11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿਚ ਹੋਈ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਤਾਜਪੋਸ਼ੀ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ)- ਬੀ.ਡੀ.ਪੀ.ਓ. ਦਫ਼ਤਰ ਸੰਗਰੂਰ ਵਿਖੇ ਬਲਾਕ ਸੰਮਤੀ ਸੁਨਾਮ -2 ਦੇ ਚੇਅਰਮੈਨ ਨਵਦੀਪ ਕੌਰ ਸੰਘਰੇੜੀ ਅਤੇ ਉਪ ਚੇਅਰਮੈਨ ਦਵਿੰਦਰ ਸਿੰਘ ਦੀ ਤਾਜਪੋਸ਼ੀ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿਚ ਹੋਈ। ਕੈਬਨਿਟ ਮੰਤਰੀ....

Ad Position 21
No active advertisement
ਅਜੀਤ ਡੈਸਕ 16-06-2026

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ)- ਬੀ.ਡੀ.ਪੀ.ਓ. ਦਫ਼ਤਰ ਸੰਗਰੂਰ ਵਿਖੇ ਬਲਾਕ ਸੰਮਤੀ ਸੁਨਾਮ -2 ਦੇ ਚੇਅਰਮੈਨ ਨਵਦੀਪ ਕੌਰ ਸੰਘਰੇੜੀ ਅਤੇ ਉਪ ਚੇਅਰਮੈਨ ਦਵਿੰਦਰ ਸਿੰਘ ਦੀ ਤਾਜਪੋਸ਼ੀ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿਚ ਹੋਈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੇਅਰਮੈਨ ਨਵਦੀਪ ਕੌਰ ਸੰਘਰੇੜੀ ਅਤੇ ਉਪ ਚੇਅਰਮੈਨ ਦਵਿੰਦਰ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਦੋਨੋਂ ਨਵਦੀਪ ਕੌਰ ਅਤੇ ਦਵਿੰਦਰ ਸਿੰਘ ਦੀ ਚੇਅਰਮੈਨ ਅਤੇ ਉਪ ਚੇਅਰਮੈਨ ਵਜੋਂ ਚੋਣ ਸਰਬ ਸੰਮਤੀ ਨਾਲ ਹੋਈ ਸੀ ਹੁਣ ਨੋਟੀਫਿਕੇਸ਼ਨ ਹੋਣ ਤੋਂ ਬਾਅਦ ਦੋਨੋਂ ਆਪਣਾ ਅਹੁਦਾ ਸੰਭਾਲ ਰਹੇ ਹਨ। ਦੋਨੋਂ ਪੁਰਾਣੇ ਅਤੇ ਲੋਕਾਂ ਨੂੰ ਸਮਰਪਿਤ ਆਗੂ ਹਨ। ਇਹ ਹੁਣ ਇਮਾਨਦਾਰੀ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਜ਼ਿੰਮੇਵਾਰੀ ਨਾਲ ਕੰਮ ਕਰਦੇ ਹੋਏ ਆਪਣੇ ਇਲਾਕੇ ਦੇ 31 ਪਿੰਡਾਂ ਦੇ ਵਿਕਾਸ ਨੂੰ ਮਜ਼ਬੂਤੀ ਨਾਲ ਅੱਗੇ ਲੈ ਕੇ ਜਾਣਗੇ। ਚੇਅਰਮੈਨ ਨਵਦੀਪ ਕੌਰ ਸੰਘਰੇੜੀ ਅਤੇ ਉਪ ਚੇਅਰਮੈਨ ਦਵਿੰਦਰ ਸਿੰਘ ਬਲਵੜਕਲਾਂ ਨੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

ਜ਼ਿਕਰ ਯੋਗ ਹੈ ਕਿ ਨਵਦੀਪ ਕੌਰ ਸੰਘਰੇੜੀ ਬਲਾਕ ਸੰਮਤੀ ਦੀ ਜੋਨ ਸੰਘਰੇੜੀ ਤੋਂ ਚੋਣ ਜਿੱਤੇ ਸਨ ਅਤੇ ਦਵਿੰਦਰ ਸਿੰਘ ਬਲਵਾੜ ਕਲਾਂ ਬਲਾਕ ਸੰਮਤੀ ਦੀ ਜੋਨ ਈਲਵਾਲ ਤੋਂ ਚੋਣ ਜਿੱਤੇ ਸਨ। ਇਸ ਮੌਕੇ ਕਈ ਆਗੂ ਤੇ ਅਧਿਕਾਰੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰੇਆਮ ਬਣੇ ਅਕਾਲੀ ਦਲ ਦੇ ਪ੍ਰਚਾਰਕ- ਮੁੱਖ ਮੰਤਰੀ ਮਾਨ ਅਗਲੀ ਖ਼ਬਰ ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਨਾਲ ਜਾਣਿਆ ਜਾਵੇਗਾ
Ad Position 24