12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਸਤਿਕਾਰ ਸੋਧ ਐਕਟ ਪਾਸ ਕਰਨ ਦੇ ਮਾਮਲੇ ਵਿਚ ਸਾਰੇ ਸਿੱਖ ਵਿਧਾਇਕ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ

ਅੰਮ੍ਰਿਤਸਰ, 16 ਜੂਨ (ਜਸਵੰਤ ਸਿੰਘ ਜੱਸ) - ਪੰਜ ਸਿੰਘ ਸਾਹਿਬਾਨ ਵਲੋਂ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਸੰਬੰਧੀ ਕਥਿਤ ਵਾਇਰਲ ਵੀਡੀਓ ਮਾਮਲੇ ਵਿਚ ਨੂੰ ਲੈ ਕੇ ਸੰਗਤਾਂ ਨੂੰ ਅਹਿਮ ਆਦੇਸ਼ ਕੀਤਾ ਗਿਆ...

Ad Position 21
No active advertisement
ਅਜੀਤ ਡੈਸਕ 15-06-2026

ਅੰਮ੍ਰਿਤਸਰ, 16 ਜੂਨ (ਜਸਵੰਤ ਸਿੰਘ ਜੱਸ) - ਪੰਜ ਸਿੰਘ ਸਾਹਿਬਾਨ ਵਲੋਂ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਬੇਅਦਬੀ ਕਰਨ ਸੰਬੰਧੀ ਕਥਿਤ ਵਾਇਰਲ ਵੀਡੀਓ ਮਾਮਲੇ ਵਿਚ ਨੂੰ ਲੈ ਕੇ ਸੰਗਤਾਂ ਨੂੰ ਅਹਿਮ ਆਦੇਸ਼ ਕੀਤਾ ਗਿਆ ਹੈ। ਇਸ ਮੌਕੇ ਪੰਜ ਸਿੰਘ ਸਾਹਿਬਾਨ ਵਲੋਂ ਵਿਵਾਦਤ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਪਾਸ ਕਰਨ ਦੇ ਮਾਮਲੇ ਵਿਚ ਪੰਜਾਬ ਦੀ ਸਮੁੱਚੀ ਕੈਬਨਟ ਅਤੇ ਵਿਧਾਨ ਸਭਾ ਦੇ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਸਾਰੇ ਸਿੱਖ ਵਿਧਾਇਕਾਂ ਨੂੰ ਹੁਕਮਨਾਮਾ ਜਾਰੀ ਕਰਕੇ 29 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੈਨੇਡਾ ਅਤੇ ਅਮਰੀਕਾ ਨਾਲ ਸੰਬੰਧਿਤ ਦੋ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮਾਮਲੇ ਵਿਚਾਰਦਿਆਂ ਉਨ੍ਹਾਂ ਬਾਰੇ ਵੀ ਅਹਿਮ ਆਦੇਸ਼ ਜਾਰੀ ਕੀਤੇ ਗਏ ਹਨ। ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਇਹ ਆਦੇਸ਼ ਦੇ ਹੁਕਮਨਾਮੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਜਾਰੀ ਕੀਤੇ ਗਏ ਹਨ।

Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਨੂੰ ਸਿੱਖ ਪ੍ਰੰਪਰਾਵਾਂ ਅਤੇ ਸਿੱਖ ਸੰਸਥਾਵਾਂ ਪ੍ਰਤੀ ਕੋਈ ਸਤਿਕਾਰ ਨਹੀਂ-ਚੰਨੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰੌਬਰਟ ਫਿਕੋ ਨਾਲ ਵਫ਼ਦ ਪੱਧਰੀ ਗੱਲਬਾਤ
Ad Position 24