13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਚੰਡੀਗੜ੍ਹ, 15 ਜੂਨ- ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਪੇਸ਼ ਹੋਣਗੇ। ਉਨ੍ਹਾਂ ਨੂੰ ਮਈ ਵਿਚ ਹੋਈਆਂ ਨਗਰ ਨਿਗਮ....

Ad Position 21
No active advertisement
ਅਜੀਤ ਡੈਸਕ 15-06-2026

ਚੰਡੀਗੜ੍ਹ, 15 ਜੂਨ- ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਪੇਸ਼ ਹੋਣਗੇ। ਉਨ੍ਹਾਂ ਨੂੰ ਮਈ ਵਿਚ ਹੋਈਆਂ ਨਗਰ ਨਿਗਮ ਚੋਣਾਂ ਦੌਰਾਨ ਇਕ ਪੁਲਿਸ ਅਧਿਕਾਰੀ ਵਿਰੁੱਧ ਜਾਤੀਸੂਚਕ ਟਿੱਪਣੀ ਕਰਨ ਲਈ ਸੰਮਨ ਭੇਜਿਆ ਗਿਆ ਹੈ। ਬਿੱਟੂ ਨੂੰ ਪਹਿਲਾਂ ਵੀ ਸੰਮਨ ਭੇਜਿਆ ਗਿਆ ਸੀ, ਪਰ ਉਨ੍ਹਾਂ ਦੇ ਵਕੀਲ ਉਨ੍ਹਾਂ ਵਲੋਂ ਪੇਸ਼ ਹੋਏ। ਉਨ੍ਹਾਂ ਨੇ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਸਮਾਂ ਵਧਾਉਣ ਦੀ ਬੇਨਤੀ ਕੀਤੀ ਸੀ।

ਇਹ ਘਟਨਾ 26 ਮਈ ਨੂੰ ਵਾਪਰੀ, ਜਦੋਂ ਨਗਰ ਨਿਗਮ ਚੋਣਾਂ ਲਈ ਵੋਟਿੰਗ ਚੱਲ ਰਹੀ ਸੀ। ਭਾਜਪਾ ਆਗੂ ਓਂਕਾਰ ਸਿੰਘ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਜਾਣਕਾਰੀ ਮਿਲਣ 'ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਧੂਰੀ ਪਹੁੰਚੇ, ਜਿਥੇ ਉਨ੍ਹਾਂ ਦੀ ਪੁਲਿਸ ਨਾਲ ਝਗੜਾ ਹੋਇਆ। ਦੋਸ਼ ਹੈ ਕਿ ਉਨ੍ਹਾਂ ਨੇ ਇਕ ਪੁਲਿਸ ਅਧਿਕਾਰੀ ਵਿਰੁੱਧ ਜਾਤੀਸੂਚਕ ਟਿੱਪਣੀ ਕੀਤੀ।

ਘਟਨਾ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਇਸ ਤੋਂ ਬਾਅਦ ਪੰਜਾਬ ਐਸ.ਸੀ. ਕਮਿਸ਼ਨ ਨੇ ਖੁਦ ਨੋਟਿਸ ਲੈਂਦੇ ਹੋਏ ਬਿੱਟੂ ਨੂੰ ਤਲਬ ਕੀਤਾ ਅਤੇ ਸੰਗਰੂਰ ਪੁਲਿਸ ਤੋਂ ਰਿਪੋਰਟ ਮੰਗੀ। ਹਾਲਾਂਕਿ ਬਿੱਟੂ ਨੇ ਜਨਤਕ ਤੌਰ 'ਤੇ ਆਪਣੇ ਸ਼ਬਦਾਂ ਲਈ ਮੁਆਫ਼ੀ ਮੰਗੀ। ਇਸ ਦੇ ਨਾਲ ਹੀ ਸੰਗਰੂਰ ਪੁਲਿਸ ਵਲੋਂ ਇਕ ਰਿਪੋਰਟ ਵੀ ਪੇਸ਼ ਕੀਤੀ ਗਈ।

 

Ad Position 22
No active advertisement
ਪਿਛਲੀ ਖ਼ਬਰ ਸਾਬਕਾ ਨਗਰ ਕੌਂਸਲਰ ਜੱਗਾ ਸਿੰਘ ਨੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਨੋਇਡਾ ਹਵਾਈ ਅੱਡੇ 'ਤੇ ਅੱਜ ਤੋਂ ਉਡਾਣਾਂ ਮੁੜ ਸ਼ੁਰੂ, ਲਖਨਊ ਤੋਂ ਪਹੁੰਚੀ ਪਹਿਲੀ ਉਡਾਣ
Ad Position 24