13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਹਲਕਾ ਸਨੌਰ ਦਾ ਸਾਗਰ ਵਿਰਕ ਭਾਰਤ ਦੀ ਅੰਡਰ-19 ਕ੍ਰਿਕਟ ਟੀਮ ’ਚ ਸ਼ਾਮਿਲ

ਸਨੌਰ (ਪਟਿਆਲਾ), 14 ਜੂਨ (ਗੀਤਵਿੰਦਰ ਸਿੰਘ ਸੋਖਲ) - ਜ਼ਿਲ੍ਹਾ ਪਟਿਆਲਾ ਦੇ ਹਲਕਾ ਸਨੌਰ ਤੋਂ ਨੌਜਵਾਨ ਕ੍ਰਿਕਟਰ ਸਾਗਰ ਵਿਰਕ ਭਾਰਤ ਦੀ ਅੰਡਰ-19 ਕ੍ਰਿਕਟ ਟੀਮ ਵਿਚ ਸ਼ਾਮਿਲ ਹੋਏ ਹਨ। ਸਾਗਰ ਦੀ ਇਸ ਉਪਲਬਧੀ...

Ad Position 21
No active advertisement
ਅਜੀਤ ਡੈਸਕ 14-06-2026

ਸਨੌਰ (ਪਟਿਆਲਾ), 14 ਜੂਨ (ਗੀਤਵਿੰਦਰ ਸਿੰਘ ਸੋਖਲ) - ਜ਼ਿਲ੍ਹਾ ਪਟਿਆਲਾ ਦੇ ਹਲਕਾ ਸਨੌਰ ਤੋਂ ਨੌਜਵਾਨ ਕ੍ਰਿਕਟਰ ਸਾਗਰ ਵਿਰਕ ਭਾਰਤ ਦੀ ਅੰਡਰ-19 ਕ੍ਰਿਕਟ ਟੀਮ ਵਿਚ ਸ਼ਾਮਿਲ ਹੋਏ ਹਨ। ਸਾਗਰ ਦੀ ਇਸ ਉਪਲਬਧੀ ਨਾਲ ਪਰਿਵਾਰ ਅਤੇ ਇਲਾਕਾ ਵਾਸੀਆਂ ਵਿਚ ਖੁਸ਼ੀ ਦਾ ਮਾਹੌਲ ਹੈ। ਸਾਗਰ ਵਿਰਕ ਦੇ ਪਿਤਾ ਅਮਨਦੀਪ ਸਿੰਘ ਵਿਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੀ ਉਮਰ 17 ਸਾਲ ਹੈ ਅਤੇ ਉਹ ਪਿਛਲੇ 9 ਸਾਲਾਂ ਤੋਂ ਕ੍ਰਿਕਟ ਖੇਡਦੇ ਆ ਰਹੇ ਹਨ। ਬਚਪਨ ਤੋਂ ਹੀ ਕ੍ਰਿਕਟ ਪ੍ਰਤੀ ਰੁਚੀ, ਮਿਹਨਤ ਅਤੇ ਲਗਨ ਦੇ ਕਾਰਨ ਸਾਗਰ ਨੇ ਇਹ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਾਗਰ ਨੇ ਜ਼ਿਲ੍ਹਾ ਪੱਧਰੀ ਅਤੇ ਸਟੇਟ ਪੱਧਰੀ ਕਈ ਮੁਕਾਬਲਿਆਂ ਵਿਚ ਹਿੱਸਾ ਲਿਆ ਅਤੇ ਆਪਣੀ ਸ਼ਾਨਦਾਰ ਖੇਡ ਨਾਲ ਕਈ ਮੈਚ ਜਿੱਤੇ ਹਨ। ਲਗਾਤਾਰ ਅਭਿਆਸ ਅਤੇ ਖੇਡ ਪ੍ਰਤੀ ਸਮਰਪਣ ਸਦਕਾ ਹੁਣ ਉਹ ਭਾਰਤ ਦੀ ਅੰਡਰ-19 ਕ੍ਰਿਕਟ ਟੀਮ ਦਾ ਹਿੱਸਾ ਬਣੇ ਹਨ। ਸਾਗਰ ਵਿਰਕ ਦੀ ਇਸ ਉਪਲਬਧੀ ’ਤੇ ਇਲਾਕਾ ਵਾਸੀਆਂ ਨੇ ਖੁਸ਼ੀ ਪ੍ਰਗਟ ਕਰਦਿਆਂ ਉਸ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਗਰ ਦੀ ਕਾਮਯਾਬੀ ਨੌਜਵਾਨ ਖਿਡਾਰੀਆਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ।

Ad Position 22
No active advertisement
ਪਿਛਲੀ ਖ਼ਬਰ ਮਹਿਲਾ ਟੀ-20 ਵਿਸ਼ਵ ਕੱਪ : ਪਾਕਿਸਤਾਨ ਨੇ ਗਵਾਈ 7ਵੀਂ ਵਿਕਟ, ਰਮੀਨ ਸ਼ਮੀਮ 4 (6 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਮਹਿਲਾ ਟੀ-20 ਵਿਸ਼ਵ ਕੱਪ : ਪਾਕਿਸਤਾਨ ਨੇ ਗਵਾਈ 6ਵੀਂ ਵਿਕਟ, ਨਤਾਲੀਆ ਪਰਵੇਜ਼ 7 (13 ਗੇਂਦਾਂ) ਦੌੜਾਂ ਬਣਾ ਕੇ ਆਊਟ
Ad Position 24