11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਵਾਇਰਲ ਵੀਡੀਓ ਨਾਲ ਮੇਰੇ ਕੋਈ ਲੈਣ ਦੇਣ ਨਹੀਂ- ਮੁੱਖ ਮੰਤਰੀ ਮਾਨ

ਅੰਮ੍ਰਿਤਸਰ, 16 ਜੂਨ-ਮੁੱਖ ਮੰਤਰੀ ਭਗਵੰਤ ਮਾਨ ਨੇ ਵਾਇਰਲ ਵੀਡੀਓ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਬਦਨਾਮ ਕਰਨ ਲਈ ਅਜਿਹੇ ਹਥਕੰਡੇ ਅਪਣਾਏ ਜਾ ਰਹੇ....

Ad Position 21
No active advertisement
ਅਜੀਤ ਡੈਸਕ 16-06-2026

ਅੰਮ੍ਰਿਤਸਰ, 16 ਜੂਨ-ਮੁੱਖ ਮੰਤਰੀ ਭਗਵੰਤ ਮਾਨ ਨੇ ਵਾਇਰਲ ਵੀਡੀਓ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਬਦਨਾਮ ਕਰਨ ਲਈ ਅਜਿਹੇ ਹਥਕੰਡੇ ਅਪਣਾਏ ਜਾ ਰਹੇ ਹਨ। ਮੇਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ ਤੇ ਮੈਂ ਸੁਪਨੇ ’ਚ ਵੀ ਅਜਿਹਾ ਨਹੀਂ ਸੋਚ ਸਕਦਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਬਾਰੇ ਕੋਈ ਵੀ ਸੋਚ ਨਹੀਂ ਸਕਦਾ । ਉਨ੍ਹਾਂ ਕਿਹਾ ਕਿ ਮੈਂ ਪੰਜਾਬ ਲਈ ਦਿਨ ਰਾਤ ਕੰਮ ਕਰ ਰਿਹਾ ਹਾਂ ਤੇ ਅੱਗੇ ਵੀ ਪੰਜਾਬ ਦੇ ਹਿੱਤ ’ਚ ਫ਼ੈਸਲੇ ਲੈਂਦਾ ਰਹਾਂਗਾ। ਉਨ੍ਹਾਂ ਕਿਹਾ ਕਿ ਪਹਿਲਾਂ ਕਹਿੰਦੇ ਸੀ ਕਿ ਬੇਅਦਬੀ ਖ਼ਿਲਾਫ਼ ਕਾਨੂੰਨ ਕਿਉਂ ਨਹੀਂ ਬਣਾਉਂਦੇ ਤੇ ਜਦੋਂ ਕਾਨੂੰਨ ਬਣਾ ਦਿੱਤਾ ਤਾਂ ਹੁਣ ਇਸ ਦਾ ਵਿਰੋਧ ਕਰ ਰਹੇ ਹਨ ਤੇ ਮੇਰੇ ਖ਼ਿਲਾਫ਼ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਬੈਠੇ ਰਾਜਨੀਤਕ ਕਾਰਵਾਈਆਂ ਕਰ ਰਹੇ ਹਨ ਤੇ ਰਾਜਨੀਤਕ ਆਕਾਵਾਂ ਦੇ ਕਹਿਣ ’ਤੇ ਇਹ ਸਭ ਕੁਝ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੀਡੀਓ ’ਚ ਦਿੱਸ ਰਿਹਾ ਸ਼ਖ਼ਸ ਮੈਂ ਨਹੀਂ ਹਾਂ, ਮੇਰਾ ਕੱਦ ਕਾਠ ਉਸ ਨਾਲ ਮੇਲ ਨਹੀਂ ਖਾਂਦਾ।

Ad Position 22
No active advertisement
ਪਿਛਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਬਾਰੀ ਦੌਰਾਨ ਇਕ ਦੀ ਮੌਤ ਅਗਲੀ ਖ਼ਬਰ ਭਿਆਨਕ ਸੜਕ ਹਾਦਸੇ 'ਚ ਐੱਸ.ਐੱਚ.ਓ.ਬੇਅੰਤ ਕੌਰ ਦੀ ਮੌਤ
Ad Position 24