10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਲੁਧਿਆਣਾ 'ਚ ਘਰ 'ਤੇ ਬਦਮਾਸ਼ਾਂ ਨੇ ਇੱਟਾਂ-ਪੱਥਰਾਂ ਦੀ ਬਰਸਾਤ

ਲੁਧਿਆਣਾ , 16 ਜੂਨ (ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ਅਧੀਨ ਪੈਂਦੇ ਡਾ. ਅੰਬੇਡਕਰ ਨਗਰ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ 10 ਤੋਂ 12 ਹਥਿਆਰਬੰਦ ਨੌਜਵਾਨਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਜੰਮ ਕੇ ਹੰਗਾਮਾ ਕੀਤਾ। ਹਮਲਾਵਰਾਂ ਨੇ ਘਰ 'ਤੇ ਇੱਟਾਂ ਅਤੇ ਪੱਥਰ ਸੁੱਟੇ ਅਤੇ ਬਾਹਰ ਖੜ੍ਹੇ ਵਾਹਨਾਂ ਦੀ ਭੰਨਤੋੜ ਕਰ ਦਿੱਤੀ। ਇਹ ਸਾਰੀ ਵਾਰਦਾਤ ਗਲੀ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਪੀੜਤ ਰਾਜੂ ਮੁਤਾਬਕ ਪਿਛਲੇ ਦੋ ਦਿਨਾਂ ਤੋਂ ਕੁਝ ਨੌਜਵਾਨ ਗਲੀ ਵਿੱਚ ਆ ਕੇ ਹੁੜਦੰਗ ਮਚਾ ਰਹੇ ਸਨ ਅਤੇ ਇਲਾਕੇ ਦਾ ਮਾਹੌਲ ਖਰਾਬ ਕਰਨ...

Ad Position 21
No active advertisement
ਅਜੀਤ ਡੈਸਕ 16-06-2026

ਲੁਧਿਆਣਾ , 16 ਜੂਨ (ਪ੍ਰਦੀਪ ਭੰਡਾਰੀ)- ਲੁਧਿਆਣਾ ਦੇ ਮਾਡਲ ਟਾਊਨ ਇਲਾਕੇ ਅਧੀਨ ਪੈਂਦੇ ਡਾ. ਅੰਬੇਡਕਰ ਨਗਰ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ 10 ਤੋਂ 12 ਹਥਿਆਰਬੰਦ ਨੌਜਵਾਨਾਂ ਨੇ ਇੱਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਜੰਮ ਕੇ ਹੰਗਾਮਾ ਕੀਤਾ। ਹਮਲਾਵਰਾਂ ਨੇ ਘਰ 'ਤੇ ਇੱਟਾਂ ਅਤੇ ਪੱਥਰ ਸੁੱਟੇ ਅਤੇ ਬਾਹਰ ਖੜ੍ਹੇ ਵਾਹਨਾਂ ਦੀ ਭੰਨਤੋੜ ਕਰ ਦਿੱਤੀ। ਇਹ ਸਾਰੀ ਵਾਰਦਾਤ ਗਲੀ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਪੀੜਤ ਰਾਜੂ ਮੁਤਾਬਕ ਪਿਛਲੇ ਦੋ ਦਿਨਾਂ ਤੋਂ ਕੁਝ ਨੌਜਵਾਨ ਗਲੀ ਵਿੱਚ ਆ ਕੇ ਹੁੜਦੰਗ ਮਚਾ ਰਹੇ ਸਨ ਅਤੇ ਇਲਾਕੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਉਸ ਨੇ ਦੋਸ਼ ਲਗਾਇਆ ਕਿ ਇਹ ਲੋਕ ਇਲਾਕੇ ਵਿੱਚ ਨਸ਼ਾ ਵੇਚਣ ਦਾ ਧੰਦਾ ਕਰਦੇ ਹਨ। ਬੀਤੇ ਦਿਨ ਇਨ੍ਹਾਂ ਨੇ ਅਚਾਨਕ ਉਸ ਦੇ ਘਰ 'ਤੇ ਹਮਲਾ ਕਰ ਦਿੱਤਾ। ਸੀਸੀਟੀਵੀ ਫੁਟੇਜ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਹਥਿਆਰਾਂ ਅਤੇ ਇੱਟਾਂ-ਪੱਥਰਾਂ ਨਾਲ ਲੈਸ ਨੌਜਵਾਨਾਂ ਦਾ ਇੱਕ ਗਰੁੱਪ ਗਲੀ ਵਿੱਚ ਦਾਖਲ ਹੁੰਦਾ ਹੈ ਅਤੇ ਘਰ 'ਤੇ ਤਾਬੜਤੋੜ ਹਮਲਾ ਕਰਨਾ ਸ਼ੁਰੂ ਕਰ ਦਿੰਦਾ ਹੈ। ਹਮਲਾਵਰਾਂ ਨੇ ਘਰ ਦੇ ਮੁੱਖ ਗੇਟ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ ਅਤੇ ਉਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਗਲੀ ਵਿੱਚ ਖੜ੍ਹੀਆਂ ਤਿੰਨ ਮੋਟਰਸਾਈਕਲਾਂ ਅਤੇ ਇੱਕ ਐਕਟਿਵਾ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਬਦਮਾਸ਼ਾਂ ਨੇ ਵਾਹਨਾਂ 'ਤੇ ਹਥਿਆਰਾਂ ਅਤੇ ਪੱਥਰਾਂ ਨਾਲ ਹਮਲਾ ਕਰਕੇ ਉਨ੍ਹਾਂ ਦੀ ਭਾਰੀ ਤੋੜਫੋੜ ਕੀਤੀ। ਜਦੋਂ ਗਲੀ ਵਿੱਚ ਰੌਲਾ ਪਿਆ ਤਾਂ ਕੁਝ ਗੁਆਂਢੀ ਮਦਦ ਲਈ ਬਾਹਰ ਆਏ, ਪਰ ਹਮਲਾਵਰਾਂ ਨੇ ਉਨ੍ਹਾਂ ਨੂੰ ਵੀ ਹਥਿਆਰਾਂ ਦੇ ਜ਼ੋਰ 'ਤੇ ਧਮਕਾ ਕੇ ਵਾਪਸ ਘਰਾਂ ਵਿੱਚ ਜਾਣ ਲਈ ਮਜਬੂਰ ਕਰ ਦਿੱਤਾ। ਕਰੀਬ ਤਿੰਨ ਮਿੰਟ ਤੱਕ ਚੱਲੇ ਇਸ ਹੰਗਾਮੇ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਉਧਰ ਮਾਡਲ ਟਾਊਨ ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋਵੇਂ ਧਿਰਾਂ ਵਿਚਕਾਰ ਪੁਰਾਣਾ ਵਿਵਾਦ ਚੱਲ ਰਿਹਾ ਹੈ ਅਤੇ ਪਹਿਲਾਂ ਵੀ ਇਕ-ਦੂਜੇ ਖ਼ਿਲਾਫ਼ ਮਾਮਲੇ ਦਰਜ ਹੋ ਚੁੱਕੇ ਹਨ। ਪੁਲਿਸ ਦੇ ਹੱਥ ਸੀਸੀਟੀਵੀ ਫੁਟੇਜ ਲੱਗ ਚੁੱਕੀ ਹੈ ਅਤੇ ਉਸ ਦੇ ਆਧਾਰ 'ਤੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦਾ ਭਰੋਸਾ ਦਿੱਤਾ ਹੈ।

Ad Position 22
No active advertisement
ਪਿਛਲੀ ਖ਼ਬਰ ਬੈਲਜੀਅਮ ਤੇ ਮਿਸਰ ਵਿਚਾਲੇ ਮੈਚ 1-1 ਨਾਲ ਡਰਾਅ ਅਗਲੀ ਖ਼ਬਰ ਮੋਰਨਿੰਗ ਵਾਕ ਕਰ ਰਹੇ ਕਾਰੋਬਾਰੀ ਤੋਂ ਚੇਨ ਖੋਹਣ ਵਾਲਾ ਕਾਬੂ, ਚੋਰੀ ਦਾ ਮੋਟਰਸਾਈਕਲ ਵੀ ਬਰਾਮਦ
Ad Position 24