12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਕਾਰ ਤੇ ਟਿੱਪਰ ਦੀ ਆਹਮੋ ਸਾਹਮਣੀ ਟੱਕਰ ਦੌਰਾਨ ਔਰਤਾਂ ਦੀ ਮੌਤ, ਤਿੰਨ ਗੰਭੀਰ ਜ਼ਖਮੀ

ਝਬਾਲ (ਤਰਨਤਾਰਨ), 15 ਜੂਨ (ਸੁਖਦੇਵ ਸਿੰਘ) - ਝਬਾਲ ਭਿੱਖੀਵਿੰਡ ਰੋਡ 'ਤੇ ਸਥਿਤ ਅੱਡਾ ਗੱਗੋਬੂਹਾ ਨੇੜੇ ਸ਼ਿਫਟ ਕਾਰ ਤੇ ਟਿੱਪਰ ਦੀ ਆਹਮੋ ਸਾਹਮਣੀ ਟੱਕਰ ਦੌਰਾਨ ਕਾਰ ਸਵਾਰ ਔਰਤ ਦੀ ਮੌਤ ਹੋ ਗਈ। ਜਦੋਂ...

Ad Position 21
No active advertisement
ਅਜੀਤ ਡੈਸਕ 15-06-2026

ਝਬਾਲ (ਤਰਨਤਾਰਨ), 15 ਜੂਨ (ਸੁਖਦੇਵ ਸਿੰਘ) - ਝਬਾਲ ਭਿੱਖੀਵਿੰਡ ਰੋਡ 'ਤੇ ਸਥਿਤ ਅੱਡਾ ਗੱਗੋਬੂਹਾ ਨੇੜੇ ਸ਼ਿਫਟ ਕਾਰ ਤੇ ਟਿੱਪਰ ਦੀ ਆਹਮੋ ਸਾਹਮਣੀ ਟੱਕਰ ਦੌਰਾਨ ਕਾਰ ਸਵਾਰ ਔਰਤ ਦੀ ਮੌਤ ਹੋ ਗਈ। ਜਦੋਂ ਕਿ ਉਸ ਦਾ ਪਤੀ ਅਤੇ ਦੋ ਛੋਟੀਆਂ ਲੜਕੀਆਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਈਆ। ਪ੍ਰਾਪਤ ਜਾਣਕਾਰੀ ਅਨੁਸਾਰ ਅੰਗਰੇਜ਼ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ‌ ਬਹਿਕ ਗੁੱਜਰਾਂ ਜ਼ਿਲ੍ਹਾ ਫਿਰੋਜ਼ਪੁਰ ਆਪਣੀ ਪਤਨੀ ਕੁਲਵਿੰਦਰ ਕੌਰ ਅਤੇ ਦੋ ਛੋਟੀਆਂ ਲੜਕੀਆਂ ਨਾਲ਼ ਸਵਿਫਟ ਕਾਰ 'ਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕ ਹੋ ਕੇ ਵਾਪਸ ਆਪਣੇ ਘਰ ਜਾ ਰਿਹਾ ਸੀ। ਜਦੋਂ ਉਹ ਅੱਡਾ ਗੱਗੋਬੂਹਾ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਿਹਾ ਤੇਜ਼ ਰਫ਼ਤਾਰ ਟਿੱਪਰ ਕਾਰ ਵਿਚ ਆ ਵੱਜਾ, ਜਿਸ ਨਾਲ ਕੁਲਵਿੰਦਰ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਉਸ ਦਾ ਪਤੀ ਅਤੇ ਲੜਕੀਆਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਈਆਂ।

Ad Position 22
No active advertisement
ਪਿਛਲੀ ਖ਼ਬਰ 'ਆਪ' ਪੰਜਾਬ ਵਲੋਂ ਲੋਕ ਸਭਾ ਇੰਚਾਰਜ, ਜ਼ਿਲ੍ਹਾ ਇੰਚਾਰਜ ਅਤੇ ਸੂਬਾ ਜਨਰਲ ਸਕੱਤਰਾਂ ਦੀ ਨਿਯੁਕਤੀ ਦਾ ਐਲਾਨ ਅਗਲੀ ਖ਼ਬਰ ਭਗਵੰਤ ਮਾਨ ਨੂੰ ਸਿੱਖ ਪ੍ਰੰਪਰਾਵਾਂ ਅਤੇ ਸਿੱਖ ਸੰਸਥਾਵਾਂ ਪ੍ਰਤੀ ਕੋਈ ਸਤਿਕਾਰ ਨਹੀਂ-ਚੰਨੀ
Ad Position 24