10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਟਿੱਪਰ ਹੇਠਾਂ ਆ ਕੇ ਨੌਜਵਾਨ ਦੀ ਮੌਤ ਮਾਮਲੇ ’ਚ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਲਿਆ ਸੁਓ ਮੋਟੋ ਨੋਟਿਸ

ਚੰਡੀਗੜ੍ਹ, 16 ਜੂਨ- ਫਿਲੌਰ 'ਚ ਰੇਤ ਦੇ ਟਿੱਪਰ ਹੇਠਾਂ ਆਉਣ ਕਾਰਨ ਐਸ.ਸੀ. ਨੌਜਵਾਨ ਦੀ ਮੌਤ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਮਾਮਲੇ ਦਾ ਸੁਓ ਮੋਟੋ ਨੋਟਿਸ.....

Ad Position 21
No active advertisement
16-06-2026

ਚੰਡੀਗੜ੍ਹ, 16 ਜੂਨ- ਫਿਲੌਰ 'ਚ ਰੇਤ ਦੇ ਟਿੱਪਰ ਹੇਠਾਂ ਆਉਣ ਕਾਰਨ ਐਸ.ਸੀ. ਨੌਜਵਾਨ ਦੀ ਮੌਤ ਦੇ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਮਾਮਲੇ ਦਾ ਸੁਓ ਮੋਟੋ ਨੋਟਿਸ ਲਿਆ ਹੈ। ਪੀੜਤ ਪਰਿਵਾਰ ਪਿਛਲੇ ਤਿੰਨ ਦਿਨਾਂ ਤੋਂ ਫਿਲੌਰ-ਨੂਰਮਹਿਲ ਰੋਡ 'ਤੇ ਧਰਨਾ ਦੇ ਕੇ ਇਨਸਾਫ਼ ਦੀ ਮੰਗ ਕਰ ਰਿਹਾ ਹੈ।

ਕਮਿਸ਼ਨ ਨੇ ਐਸ.ਐਸ.ਪੀ. ਜਲੰਧਰ ਤੋਂ ਡੀ.ਐਸ.ਪੀ. ਫਿਲੌਰ ਰਾਹੀਂ 17 ਜੂਨ ਤੱਕ ਮਾਮਲੇ ਸੰਬੰਧੀ ਰਿਪੋਰਟ ਤਲਬ ਕੀਤੀ ਹੈ। ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ 19 ਜੂਨ ਨੂੰ ਮ੍ਰਿਤਕ ਨੌਜਵਾਨ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਚੇਅਰਮੈਨ ਗੜ੍ਹੀ ਨੇ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 12 ਤਹਿਸੀਲਦਾਰਾਂ ਅਤੇ 17 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਅਗਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ’ਚ ਬਲਾਕ ਸੰਮਤੀ ਸੁਨਾਮ ਦੇ ਚੇਅਰਪਰਸਨ ਪ੍ਰਦੀਪ ਕੌਰ ਬਿਗੜਵਾਲ ਅਤੇ ਵਾਈਸ ਚੇਅਰਮੈ...
Ad Position 24