12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਅਕਾਲੀ ਦਲ ਨਾਲ ਗੱਠਜੋੜ ਦੀ ਕੋਈ ਸੰਭਾਵਨਾ ਨਹੀਂ- ਢਿੱਲੋਂ

ਜਗਰਾਉਂ, (ਲੁਧਿਆਣਾ), 15 ਜੂਨ (ਕੁਲਦੀਪ ਸਿੰਘ ਲੋਹਟ)- ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਜਗਰਾਉੰ ਪੁੱਜੇ, ਜਿਥੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸ਼ਰਮਾ ਦੀ ਅਗਵਾਈ ਹੇਠ...

Ad Position 21
No active advertisement
ਅਜੀਤ ਡੈਸਕ 15-06-2026

ਜਗਰਾਉਂ, (ਲੁਧਿਆਣਾ), 15 ਜੂਨ (ਕੁਲਦੀਪ ਸਿੰਘ ਲੋਹਟ)- ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਜਗਰਾਉੰ ਪੁੱਜੇ, ਜਿਥੇ  ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਲੀਡਰਸ਼ਿਪ ਅਤੇ ਵਰਕਰਾਂ ਵਲੋਂ ਉਨ੍ਹਾਂ ਦਾ ਭਰਪੂਰ ਉਤਸ਼ਾਹ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਭਾਜਪਾ ਆਗੂ, ਵਰਕਰ ਅਤੇ ਸਮਰਥਕਾਂ ਦੀ ਮੌਜੂਦਗੀ 'ਚ ਪ੍ਰਧਾਨ ਢਿੱਲੋਂ ਇਕ ਵਿਸ਼ਾਲ ਕਾਫਲੇ ਦੇ ਰੂਪ ਵਿਚ ਪੁੱਜੇ।ਪਾਰਟੀ ਵਰਕਰਾਂ ਨੇ ਨਾਅਰੇਬਾਜ਼ੀ ਕਰਦਿਆਂ ਅਤੇ ਫੁੱਲਾਂ ਦੇ ਹਾਰ ਪਾ ਕੇ ਆਪਣੇ ਆਗੂ ਦਾ ਸਵਾਗਤ ਕੀਤਾ। ਇਸ ਦੌਰਾਨ ਰਾਜਨੀਤਕ ਮਾਹੌਲ ਪੂਰੀ ਤਰ੍ਹਾਂ ਭਾਜਪਾਮਈ ਨਜ਼ਰ ਆਇਆ ਅਤੇ ਨਵੇਂ ਚਿਹਰਿਆਂ ਦੀ ਪਾਰਟੀ ਵਿਚ ਸ਼ਮੂਲੀਅਤ ਵੀ ਦੇਖਣ ਨੂੰ ਮਿਲੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਜਗਰਾਉਂ ਇਲਾਕੇ ਵਿਚ ਵੱਧ ਰਹੀ ਨਸ਼ਿਆਂ ਦੀ ਸਮੱਸਿਆ ’ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਜਗਰਾਉਂ ਅਤੇ ਆਸ-ਪਾਸ ਦਾ ਖੇਤਰ ਤੇਜ਼ੀ ਨਾਲ ਨਸ਼ਿਆਂ ਦਾ ਗੜ੍ਹ ਬਣਦਾ ਜਾ ਰਿਹਾ ਹੈ, ਜੋ ਪੰਜਾਬ ਦੇ ਭਵਿੱਖ ਲਈ ਬਹੁਤ ਹੀ ਚਿੰਤਾਜਨਕ ਸਥਿਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਇਸ ਮਾਰੂ ਬਿਮਾਰੀ ਤੋਂ ਬਚਾਉਣ ਲਈ ਸਰਕਾਰਾਂ ਨੂੰ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਹੋਣਗੇ। ਇਕ ਅਹਿਮ ਸਵਾਲ ਦੇ ਜਵਾਬ ਵਿਚ ਜਦੋਂ ਉਨ੍ਹਾਂ ਤੋਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਵਿਚਾਲੇ ਸੰਭਾਵਿਤ ਗੱਠਜੋੜ ਬਾਰੇ ਪੁੱਛਿਆ ਗਿਆ ਤਾਂ ਸ. ਢਿੱਲੋਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਭਾਜਪਾ ਦਾ ਅਕਾਲੀ ਦਲ ਨਾਲ ਕਿਸੇ ਵੀ ਤਰ੍ਹਾਂ ਦੇ ਗੱਠਜੋੜ ਦਾ ਕੋਈ ਸਵਾਲ ਹੀ ਨਹੀਂ ਬਣਦਾ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਚ ਆਪਣੇ ਦਮ ’ਤੇ ਸੰਗਠਨ ਨੂੰ ਮਜ਼ਬੂਤ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਲੋਕਾਂ ਦੇ ਭਰੋਸੇ ਨਾਲ ਹੋਰ ਮਜ਼ਬੂਤੀ ਨਾਲ ਅੱਗੇ ਵਧੇਗੀ। ਇਸ ਮੌਕੇ ਕਈ ਨਵੇਂ ਮੈਂਬਰਾਂ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕੀਤੀ, ਜਿਨ੍ਹਾਂ ਦਾ ਪਾਰਟੀ ਆਗੂਆਂ ਵਲੋਂ ਸਵਾਗਤ ਕਰਦਿਆਂ ਉਨ੍ਹਾਂ ਨੂੰ “ਜੀ ਆਇਆਂ ਨੂੰ” ਕਿਹਾ ਗਿਆ।

Ad Position 22
No active advertisement
ਪਿਛਲੀ ਖ਼ਬਰ ਮੈਂ ਅਮਰੀਕਾ ਈਰਾਨ ਵਿਚਕਾਰ ਹੋਏ ਸਮਝੌਤੇ ਦਾ ਕਰਦਾ ਹਾਂ ਸਵਾਗਤ- ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਪੱਟੀ ਕੋਰਟ ਕੰਪਲੈਕਸ 'ਚ ਤਾਇਨਾਤ ਏ.ਐਸ.ਆਈ. ਨੇ ਖੁਦ ਨੂੰ ਮਾਰੀ ਗੋਲੀ
Ad Position 24