11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਜੀ-7 ਸੰਮੇਲਨ ਵਿਚ ਸ਼ਾਮਿਲ ਹੋਣ ਲਈ ਫਰਾਂਸ ਪਹੁੰਚੇ ਟਰੰਪ-ਮੇਲੋਨੀ, ਪ੍ਰਧਾਨ ਮੰਤਰੀ ਮੋਦੀ ਅੱਜ ਪਹੁੰਚਣਗੇ

ਫ਼ਰਾਂਸ, 16 ਜੂਨ- 52ਵਾਂ ਜੀ7 ਸੰਮੇਲਨ ਅੱਜ ਫਰਾਂਸ ਦੇ ਈਵੀਅਨ ਵਿਚ ਸ਼ੁਰੂ ਹੋ ਰਿਹਾ ਹੈ ਅਤੇ 17 ਜੂਨ ਤੱਕ ਜਾਰੀ ਰਹੇਗਾ। ਸੋਮਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਇਟਲੀ...

Ad Position 21
No active advertisement
ਅਜੀਤ ਡੈਸਕ 16-06-2026

ਫ਼ਰਾਂਸ, 16 ਜੂਨ- 52ਵਾਂ ਜੀ7 ਸੰਮੇਲਨ ਅੱਜ ਫਰਾਂਸ ਦੇ ਈਵੀਅਨ ਵਿਚ ਸ਼ੁਰੂ ਹੋ ਰਿਹਾ ਹੈ ਅਤੇ 17 ਜੂਨ ਤੱਕ ਜਾਰੀ ਰਹੇਗਾ। ਸੋਮਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ, ਯੂ.ਕੇ. ਦੇ ਪ੍ਰਧਾਨ ਮੰਤਰੀ ਸਟਰਮਰ ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਈਵੀਅਨ ਪਹੁੰਚੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਲੋਵਾਕੀਆ ਤੋਂ ਇੱਥੇ ਪਹੁੰਚਣਗੇ।

ਫਰਾਂਸ ਪਹੁੰਚਣ ਤੋਂ ਬਾਅਦ ਡੋਨਾਲਡ ਟਰੰਪ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਦੁਵੱਲੀ ਮੀਟਿੰਗ ਕੀਤੀ। ਮੈਕਰੋਨ ਨੇ ਅਮਰੀਕਾ-ਈਰਾਨ ਸਮਝੌਤੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਵਿਸ਼ਵ ਸ਼ਾਂਤੀ ਵੱਲ ਇਕ ਵੱਡਾ ਕਦਮ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਮੇਲਨ ਦੌਰਾਨ ਜੀ-7 ਨੇਤਾਵਾਂ ਅਤੇ ਸਹਿਯੋਗੀ ਦੇਸ਼ਾਂ ਦੇ ਪ੍ਰਤੀਨਿਧੀਆਂ ਨਾਲ ਕਈ ਮਹੱਤਵਪੂਰਨ ਮੁੱਦਿਆਂ 'ਤੇ ਵੀ ਚਰਚਾ ਕਰਨਗੇ। ਉਨ੍ਹਾਂ ਦੇ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ ਕਰਨ ਦੀ ਵੀ ਸੰਭਾਵਨਾ ਹੈ।

ਜੀ-7 ਮੈਂਬਰ ਦੇਸ਼ਾਂ ਦੇ ਨੇਤਾ ਫਰਾਂਸ, ਸੰਯੁਕਤ ਰਾਜ, ਕੈਨੇਡਾ, ਜਰਮਨੀ, ਇਟਲੀ, ਜਾਪਾਨ ਅਤੇ ਯੂਨਾਈਟਿਡ ਕਿੰਗਡਮ ਈਰਾਨ ਅਤੇ ਯੂਕਰੇਨ 'ਤੇ ਵੀ ਚਰਚਾ ਕਰ ਸਕਦੇ ਹਨ। ਪ੍ਰਧਾਨ ਮੰਤਰੀ ਮੋਦੀ 13 ਜੂਨ ਤੋਂ ਫਰਾਂਸ ਅਤੇ ਸਲੋਵਾਕੀਆ ਦੇ ਛੇ ਦਿਨਾਂ ਦੌਰੇ 'ਤੇ ਹਨ। ਉਹ 18 ਜੂਨ ਨੂੰ ਪੈਰਿਸ ਹੁੰਦੇ ਹੋਏ ਭਾਰਤ ਵਾਪਸ ਆਉਣਗੇ।

Ad Position 22
No active advertisement
ਪਿਛਲੀ ਖ਼ਬਰ ਘਰਵਾਲੀ ਤੇ ਸਹੁਰੇ ਪਰਿਵਾਰ ਤੋਂ ਪ੍ਰੇਸ਼ਾਨ ਨੌਜਵਾਨ ਟਾਵਰ ’ਤੇ ਚੜ੍ਹਿਆ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ’ਚ ਵੰਡਣਗੇ ਨਿਯੁਕਤੀ ਪੱਤਰ
Ad Position 24