10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਮਾਣਯੋਗ ਅਦਾਲਤ ਵਲੋਂ ਜ਼ਮਾਨਤ ਮਿਲਣ ’ਤੇ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ

ਅੰਮ੍ਰਿਤਸਰ, 16 ਜੂਨ (ਜਸਵੰਤ ਸਿੰਘ ਜੱਸ)- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਿਛਲੇ ਦਿਨੀਂ ਮਜੀਠਾ ਵਿਖੇ ਦਰਜ ਇਕ ਕੇਸ ਵਿਚ ਜ਼ਮਾਨਤ....

Ad Position 21
No active advertisement
ਅਜੀਤ ਡੈਸਕ 16-06-2026

ਅੰਮ੍ਰਿਤਸਰ, 16 ਜੂਨ (ਜਸਵੰਤ ਸਿੰਘ ਜੱਸ)- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਿਛਲੇ ਦਿਨੀਂ ਮਜੀਠਾ ਵਿਖੇ ਦਰਜ ਇਕ ਕੇਸ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਵੀਡੀਓ ਜਾਰੀ ਕਰਦਿਆਂ ਕਿਹਾ ਹੈ ਕਿ ਸੱਚ ਨੂੰ ਚਾਹੇ ਕੁਝ ਸਮੇਂ ਲਈ ਦਬਾਉਣ ਦੀ ਕੋਸ਼ਿਸ਼ ਕੀਤੀ, ਪਰ ਸੱਚ ਨੂੰ ਹਰਾਇਆ ਨਹੀਂ ਜਾ ਸਕਦਾ। ਸ. ਮਜੀਠੀਆ ਨੇ ਕਿਹਾ ਮਾਣਯੋਗ ਅਦਾਲਤ ਵਲੋਂ ਜ਼ਮਾਨਤ ਮਿਲਣ ਨਾਲ ਇਕ ਵਾਰ ਫਿਰ ਸੱਚਾਈ ਦੀ ਜਿੱਤ ਹੋਈ ਹੈ। ਇਸ ਮੁਸ਼ਕਿਲ ਸਮੇਂ ਦੌਰਾਨ ਗੁਰੂ ਸਾਹਿਬ ਦੀ ਅਪਾਰ ਕਿਰਪਾ ਅਤੇ ਹਰ ਸੱਜਣ ਅਤੇ ਸਾਥੀ ਦੇ ਸਹਿਯੋਗ ਲਈ ਦਿਲੋਂ ਧੰਨਵਾਦ, ਜਿਸ ਨੇ ਸੱਚ ਦਾ ਸਾਥ ਦਿੱਤਾ। ਗੁਰੂ ਸਾਹਿਬ ਨੇ ਹਰ ਕਦਮ 'ਤੇ ਆਪਣੀ ਮਿਹਰ ਬਣਾਈ ਰੱਖੀ ਅਤੇ ਚੜ੍ਹਦੀ ਕਲਾ ਬਖ਼ਸ਼ੀ। ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਕਰਦਾ ਹਾਂ ਕਿ ਉਹ ਹਮੇਸ਼ਾ ਸੱਚ, ਇਨਸਾਫ਼ ਅਤੇ ਹੌਂਸਲੇ ਦੇ ਰਾਹ 'ਤੇ ਚੱਲਣ ਦੀ ਹਿੰਮਤ ਬਖ਼ਸ਼ਣ।

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ’ਚ ਬਲਾਕ ਸੰਮਤੀ ਸੁਨਾਮ ਦੇ ਚੇਅਰਪਰਸਨ ਪ੍ਰਦੀਪ ਕੌਰ ਬਿਗੜਵਾਲ ਅਤੇ ਵਾਈਸ ਚੇਅਰਮੈ... ਅਗਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰੇਆਮ ਬਣੇ ਅਕਾਲੀ ਦਲ ਦੇ ਪ੍ਰਚਾਰਕ- ਮੁੱਖ ਮੰਤਰੀ ਮਾਨ
Ad Position 24