08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਰਾਏਕੋਟ ਰਜਵਾਹੇ ਦਾ ਗੈਬੀ ਪੁੱਲ ਟੁੱਟਿਆ, ਕਿਸਾਨਾਂ ਦੀਆਂ ਫ਼ਸਲਾਂ ਦਾ ਹੋਇਆ ਨੁਕਸਾਨ

ਰਾਏਕੋਟ, 17 ਜੂਨ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ-ਧੂਰੀ ਰੋਡ ’ਤੇ ਸਥਿਤ ਰਾਏਕੋਟ ਰਜਵਾਹੇ ਦਾ ਗੈਬੀ ਪੁੱਲ ਟੁੱਟਣ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਝੋਨੇ ਤੇ ਮੱਕੀ ਦੀ ਫ਼ਸਲ....

Ad Position 21
No active advertisement
ਅਜੀਤ ਡੈਸਕ 17-06-2026

ਰਾਏਕੋਟ, 17 ਜੂਨ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ-ਧੂਰੀ ਰੋਡ ’ਤੇ ਸਥਿਤ ਰਾਏਕੋਟ ਰਜਵਾਹੇ ਦਾ ਗੈਬੀ ਪੁੱਲ ਟੁੱਟਣ ਕਾਰਨ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਝੋਨੇ ਤੇ ਮੱਕੀ ਦੀ ਫ਼ਸਲ ਪਾਣੀ ਦੇ ਮਾਰ ਹੇਠ ਆ ਗਈ।ਦੱਸਣਯੋਗ ਹੈ ਕਿ ਇਸ ਗੈਬੀ ਪੁੱਲ ਦੀ ਪਿਛਲੇ ਕਾਫ਼ੀ ਸਮੇਂ ਤੋਂ ਖ਼ਸਤਾ ਹਾਲਤ ਬਣੀ ਹੋਈ ਸੀ, ਜਿਸ ਸੰਬੰਧੀ ਕਈ ਵਾਰ ਖਬਰਾਂ ਪ੍ਰਕਾਸ਼ਿਤ ਕਰਕੇ ਪ੍ਰਸ਼ਾਸਨ ਨੂੰ ਜਗਾਉਣ ਦੇ ਯਤਨ ਵੀ ਕੀਤੇ ਗਏ ਪ੍ਰੰਤੂ ਵਿਭਾਗ ਤੇ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਅੱਜ ਸਵੇਰੇ ਇਹ ਗੈਬੀ ਪੁੱਲ ਟੁੱਟ ਗਿਆ, ਜਿਸ ਕਾਰਨ ਆਸ-ਪਾਸ ਦੇ ਖੇਤਾਂ ਵਿਚ ਵੱਡੀ ਪੱਧਰ ’ਤੇ ਪਾਣੀ ਜਮ੍ਹਾਂ ਹੋਣ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਹ ਵੀ ਦੱਸਣਯੋਗ ਹੈ ਕਿ ਗੈਬੀ ਪੁੱਲ ਦੇ ਨਾਲ ਜਾਂਦੀ ਪੱਟੜੀ ਉੱਪਰ ਜਾਂਦਾ ਟਰੈਕਟਰ-ਟਰਾਲੀ ਵੀ ਇਸ ਹਾਦਸੇ ਦਾ ਸ਼ਿਕਾਰ ਹੋਇਆ ਅਤੇ ਪਾਣੀ ਦੇ ਤੇਜ਼ ਵਹਾਅ ਕਾਰਨ ਟਰੈਕਟਰ-ਟਰਾਲੀ ਧੱਸ ਗਿਆ, ਜਿਸ ਨੂੰ ਬਾਹਰ ਕੱਢਣ ਲਈ ਕਿਸਾਨਾਂ ਤੇ ਆਸ-ਪਾਸ ਦੇ ਲੋਕਾਂ ਵਲੋਂ ਕਾਫ਼ੀ ਯਤਨ ਕੀਤੇ ਜਾ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਗੁਜਰਾਤ ਦੇ ਵਡੋਦਰਾ ਵਿਚ ਬੱਸ ਅਤੇ ਟਰੱਕ ਦੀ ਟੱਕਰ, 6 ਦੀ ਮੌਤ, 31 ਜ਼ਖਮੀ ਅਗਲੀ ਖ਼ਬਰ ⭐️ਮਾਣਕ ਮੋਤੀ ⭐️
Ad Position 24