13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਮਹਿਲਾ ਟੀ-20 ਵਿਸ਼ਵ ਕੱਪ 2026 : ਭਾਰਤ ਨੇ 64 ਦੌੜਾਂ ਨਾਲ ਹਰਾਇਆ ਪਾਕਿਸਤਾਨ ਨੂੰ

ਬਰਮਿੰਘਮ, 14 ਜੂਨ - ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2026 ਦੇ 6ਵੇਂ ਮੁਕਾਬਲੇ ਅੱਜ ਭਾਰਤ ਨੇ ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾ ਦਿੱਤਾ। ਬਰਮਿੰਘਮ ਦੇ ਐਜਬੈਸਟਨ ਕ੍ਰਿਕਟ ਸਟੇਡੀਅਮ...

Ad Position 21
No active advertisement
ਅਜੀਤ ਡੈਸਕ 14-06-2026

ਬਰਮਿੰਘਮ, 14 ਜੂਨ - ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2026 ਦੇ 6ਵੇਂ ਮੁਕਾਬਲੇ ਅੱਜ ਭਾਰਤ ਨੇ ਪਾਕਿਸਤਾਨ ਨੂੰ 64 ਦੌੜਾਂ ਨਾਲ ਹਰਾ ਦਿੱਤਾ। ਬਰਮਿੰਘਮ ਦੇ ਐਜਬੈਸਟਨ ਕ੍ਰਿਕਟ ਸਟੇਡੀਅਮ ਵਿਚ ਹੋਏ ਇਸ ਮੈਚ ਵਿਚ ਭਾਰਤੀ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਟੀਮ ਨੇ ਨਿਰਧਾਰਤ 20 ਓਵਰਾਂ ਵਿਚ 6 ਵਿਕਟਾਂ ਦੇ ਨੁਕਸਾਨ 'ਤੇ 170 ਦੌੜਾਂ ਬਣਾਈਆਂ। ਭਾਰਤ ਵਲੋਂ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੇ ਸਭ ਤੋਂ ਵੱਧ 68 (44 ਗੇਂਦਾਂ) ਦੌੜਾਂ ਬਣਾਈਆਂ, ਜਦਕਿ ਕਪਤਾਨ ਹਰਮਨਪ੍ਰੀਤ ਕੌਰ ਨੇ 36 (35 ਗੇਂਦਾਂ) ਅਤੇ ਰਿਚਾ ਘੋਸ਼ ਨੇ 34 (17 ਗੇਂਦਾਂ) ਦੌੜਾਂ ਦਾ ਯੋਗਦਾਨ ਦਿੱਤਾ। ਪਾਕਿਸਤਾਨ ਵਲੋਂ ਸਾਦੀਆ ਇਕਬਾਲ ਅਤੇ ਫਾਤਿਮਾ ਸਨਾ ਨੇ 2-2 ਵਿਕਟਾਂ ਹਾਸਲ ਕੀਤੀਆਂ।
ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਦੀ ਪੂਰੀ ਟੀਮ 17 ਓਵਰਾਂ ਵਿਚ 106 ਦੌੜਾਂ ਬਣਾ ਕੇ ਆਊਟ ਹੋ ਗਈ। ਪਾਕਿਸਤਾਨ ਵਲੋਂ ਸਲਾਮੀ ਬੱਲੇਬਾਜ਼ ਮੁਨੀਬਾ ਅਲੀ ਨੇ ਸਭ ਤੋਂ ਵੱਧ 41 (35 ਗੇਂਦਾਂ) ਦੌੌੜਾਂ ਬਣਾਈਆਂ। ਭਾਰਤ ਵਲੋਂ ਰਿਚਾ ਘੋਸ਼ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਪਾਕਿਸਤਾਨ ਦੀਆਂ 5 ਖਿਡਾਰਨਾਂ ਨੂੰ ਆਊਟ ਕੀਤਾ।

Ad Position 22
No active advertisement
ਪਿਛਲੀ ਖ਼ਬਰ ਜ਼ੀਰਕਪੁਰ ਵਿਚ ਭਾਜਪਾ ਦਾ ਵੱਡਾ ਇਕੱਠ, ਕੇਵਲ ਸਿੰਘ ਢਿੱਲੋਂ ਨੇ ਵਰਕਰਾਂ ਵਿਚ ਭਰਿਆ ਜੋਸ਼ ਅਗਲੀ ਖ਼ਬਰ ਮਹਿਲਾ ਟੀ-20 ਵਿਸ਼ਵ ਕੱਪ : ਪਾਕਿਸਤਾਨ ਨੇ ਗਵਾਈ 9ਵੀਂ ਵਿਕਟ, ਤਸਮੀਆ ਰੁਬਾਬ ਬਿਨਾਂ ਕੋਈ ਦੌੜ ਬਣਾਏ ਆਊਟ
Ad Position 24