16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪਿੰਡ ਲਾਲਾ ਨੰਗਲ ਦੇ ਨੌਜਵਾਨ ਜਤਿੰਦਰ ਬੀਰ ਸਿੰਘ ਦੀ ਕਰੰਟ ਲੱਗਣ ਨਾਲ ਹੋਈ ਮੌਤ

ਫ਼ਤਿਹਗੜ੍ਹ ਚੂੜੀਆਂ, 14 ਜੂਨ (ਅਵਤਾਰ ਸਿੰਘ ਰੰਧਾਵਾ)- ਹਲਕਾ ਫਤਿਹਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਲਾਲਾ...

Ad Position 21
No active advertisement
ਅਜੀਤ ਡੈਸਕ 14-06-2026

ਫ਼ਤਿਹਗੜ੍ਹ ਚੂੜੀਆਂ, 14 ਜੂਨ (ਅਵਤਾਰ ਸਿੰਘ ਰੰਧਾਵਾ)- ਹਲਕਾ ਫਤਿਹਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਲਾਲਾ ਨੰਗਲ ਦੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ। ਸਾਬਕਾ ਸਰਪੰਚ ਹੈ ਹਰਜੀਤ ਸਿੰਘ ਲਾਲਾ ਨੰਗਲ ਅਤੇ ਗੜਗੱਜ ਸਿੰਘ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਬੀਤੀ ਸ਼ਾਮ ਜਤਿੰਦਰਬੀਰ ਸਿੰਘ ਪੁੱਤਰ ਅਜ਼ਮੇਰ ਸਿੰਘ ਵਾਸੀ ਲਾਲਾ ਨੰਗਲ ਬਿਜਲੀ ਨਾ ਆਉਣ ਕਰਕੇ, ਚੈੱਕ ਕਰਨ ਲਈ ਆਪਣੇ ਘਰ ਤੋਂ ਥੋੜੀ ਦੂਰੀ ਤੇ ਪੈਂਦੇ ਟਰਾਂਸਫਾਰਮਰ ਕੋਲ ਗਿਆ, ਜਿਸ ਦਾ ਸਵਿਚ ਕੱਟਿਆ ਪਿਆ ਸੀ, ਉਸਨੇ ਟਰਾਂਸਫਾਰਮਰ ਦਾ ਸਵਿੱਚ ਲਗਾਉਣ ਲਈ ਜਦੋਂ ਹੱਥ ਲਗਾਏ ਤਾਂ ਕਰੰਟ ਨੇ ਉਸਨੂੰ ਆਪਣੀ ਲਪੇਟ ਵਿਚ ਲੈ ਲਿਆ।

ਜਦੋਂ ਪਰਿਵਾਰਿਕ ਮੈਂਬਰਾਂ ਨੂੰ ਪਤਾ ਲੱਗਾ ਤਾਂ ਉਨਾਂ ਨੇ ਕਾਹਲੀ ਵਿਚ ਹਸਪਤਾਲ ਲਿਜਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਨੌਜਵਾਨ ਚਾਰ ਭੈਣਾਂ ਦਾ ਭਰਾ ਸੀ, ਜੋ ਕੁਝ ਮਹੀਨੇ ਪਹਿਲਾਂ ਹੀ ਵਿਦੇਸ਼ ਤੋਂ ਆਇਆ ਸੀ। ਇਸ ਮੌਤ ਨਾਲ ਇਲਾਕੇ ਭਰ ਵਿਚ ਸੋਗ ਦੀ ਲਹਿਰ ਛਾ ਗਈ ਹੈ। ਪਿੰਡ ਵਾਸੀਆਂ ਵਲੋਂ ਇਹ ਹਾਦਸਾ ਸੰਬੰਧਿਤ ਬਿਜਲੀ ਬੋਰਡ ਦੀ ਅਣਗਹਿਲੀ ਕਾਰਨ ਦੱਸਿਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਨੇ ਈ ਰਿਕਸ਼ਾ ਨੂੰ ਮਾਰੀ ਟੱਕਰ, ਇਕ ਦੀ ਮੌਤ, ਦੋ ਜ਼ਖਮੀ ਅਗਲੀ ਖ਼ਬਰ ‘ਆਪ’ ਵਲੋਂ ਸੀਨੀਅਰ ਆਗੂ ਰੌਬੀ ਕੰਗ ਨੂੰ ਨਵਾਂਸ਼ਹਿਰ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ
Ad Position 24