10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਗੜ੍ਹੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਕਣਕ ਦਾ ਟਰੱਕ ਰਵਾਨਾ

ਗੁਰੂ ਹਰਸਹਾਏ‌ (ਫ਼ਿਰੋਜ਼ਪੁਰ), 16 ਜੂਨ (ਹਰਚਰਨ ਸਿੰਘ ਸੰਧੂ) - ਪੰਜਾਬ ਵਿਚ ਮਾਰਚ, ਅਪ੍ਰੈਲ ਮਹੀਨੇ ਦੌਰਾਨ ਹੋਈ ਗੜ੍ਹੇਮਾਰੀ ਨਾਲ ਖੇਤਾਂ ਚ ਖੜੀ ਕਣਕ ਦੀ ਫਸਲ ਬੁਰੀ ਤਰਾਂ ਪ੍ਰਭਾਵਿਤ ਹੋਈ ਸੀ ਅਤੇ ਕਣਕ ਦਾ ਕਾਫੀ...

Ad Position 21
No active advertisement
ਅਜੀਤ ਡੈਸਕ 16-06-2026

ਗੁਰੂ ਹਰਸਹਾਏ‌ (ਫ਼ਿਰੋਜ਼ਪੁਰ), 16 ਜੂਨ (ਹਰਚਰਨ ਸਿੰਘ ਸੰਧੂ) - ਪੰਜਾਬ ਵਿਚ ਮਾਰਚ, ਅਪ੍ਰੈਲ ਮਹੀਨੇ ਦੌਰਾਨ ਹੋਈ ਗੜ੍ਹੇਮਾਰੀ ਨਾਲ ਖੇਤਾਂ ਚ ਖੜੀ ਕਣਕ ਦੀ ਫਸਲ ਬੁਰੀ ਤਰਾਂ ਪ੍ਰਭਾਵਿਤ ਹੋਈ ਸੀ ਅਤੇ ਕਣਕ ਦਾ ਕਾਫੀ ਨੁਕਸਾਨ ਹੋ ਗਿਆ ਸੀ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਸੰਕਟ ਦਾ ਸਾਹਮਣਾ ਵੀ ਕਰਨਾ ਪਿਆ।ਗੜ੍ਹੇਮਾਰੀ ਨਾਲ ਕਿਸਾਨਾਂ ਨੂੰ ਖਾਣ ਜੋਗੇ ਦਾਣੇ ਵੀ ਹਾਸਲ ਨਹੀਂ ਹੋਏ, ਜਿਸ ਕਾਰਨ ਉਹ ਕੁਦਰਤੀ ਕਰੋਪੀ ਦਾ ਸ਼ਿਕਾਰ ਹੋ ਕੇ ਰਹਿ ਗਏ ।ਇਨ੍ਹਾਂ ਕਿਸਾਨਾਂ ਦੀ ਤਰਸਯੋਗ ਹਾਲਤ ਨੂੰ ਵੇਖਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਵੱਖ-ਵੱਖ ਹਲਕਿਆਂ ਚ ਹਲਕਾ ਇੰਚਾਰਜਾਂ ਦੀ ਨਿਗਰਾਨੀ ਹੇਠ ਕਣਕ ਇਕੱਠੀ ਕੀਤੀ ਗਈ, ਜਿਸ ਚ ਹਲਕਾ ਗੁਰੂ ਹਰਸਹਾਏ ਦੀ ਸਮੁੱਚੀ ਸੰਗਤ ਸਮੇਤ ਕਣਕ ਇਕੱਠੀ ਕਰਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਭਰਵਾਂ ਸਹਿਯੋਗ ਦੇ ਕੇ ਇਸ ਸੇਵਾ ਲਈ ਯੋਗਦਾਨ ਪਾਇਆ ।ਹਲਕਾ ਗੁਰੂ ਹਰਸਹਾਏ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਹੀ ਹੇਠ ਪਿੰਡਾਂ ਚੋਂ ਕਣਕ ਇਕੱਠੀ ਕੀਤੀ ਗਈ, ਜਿਸ ਨੂੰ ਅੱਜ ਪਿੰਡ ਕੋਹਰ ਸਿੰਘ ਵਾਲਾ ਤੋਂ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਹਾਜ਼ਰੀ ਚ ਵਰਦੇਵ ਸਿੰਘ ਨੋਨੀ ਮਾਨ ਦੇ ਬੇਟੇ ਯੂਥ ਅਕਾਲੀ ਆਗੂ ਹਰਪਿੰਦਰ ਸਿੰਘ ਮਾਨ ਨੇ ਗੜ੍ਹੇਮਾਰੀ ਤੋਂ ਪ੍ਰਭਾਵਿਤ ਇਲਾਕਿਆਂ ਵਿਚ ਕਿਸਾਨਾਂ ਦੀ ਮਦਦ ਵਾਸਤੇ ਰਵਾਨਾ ਕੀਤਾ ।ਇਸ ਮੌਕੇ ਅਕਾਲੀ ਦਲ ਦੇ ਆਗੂਆਂ ਨੇ ਦੱਸਿਆ ਕਿ ਕੁਦਰਤੀ ਕਰੋਪੀ ਕਾਰਨ ਜਿਥੇ ਵੀ ਕਿਤੇ ਲੋਕਾਂ ਦੀ ਸਹਾਇਤਾ ਕਰਨ ਲਈ ਲੋੜ ਪਈ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਮੋਹਰੀ ਹੋ ਕੇ ਲੋਕਾਂ ਦੀ ਮਦਦ ਕੀਤੀ ਹੈ ।

Ad Position 22
No active advertisement
ਪਿਛਲੀ ਖ਼ਬਰ ਐਸ.ਸੀ. ਕਮਿਸ਼ਨ ਦੇ ਮੈਂਬਰ ਗੁਲਜਾਰ ਬੋਬੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਗਲੀ ਖ਼ਬਰ ਅੰਗਦ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਓਬੀਸੀ ਵਿਭਾਗ ਦੇ ਸੂਬਾ ਚੇਅਰਮੈਨ ਨਿਯੁਕਤ
Ad Position 24