13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਜ਼ੀਰਕਪੁਰ ਵਿਚ ਭਾਜਪਾ ਦਾ ਵੱਡਾ ਇਕੱਠ, ਕੇਵਲ ਸਿੰਘ ਢਿੱਲੋਂ ਨੇ ਵਰਕਰਾਂ ਵਿਚ ਭਰਿਆ ਜੋਸ਼

ਜ਼ੀਰਕਪੁਰ (ਮੁਹਾਲੀ), 14 ਜੂਨ (ਅਲੀ) - ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਭਾਰਤੀ ਜਨਤਾ...

Ad Position 21
No active advertisement
ਅਜੀਤ ਡੈਸਕ 14-06-2026

ਜ਼ੀਰਕਪੁਰ (ਮੁਹਾਲੀ), 14 ਜੂਨ (ਅਲੀ) - ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਭਾਰਤੀ ਜਨਤਾ ਪਾਰਟੀ ਵਲੋਂ ਜ਼ੀਰਕਪੁਰ ਵਿਚ ਇਕ ਵੱਡੇ ਇਕੱਠ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਦੀ ਹਾਜ਼ਰੀ ਨੇ ਡੇਰਾਬੱਸੀ ਹਲਕੇ ਵਿਚ ਭਾਜਪਾ ਦੀਆਂ ਸੰਗਠਨਾਤਮਕ ਸਰਗਰਮੀਆਂ ਨੂੰ ਨਵਾਂ ਹੌਸਲਾ ਦਿੱਤਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਸਿਆਸੀ ਪਾਰਟੀਆਂ ਦੀਆਂ ਨਾਕਾਮੀਆਂ ਅਤੇ ਵਾਅਦਾ ਖਿਲਾਫ਼ੀਆਂ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਲੋਕ ਭਾਜਪਾ ਨੂੰ ਇਕ ਮਜ਼ਬੂਤ ਵਿਕਲਪ ਵਜੋਂ ਦੇਖ ਰਹੇ ਹਨ। ਢਿੱਲੋਂ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਦੇ ਲੋਕ ਭਾਜਪਾ ਨੂੰ ਵੱਡਾ ਸਮਰਥਨ ਦੇਣਗੇ।
ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬੇ ਵਿਚ ਡਬਲ ਇੰਜਣ ਸਰਕਾਰ ਬਣਨ ਨਾਲ ਪੰਜਾਬ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ। ਲੰਬੇ ਸਮੇਂ ਤੋਂ ਲਟਕ ਰਹੇ ਵਿਕਾਸ ਪ੍ਰੋਜੈਕਟ ਪੂਰੇ ਹੋਣਗੇ ਅਤੇ ਉਦਯੋਗ, ਰੋਜ਼ਗਾਰ, ਸਿੱਖਿਆ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ।
ਡੇਰਾਬੱਸੀ ਹਲਕੇ ਵਿਚ ਭਾਜਪਾ ਅੰਦਰ ਧੜੇਬਾਜ਼ੀ ਸੰਬੰਧੀ ਪੁੱਛੇ ਸਵਾਲ ’ਤੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਸਾਰੇ ਆਗੂ ਅਤੇ ਵਰਕਰ ਇਕ ਟੀਮ ਵਜੋਂ ਕੰਮ ਕਰ ਰਹੇ ਹਨ ਅਤੇ ਚੋਣਾਂ ਲਈ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕੀਤਾ ਜਾ ਰਿਹਾ ਹੈ।
ਜ਼ੀਰਕਪੁਰ ਵਿੱਚ ਹੋਇਆ ਇਹ ਇਕੱਠ ਭਾਜਪਾ ਲਈ ਸੰਗਠਨਾਤਮਕ ਤੌਰ ’ਤੇ ਅਹਿਮ ਮੰਨਿਆ ਜਾ ਰਿਹਾ ਹੈ। ਪਾਰਟੀ ਆਗੂਆਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਡੇਰਾਬੱਸੀ ਹਲਕੇ ਵਿੱਚ ਹੋਰ ਪ੍ਰੋਗਰਾਮ ਕਰਕੇ ਭਾਜਪਾ ਆਪਣਾ ਜਨ ਅਧਾਰ ਹੋਰ ਮਜ਼ਬੂਤ ਕਰੇਗੀ।

Ad Position 22
No active advertisement
ਪਿਛਲੀ ਖ਼ਬਰ ਬ੍ਰਾਜ਼ੀਲ ਤੇ ਮੋਰੱਕੋ ਵਿਚਾਲੇ ਰੋਮਾਂਚਕ ਮੈਚ ਰਿਹਾ ਡਰਾਅ ਅਗਲੀ ਖ਼ਬਰ ਮਹਿਲਾ ਟੀ-20 ਵਿਸ਼ਵ ਕੱਪ 2026 : ਭਾਰਤ ਨੇ 64 ਦੌੜਾਂ ਨਾਲ ਹਰਾਇਆ ਪਾਕਿਸਤਾਨ ਨੂੰ
Ad Position 24