14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਕਿਸੇ ਰਾਜਨੀਤਿਕ ਪਾਰਟੀ ਨਾਲ ਨਹੀਂ, ਪੰਜਾਬ ਦੇ ਲੋਕਾਂ ਨਾਲ ਗੱਠਜੋੜ ਕਰੇਗੀ ਭਾਜਪਾ - ਨਾਇਬ ਸਿੰਘ ਸੈਣੀ

ਲੁਧਿਆਣਾ, 14 ਜੂਨ (ਪ੍ਰਦੀਪ ਭੰਡਾਰੀ), 14 ਜੂਨ - ਲੁਧਿਆਣਾ ਦੌਰੇ 'ਤੇ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਸਿਆਸਤ ਅਤੇ ਭਾਜਪਾ ਦੀਆਂ ਭਵਿੱਖੀ ਰਣਨੀਤੀਆਂ ਨੂੰ ਲੈ ਕੇ ਵੱਡਾ ਬਿਆਨ...

Ad Position 21
No active advertisement
ਅਜੀਤ ਡੈਸਕ 14-06-2026

ਲੁਧਿਆਣਾ, 14 ਜੂਨ (ਪ੍ਰਦੀਪ ਭੰਡਾਰੀ), 14 ਜੂਨ - ਲੁਧਿਆਣਾ ਦੌਰੇ 'ਤੇ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਸਿਆਸਤ ਅਤੇ ਭਾਜਪਾ ਦੀਆਂ ਭਵਿੱਖੀ ਰਣਨੀਤੀਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਗੱਠਜੋੜ ਸੰਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਉਨ੍ਹਾਂ ਸਪੱਸ਼ਟ ਕਿਹਾ ਕਿ ਭਾਜਪਾ ਕਿਸੇ ਰਾਜਨੀਤਿਕ ਪਾਰਟੀ ਨਾਲ ਨਹੀਂ, ਸਗੋਂ ਪੰਜਾਬ ਦੇ ਲੋਕਾਂ ਨਾਲ ਗੱਠਜੋੜ ਕਰੇਗੀ।ਨਾਇਬ ਸਿੰਘ ਸੈਣੀ ਨੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਦੇਸ਼ ਵਿਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਹੋਏ ਹਨ।ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਸੂਬੇ ਦੇ ਲੋਕ ਬਦਲਾਅ ਚਾਹੁੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਭਾਜਪਾ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਉਨ੍ਹਾਂ ਦਾ ਇਹ ਦੌਰਾ ਵੀ ਪਾਰਟੀ ਦੀ ਮਜ਼ਬੂਤੀ ਦਾ ਸਪੱਸ਼ਟ ਸੰਕੇਤ ਹੈ।

Ad Position 22
No active advertisement
ਪਿਛਲੀ ਖ਼ਬਰ ਓਮਾਨ ਤੱਟ ਤੋਂ ਡੁੱਬਦੀ ਹੋਈ ਕਿਸ਼ਤੀ ਚੋਂ 14 ਭਾਰਤੀ ਨਾਗਰਿਕਾਂ ਨੂੰ ਬਚਾਉਣ ਲਈ ਅਮਰੀਕੀ ਜਲ ਸੈਨਾ ਨੇ ਕੀਤੀ ਮਦਦ ਅਗਲੀ ਖ਼ਬਰ ਮਾਨ ਸਰਕਾਰ ਨੇ ਔਰਤਾਂ ਦਾ ਇਕ-ਇਕ ਹਜ਼ਾਰ ਦੇਣ ਦਾ ਵਾਅਦਾ ਪੂਰਾ ਕੀਤਾ - ਸੋਨੀਆ ਮਾਨ
Ad Position 24