11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਬਾਰੀ ਦੌਰਾਨ ਇਕ ਦੀ ਮੌਤ

ਜਗਦੇਵ ਕਲਾਂ, (ਅੰਮ੍ਰਿਤਸਰ), 16 ਜੂਨ (ਸ਼ਰਨਜੀਤ ਸਿੰਘ ਗਿੱਲ) - ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਝੰਡੇਰ ਅਧੀਨ ਪਿੰਡ ਸੱਲੋਦੀਨ (ਖਤਰਾਏ ਕਲਾਂ) ਵਿਖੇ ਜ਼ਮੀਨੀ ਵਿਵਾਦ ਨੂੰ...

Ad Position 21
No active advertisement
ਅਜੀਤ ਡੈਸਕ 16-06-2026

ਜਗਦੇਵ ਕਲਾਂ, (ਅੰਮ੍ਰਿਤਸਰ), 16 ਜੂਨ (ਸ਼ਰਨਜੀਤ ਸਿੰਘ ਗਿੱਲ) - ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਝੰਡੇਰ ਅਧੀਨ ਪਿੰਡ ਸੱਲੋਦੀਨ (ਖਤਰਾਏ ਕਲਾਂ) ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਦੋਹਾਂ ਧਿਰਾਂ ਦਰਮਿਆਨ ਹੋਈ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ ਅਤੇ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ਸੰਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੱਲੋਦੀਨ (ਖਤਰਾਏ ਕਲਾਂ) ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਲੋਂ ਇਕ ਦੂਜੇ ਉੱਪਰ ਕੀਤੀ ਗੋਲੀਬਾਰੀ ਦੌਰਾਨ ਇਕ ਵਿਅਕਤੀ ਜਰਨੈਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਦੂਸਰੀ ਧਿਰ ਦਾ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ, ਜੋ ਕਿ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਇਸ ਸੰਬੰਧੀ ਥਾਣਾ ਝੰਡੇਰ ਦੀ ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ ।

Ad Position 22
No active advertisement
ਪਿਛਲੀ ਖ਼ਬਰ ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਨਾਲ ਜਾਣਿਆ ਜਾਵੇਗਾ ਅਗਲੀ ਖ਼ਬਰ ਵਾਇਰਲ ਵੀਡੀਓ ਨਾਲ ਮੇਰੇ ਕੋਈ ਲੈਣ ਦੇਣ ਨਹੀਂ- ਮੁੱਖ ਮੰਤਰੀ ਮਾਨ
Ad Position 24