜਾ ਰਿਹਾ ਹੈ।

 

Ad Position 22
No active advertisement
ਪਿਛਲੀ ਖ਼ਬਰ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ, ਫਟੇ 3 ਸਿਲੰਡਰ ਅਗਲੀ ਖ਼ਬਰ ਗੁਰਸਲੀਨ ਕੌਰ ਬਣੀ ਏਅਰ ਫੋਰਸ ਫਲਾਇੰਗ ਅਫ਼ਸਰ
Ad Position 24