11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਸ਼ੰਭੂ ਰੇਲਵੇ ਟਰੈਕ ਧਮਾਕਾ ਮਾਮਲਾ : ਐੱਨ.ਆਈ.ਏ. ਵਲੋਂ ਗੁਰਜਿੰਦਰ ਬਾਬਾ ਗ੍ਰਿਫ਼ਤਾਰ, 8 ਦਿਨਾਂ ਦਾ ਰਿਮਾਂਡ

ਐਸ.ਏ.ਐਸ. ਨਗਰ, 16 ਜੂਨ (ਕਪਿਲ ਵਧਵਾ) – ਸ਼ੰਭੂ ਬੈਰੀਅਰ ਨੇੜੇ ਰੇਲਵੇ ਟਰੈਕ 'ਤੇ ਹੋਏ ਧਮਾਕੇ ਦੇ ਮਾਮਲੇ ਵਿਚ ਜਾਂਚ ਕਰ ਰਹੀ ਐੱਨ.ਆਈ.ਏ. ਨੇ ਮੁੱਖ ਮੁਲਜ਼ਮ ਗੁਰਜਿੰਦਰ ਸਿੰਘ....

Ad Position 21
No active advertisement
ਅਜੀਤ ਡੈਸਕ 16-06-2026

ਐਸ.ਏ.ਐਸ. ਨਗਰ, 16 ਜੂਨ (ਕਪਿਲ ਵਧਵਾ) – ਸ਼ੰਭੂ ਬੈਰੀਅਰ ਨੇੜੇ ਰੇਲਵੇ ਟਰੈਕ 'ਤੇ ਹੋਏ ਧਮਾਕੇ ਦੇ ਮਾਮਲੇ ਵਿਚ ਜਾਂਚ ਕਰ ਰਹੀ ਐੱਨ.ਆਈ.ਏ. ਨੇ ਮੁੱਖ ਮੁਲਜ਼ਮ ਗੁਰਜਿੰਦਰ ਸਿੰਘ ਉਰਫ਼ ਬਾਬਾ ਬੇਅੰਤ ਨੂੰ ਪਟਿਆਲਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਗ੍ਰਿਫ਼ਤਾਰ ਕਰ ਲਿਆ। ਉਸ ਨੂੰ ਐੱਨ.ਆਈ.ਏ. ਅਦਾਲਤ ਦੇ ਵਿਸ਼ੇਸ਼ (ਡਿਊਟੀ) ਜੱਜ ਹਰਦੀਪ ਸਿੰਘ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 8 ਦਿਨਾਂ ਦੇ ਰਿਮਾਂਡ 'ਤੇ ਭੇਜਣ ਦੇ ਹੁਕਮ ਦਿੱਤੇ। ਜਾਂਚ ਏਜੰਸੀ ਵਲੋਂ ਰਿਮਾਂਡ ਦੌਰਾਨ ਪਾਕਿਸਤਾਨ ਅਤੇ ਮਲੇਸ਼ੀਆ ਸਥਿਤ ਵਿਦੇਸ਼ੀ ਹੈਂਡਲਰਾਂ ਨਾਲ ਸੰਬੰਧਾਂ ਅਤੇ ਸਾਜ਼ਿਸ਼ ਦੇ ਹੋਰ ਪੱਖਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ 27 ਅਪ੍ਰੈਲ ਦੀ ਰਾਤ ਸ਼ੰਭੂ ਨੇੜੇ ਸਪੈਸ਼ਲ ਫਰੇਟ ਕੋਰੀਡੋਰ ਦੇ ਰੇਲਵੇ ਟਰੈਕ 'ਤੇ ਆਈ.ਈ.ਡੀ. ਧਮਾਕਾ ਹੋਇਆ ਸੀ, ਜਿਸ ਦੌਰਾਨ ਬੰਬ ਲਗਾਉਣ ਆਇਆ ਤਰਨਤਾਰਨ ਦੇ ਪਿੰਡ ਪੰਜਵੜ ਦਾ ਰਹਿਣ ਵਾਲਾ ਜਗਰੂਪ ਸਿੰਘ ਉਰਫ਼ ਰੂਪਾ ਮਾਰਿਆ ਗਿਆ ਸੀ। ਪੰਜਾਬ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀ ਜਾਂਚ ਦੌਰਾਨ ਗੁਰਜਿੰਦਰ ਸਿੰਘ ਉਰਫ਼ ਬਾਬਾ ਬੇਅੰਤ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਕੋਲੋਂ ਹਥਿਆਰ, ਆਈ.ਈ.ਡੀ. ਅਤੇ ਗ੍ਰੇਨੇਡ ਵੀ ਬਰਾਮਦ ਹੋਏ ਸਨ। ਜਾਂਚ ਵਿਚ ਇਹ ਵੀ ਸਾਹਮਣੇ ਆਇਆ ਸੀ ਕਿ ਇਹ ਮਾਡਿਊਲ ਸਰਹਿੰਦ ਰੇਲਵੇ ਟਰੈਕ ਧਮਾਕੇ ਅਤੇ ਮੋਗਾ ਗ੍ਰੇਨੇਡ ਹਮਲੇ ਨਾਲ ਵੀ ਜੁੜਿਆ ਹੋਇਆ ਸੀ, ਜੋ ਵਿਦੇਸ਼ੀ ਇਸ਼ਾਰਿਆਂ 'ਤੇ ਪੰਜਾਬ ਵਿਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਦਾ ਹਿੱਸਾ ਦੱਸੇ ਜਾ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਭਿਆਨਕ ਸੜਕ ਹਾਦਸੇ 'ਚ ਐੱਸ.ਐੱਚ.ਓ.ਬੇਅੰਤ ਕੌਰ ਦੀ ਮੌਤ ਅਗਲੀ ਖ਼ਬਰ ਮਿਸ਼ਨ ਕਲੀਨ ਪੰਜਾਬ ਤਹਿਤ ਨਿਰੀਖਣ ਲਈ ਅੰਮ੍ਰਿਤਸਰ ਪੁੱਜੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ
Ad Position 24