ਬਲਾਚੌਰ (ਨਵਾਂਸ਼ਹਿਰ), 14 ਜੂਨ (ਦੀਦਾਰ ਸਿੰਘ ਬਲਾਚੌਰੀਆ) - ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਾਰਟੀ ਦਾ ਵਿਸਥਾਰ ਕਰਦੇ ਹੋਏ ਅੱਜ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਬਲਾਚੌਰ ਤੋਂ ਸਰਗਰਮ ਨੌਜਵਾਨ ਆਗੂ ਐਡਵੋਕੇਟ ਪ੍ਰਵੇਸ਼ ਖੋਸਲਾ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਥੋੜ੍ਹਾ ਸਮਾਂ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਏ ਐਡਵੋਕੇਟ ਪ੍ਰਵੇਸ਼ ਖੋਸਲਾ ਨੇ ਆਪਣੇ ਮਿਲਾਪੜੇ ਸੁਭਾਅ ਸਦਕਾ ਵਿਧਾਨ ਸਭਾ ਹਲਕਾ ਬਲਾਚੌਰ ਵਿਖੇ ਭਾਰੀ ਗਿਣਤੀ ਵਿਚ ਹਲਕੇ ਦੇ ਲੋਕਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਾਉਣ ਹਿੱਤ ਕਾਮਯਾਬੀ ਹਾਸਲ ਕੀਤੀ ਅਤੇ ਹਰ ਰੋਜ ਇਲਾਕੇ ਦੇ ਪਿੰਡਾਂ ਵਿਚ ਅਕਾਲੀ ਗਲ ਵਾਰਿਸ ਪੰਜਾਬ ਦੇ ਦੀਆ ਨੀਤੀਆਂ ਨੂੰ ਘਰ ਘਰ ਪੁੱਜਦਾ ਕਰਨ ਹਿੱਤ ਸਫਲਤਾ ਪੂਰਵਕ ਭਰਵੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਤਾਜ਼ਾ ਖ਼ਬਰਾਂ
Free
ਐਡਵੋਕੇਟ ਪਰਵੇਸ਼ ਖੋਸਲਾ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ
ਬਲਾਚੌਰ (ਨਵਾਂਸ਼ਹਿਰ), 14 ਜੂਨ (ਦੀਦਾਰ ਸਿੰਘ ਬਲਾਚੌਰੀਆ) - ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਾਰਟੀ ਦਾ ਵਿਸਥਾਰ ਕਰਦੇ ਹੋਏ ਅੱਜ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਬਲਾਚੌਰ ਤੋਂ ਸਰਗਰਮ ਨੌਜਵਾਨ...
ਅਜੀਤ ਡੈਸਕ
14-06-2026