10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ’ਚ ਬਲਾਕ ਸੰਮਤੀ ਸੁਨਾਮ ਦੇ ਚੇਅਰਪਰਸਨ ਪ੍ਰਦੀਪ ਕੌਰ ਬਿਗੜਵਾਲ ਅਤੇ ਵਾਈਸ ਚੇਅਰਮੈਨ ਸੰਦੀਪ ਸਿੰਘ ਲਖਮੀਰਵਾਲਾ ਨੇ ਸੰਭਾਲਿਆ ਕਾਰਜਭਾਰ

ਸੁਨਾਮ ਊਧਮ ਸਿੰਘ ਵਾਲਾ, 16 ਜੂਨ (ਭੁੱਲਰ,ਧਾਲੀਵਾਲ)- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿਚ ਬਲਾਕ ਸੰਮਤੀ ਸੁਨਾਮ ਦੇ ਸਰਬਸੰਮਤੀ ਨਾਲ ਚੁਣੇ ਗਏ ਚੇਅਰਪਰਸਨ...

Ad Position 21
No active advertisement
ਅਜੀਤ ਡੈਸਕ 16-06-2026

ਸੁਨਾਮ ਊਧਮ ਸਿੰਘ ਵਾਲਾ, 16 ਜੂਨ (ਭੁੱਲਰ,ਧਾਲੀਵਾਲ)- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿਚ ਬਲਾਕ ਸੰਮਤੀ ਸੁਨਾਮ ਦੇ ਸਰਬਸੰਮਤੀ ਨਾਲ ਚੁਣੇ ਗਏ ਚੇਅਰਪਰਸਨ ਪ੍ਰਦੀਪ ਕੌਰ ਬਿਗੜਵਾਲ ਅਤੇ ਵਾਈਸ ਚੇਅਰਮੈਨ ਸੰਦੀਪ ਸਿੰਘ ਲਖਮੀਰਵਾਲਾ ਨੇ ਅੱਜ ਆਪਣੇ ਅਹੁਦਿਆਂ ਦਾ ਰਸਮੀ ਤੌਰ 'ਤੇ ਕਾਰਜਭਾਰ ਸੰਭਾਲਿਆ।ਇਸ ਸਮੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਲਾਕ ਸੰਮਤੀ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਬਲਾਕ ਸੰਮਤੀ ਦੇ ਨਵੇਂ ਅਹੁਦੇਦਾਰਾਂ ਦੇ ਸਹਿਯੋਗ ਨਾਲ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਅੱਗੇ ਵਧਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਜਿੰਨਾ ਵਿਕਾਸ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਿਛਲੇ 4 ਸਾਲਾਂ ਦੇ ਕਾਰਜਕਾਲ ਦੌਰਾਨ ਹੋਇਆ ਹੈ, ਉਨਾਂ ਵਿਕਾਸ ਪਿਛਲੇ 70 ਸਾਲਾਂ ਵਿਚ ਵੀ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਿੱਖਿਆ, ਸਿਹਤ, ਸੜਕਾਂ, ਪਾਣੀ ਅਤੇ ਬਿਜਲੀ ਵਰਗੀਆਂ ਬੁਨਿਆਦੀ ਸਹੂਲਤਾਂ ਵਿਚ ਵੱਡੇ ਪੱਧਰ 'ਤੇ ਸੁਧਾਰ ਕੀਤੇ ਗਏ ਹਨ, ਜਿਸ ਦਾ ਲਾਭ ਸਿੱਧਾ ਲੋਕਾਂ ਤੱਕ ਪਹੁੰਚ ਰਿਹਾ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸਮੁਖੀ ਸੋਚ 'ਤੇ ਭਰੋਸਾ ਜਤਾਇਆ ਹੈ ਅਤੇ ਇਹ ਜ਼ਿੰਮੇਵਾਰੀ ਹੁਣ ਹੋਰ ਵੱਧ ਨਿਭਾਉਣ ਦੀ ਲੋੜ ਹੈ। ਉਨ੍ਹਾਂ ਨਵੇਂ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਨੂੰ ਇਮਾਨਦਾਰੀ, ਪਾਰਦਰਸ਼ਤਾ ਅਤੇ ਲੋਕ ਹਿੱਤ ਨੂੰ ਪਹਿਲ ਦੇਣ ਦੀ ਅਪੀਲ ਕੀਤੀ। ਨਵੇਂ ਚੇਅਰਪਰਸਨ ਪ੍ਰਦੀਪ ਕੌਰ ਬਿਗੜਵਾਲ ਅਤੇ ਵਾਈਸ ਚੇਅਰਮੈਨ ਸੰਦੀਪ ਸਿੰਘ ਲਖਮੀਰਵਾਲਾ ਨੇ ਕਿਹਾ ਕਿ ਉਹ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ ਅਤੇ ਬਲਾਕ ਦੇ ਹਰੇਕ ਪਿੰਡ ਦੇ ਵਿਕਾਸ ਲਈ ਸਮਰਪਿਤ ਰਹਿਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨਾ ਉਨ੍ਹਾਂ ਦੀ ਪ੍ਰਾਥਮਿਕਤਾ ਹੋਵੇਗੀ।

Ad Position 22
No active advertisement
ਪਿਛਲੀ ਖ਼ਬਰ ਟਿੱਪਰ ਹੇਠਾਂ ਆ ਕੇ ਨੌਜਵਾਨ ਦੀ ਮੌਤ ਮਾਮਲੇ ’ਚ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਲਿਆ ਸੁਓ ਮੋਟੋ ਨੋਟਿਸ ਅਗਲੀ ਖ਼ਬਰ ਮਾਣਯੋਗ ਅਦਾਲਤ ਵਲੋਂ ਜ਼ਮਾਨਤ ਮਿਲਣ ’ਤੇ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ
Ad Position 24