10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਬੀ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਮਲਕੀਤ ਥਿੰਦ ਨੇ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 16 ਜੂਨ (ਹਰਚਰਨ ਸਿੰਘ ਸੰਧੂ) - ਹਲਕਾ ਗੁਰੂ ਹਰਸਹਾਏ ਦੇ ਸਰਹੱਦੀ ਪਿੰਡ ਮੇਘਾ ਪੰਜ ਗਰਾਈਂ ਉਤਾੜ (ਗੋਲੇ ਕੇ) ਵਿਖੇ ਬਲਾਕ ਸੰਮਤੀ ਮੈਂਬਰ ਸਵਰਣ ਸਿੰਘ ਮੂਜੈਦੀਆ...

Ad Position 21
No active advertisement
ਅਜੀਤ ਡੈਸਕ 16-06-2026

ਗੁਰੂ ਹਰ ਸਹਾਏ (ਫ਼ਿਰੋਜ਼ਪੁਰ), 16 ਜੂਨ (ਹਰਚਰਨ ਸਿੰਘ ਸੰਧੂ) - ਹਲਕਾ ਗੁਰੂ ਹਰਸਹਾਏ ਦੇ ਸਰਹੱਦੀ ਪਿੰਡ ਮੇਘਾ ਪੰਜ ਗਰਾਈਂ ਉਤਾੜ (ਗੋਲੇ ਕੇ) ਵਿਖੇ ਬਲਾਕ ਸੰਮਤੀ ਮੈਂਬਰ ਸਵਰਣ ਸਿੰਘ ਮੂਜੈਦੀਆ ਦੇ ਗ੍ਰਹਿ ਵਿਖੇ ਇਕ ਵਿਸ਼ੇਸ਼ ਮਿਲਣੀ ਦਾ ਆਯੋਜਨ ਦਾ ਆਯੋਜਨ ਕਰਦਿਆਂ ਬੀ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਮਲਕੀਤ ਥਿੰਦ ਨੇ ਲੋਕਾਂ ਨਾਲ ਰੂ-ਬ-ਰੂ ਹੁੰਦਿਆਂ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਸਮਾਜ ਦੇ ਹਰ ਵਰਗ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣਾ ਹੈ ਤਾਂ ਜੋ ਆਮ ਲੋਕਾਂ ਦੀ ਜ਼ਿੰਦਗੀ ਵਿਚ ਸੁਧਾਰ ਆ ਸਕੇ। ਉਨ੍ਹਾਂ ਨੇ ਹਾਜ਼ਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਭਲਾਈ ਸਕੀਮਾਂ ਦੀ ਜਾਣਕਾਰੀ ਆਪਣੇ ਆਲੇ-ਦੁਆਲੇ ਦੇ ਲੋਕਾਂ ਤੱਕ ਵੀ ਪਹੁੰਚਾਉਣ ਤਾਂ ਜੋ ਕੋਈ ਵੀ ਯੋਗ ਵਿਅਕਤੀ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ, ਰੁਜ਼ਗਾਰ, ਸਮਾਜਿਕ ਸੁਰੱਖਿਆ ਅਤੇ ਪਿੱਛੜੇ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।ਇਸ ਮੌਕੇ 'ਤੇ ਉਨ੍ਹਾਂ ਹਾਜ਼ਰ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਕਈਆ ਦਾ ਮੌਕੇ ਤੇ ਹੱਲ ਕਰਵਾਇਆ।ਇਸ ਮੌਕੇ ਲੋਕਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਇਲਾਕੇ ਨਾਲ ਸੰਬੰਧਿਤ ਕਈ ਮੁੱਦਿਆਂ ਬਾਰੇ ਚਰਚਾ ਕੀਤੀ।
ਬਲਾਕ ਸੰਮਤੀ ਮੈਂਬਰ ਸਵਰਣ ਸਿੰਘ ਮੁਜੈਦੀਆ ਨੇ ਸਮਾਗਮ ਵਿਚ ਪਹੁੰਚਣ 'ਤੇ ਮਲਕੀਤ ਥਿੰਦ ਅਤੇ ਸਮੂਹ ਸਾਥੀਆਂ ਦਾ ਧੰਨਵਾਦ ਕੀਤਾ ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ, ਸਮਾਜ ਸੇਵੀ ਅਤੇ ਵੱਖ-ਵੱਖ ਪਾਰਟੀ ਆਗੂ ਮੌਜੂਦ ਰਹੇ।

Ad Position 22
No active advertisement
ਪਿਛਲੀ ਖ਼ਬਰ ਈਰਾਨ ਕੋਲ ਕਦੇ ਵੀ ਪਰਮਾਣੂ ਹਥਿਆਰ ਨਹੀਂ ਹੋਵੇਗਾ - ਟਰੰਪ ਅਗਲੀ ਖ਼ਬਰ ਫਰਾਂਸ ਦੇ ਏਵੀਅਨ ਵਿਚ ਜੀ-7 ਸਿਖਰ ਸੰਮੇਲਨ ਦੇ ਆਊਟਰੀਚ ਸੈਸ਼ਨ ਵਿਚ ਸ਼ਾਮਲ ਹੋਏ ਪ੍ਰਧਾਨ ਮੰਤਰੀ ਮੋਦੀ
Ad Position 24