12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਪੱਟੀ ਕੋਰਟ ਕੰਪਲੈਕਸ 'ਚ ਤਾਇਨਾਤ ਏ.ਐਸ.ਆਈ. ਨੇ ਖੁਦ ਨੂੰ ਮਾਰੀ ਗੋਲੀ

ਪੱਟੀ, (ਤਰਨਤਾਰਨ), 15 ਜੂਨ (ਖਹਿਰਾ, ਕਾਲੇਕੇ)- ਪੱਟੀ ਦੇ ਅਦਾਲਤੀ ਕੰਪਲੈਕਸ ਵਿਖੇ ਗਾਰਦ ਡਿਊਟੀ 'ਤੇ ਤਾਇਨਾਤ ਪੰਜਾਬ ਪੁਲਿਸ ਦੇ ਏ.ਐਸ.ਆਈ. ਗੁਰਮੀਤ ਸਿੰਘ ਵਲੋਂ ਅੱਜ ਆਪਣੇ....

Ad Position 21
No active advertisement
ਅਜੀਤ ਡੈਸਕ 15-06-2026

ਪੱਟੀ, (ਤਰਨਤਾਰਨ), 15 ਜੂਨ (ਖਹਿਰਾ, ਕਾਲੇਕੇ)- ਪੱਟੀ ਦੇ ਅਦਾਲਤੀ ਕੰਪਲੈਕਸ ਵਿਖੇ ਗਾਰਦ ਡਿਊਟੀ 'ਤੇ ਤਾਇਨਾਤ ਪੰਜਾਬ ਪੁਲਿਸ ਦੇ ਏ.ਐਸ.ਆਈ. ਗੁਰਮੀਤ ਸਿੰਘ ਵਲੋਂ ਅੱਜ ਆਪਣੇ ਆਪ ਨੂੰ ਗੋਲੀ ਮਾਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਮੌਕੇ 'ਤੇ ਹੜਕੰਪ ਮਚ ਗਿਆ ਅਤੇ ਸਾਥੀ ਪੁਲਿਸ ਮੁਲਾਜ਼ਮਾਂ ਵਲੋਂ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਗੁਰਮੀਤ ਸਿੰਘ ਪਿਛਲੇ ਲੰਬੇ ਸਮੇਂ ਤੋਂ ਪੱਟੀ ਕੋਰਟ ਕੰਪਲੈਕਸ ਵਿਖੇ ਗਾਰਦ ਡਿਊਟੀ ਨਿਭਾ ਰਹੇ ਸਨ। ਅੱਜ ਡਿਊਟੀ ਦੌਰਾਨ ਉਨ੍ਹਾਂ ਨੇ ਖੁਦ ਨੂੰ ਗੋਲੀ ਮਾਰ ਲਈ। ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਏ.ਐਸ.ਆਈ. ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਘਟਨਾ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਘਟਨਾ ਪਿੱਛੇ ਕੀ ਕਾਰਨ ਰਹੇ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਨਾਲ ਗੱਠਜੋੜ ਦੀ ਕੋਈ ਸੰਭਾਵਨਾ ਨਹੀਂ- ਢਿੱਲੋਂ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਮੁੱਖ ਮੰਤਰੀ ਦੀ ਵਾਇਰਲ ਵੀਡੀਓ ਸੰਬੰਧੀ ਫੋਰੇਂਸਿਕ ਲੈਬੋਟਰੀਆਂ ਦੀਆਂ ਜਾਂਚ ਰਿਪੋ...
Ad Position 24