14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਰੋਪੜ ਤੇ ਲਹਿਰਾ ਮੁਹੱਬਤ ਤਾਪ ਘਰਾਂ ਵਿਚ ਠੇਕਾ ਮੁਲਾਜ਼ਮ 16 ਜੂਨ ਤੋਂ ਰਾਤ ਨੂੰ 12 ਵਜੇ ਅਣਮਿੱਥੇ ਸਮੇਂ ਲਈ ਹੜਤਾਲ 'ਤੇ

ਲਹਿਰਾ ਮੁਹੱਬਤ (ਬਠਿੰਡਾ), 14 ਜੂਨ (ਸੁਖਪਾਲ ਸਿੰਘ ਸੁੱਖੀ) - ਠੇਕਾ ਪ੍ਰਣਾਲੀ ਖ਼ਤਮ ਕਰਕੇ ਪਾਵਰਕਾਮ ’ਚ ਆਊਟ ਸੋਰਸਡ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ 15 ਜੂਨ ਤੱਕ ਵਫਾ ਨਾ ਹੋਣ ਨੁੰ ਲੈ ਕੇ ਰੋਪੜ ਤੇ ਲਹਿਰਾ ਮੁਹੱਬਤ...

Ad Position 21
No active advertisement
ਅਜੀਤ ਡੈਸਕ 14-06-2026

ਲਹਿਰਾ ਮੁਹੱਬਤ (ਬਠਿੰਡਾ), 14 ਜੂਨ (ਸੁਖਪਾਲ ਸਿੰਘ ਸੁੱਖੀ) - ਠੇਕਾ ਪ੍ਰਣਾਲੀ ਖ਼ਤਮ ਕਰਕੇ ਪਾਵਰਕਾਮ ’ਚ ਆਊਟ ਸੋਰਸਡ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ 15 ਜੂਨ ਤੱਕ ਵਫਾ ਨਾ ਹੋਣ ਨੁੰ ਲੈ ਕੇ ਰੋਪੜ ਤੇ ਲਹਿਰਾ ਮੁਹੱਬਤ ਤਾਪ ਘਰਾਂ ਵਿਚ ਵੱਡੀ ਗਿਣਤੀ ਵਿਚ ਠੇਕਾ ਮੁਲਾਜ਼ਮਾਂ ਕੰਮ ਠੱਪ ਕਰ ਰਹੇ ਹਨ।ਇਸ ਸੰਬੰਧੀਂ ਸਾਂਝੀ ਥਰਮਲ ਕੰਟਰੈਕਟਰ ਵਰਕਰ ਸੰਘਰਸ਼ ਕਮੇਟੀ, ਏਟਕ ਪੀ.ਐਸ.ਪੀ.ਸੀ.ਐਲ ਪੰਜਾਬ ਵਲੋਂ ਜਾਰੀ ਪ੍ਰੈਸ ਬਿਆਨ ਰਾਹੀਂ ਕਿਹਾ ਕਿ ਪੰਜਾਬ ਸਰਕਾਰ ਤੇ ਪਾਵਰ ਮੈਨੇਜਮੈਂਟ ਵਲੋਂ ਆਊਟਸੋਰਸ ਵਰਕਰਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ।ਜਿਸ ਬਾਰੇ 24 ਮਈ ਨੂੰ ਬਿਜਲੀ ਮੰਤਰੀ ਅਤੇ ਮੈਨੇਜਮੈਂਟ ਨੇ ਮੀਟਿੰਗ ’ਚ ਸਿੱਧਾ ਵਿਭਾਗ ਵਿਚ ਸ਼ਾਮਿਲ ਕਰਨ ਤੇ ਹੋਰ ਮੰਗਾਂ ਸੰਬੰਧੀਂ ਸਹਿਮਤੀ ਬਣਾਈ, ਪਰ ਅਜੇ ਤੱਕ ਲਾਗੂ ਨਹੀਂ ਕੀਤਾ।ਇਸ ਵਾਅਦਾ ਖ਼ਿਲਾਫ਼ੀ ਦੇ ਰੋਸ ਵਜੋਂ 16 ਜੂਨ ਤੋਂ ਰਾਤ ਨੂੰ 12 ਵਜੇ ਸਮੂਹ ਬਿਜਲੀ ਘਰਾਂ ਵਿਚ ਅਣਮਿੱਥੇ ਸਮੇਂ ਲਈ ਹੜਤਾਲ ਦਾ ਫ਼ੈਸਲਾ ਕੀਤਾ ਗਿਆ ਹੈ।ਕਮੇਟੀ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਬਣੀ ਸਹਿਮਤੀ ਦਾ ਹੱਲ ਨਹੀਂ ਕੀਤਾ ਜਾਂਦਾ, ਸੰਘਰਸ਼ ਤੇ ਹੜਤਾਲ ਜਾਰੀ ਰਹੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪਾਵਰ ਮੈਨੇਜਮੈਂਟ ਦੀ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਮਹਿਲਾ ਟੀ-20 ਵਿਸ਼ਵ ਕੱਪ : 11 ਓਵਰਾਂ ਬਾਅਦ ਭਾਰਤ ਦਾ ਸਕੋਰ 74/2 ਅਗਲੀ ਖ਼ਬਰ ਮਹਿਲਾ ਟੀ-20 ਵਿਸ਼ਵ ਕੱਪ : ਭਾਰਤ ਨੇ ਗਵਾਈ ਦੂਜੀ ਵਿਕਟ, ਜੇਮੀਮਾ ਰੌਡਰਿਗਜ਼ 1 (7 ਗੇਂਦਾਂ) ਦੌੜ ਬਣਾ ਕੇ ਆਊਟ
Ad Position 24